![SONALI GIRI SONALI GIRI](https://newsmakhani.com/wp-content/uploads/2021/09/sonali-new-1-ed.jpg)
ਰੂਪਨਗਰ, 27 ਅਕਤੂਬਰ 2021
ਵਿਦੇਸ਼ ਯਾਤਰਾ ਅਤੇ ਵਿਦੇਸ਼ਾਂ ਵਿੱਚ ਪੜ੍ਹਾਈ ਤੇ ਰੋਜ਼ਗਾਰ ਸਬੰਧੀ ਹੁੰਦੀ ਧੋਖਾਧੜੀ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਪ੍ਰਵੇਸ਼ਨ ਆਫ਼ ਹਿਊਮਨ ਸਮਗਲਿੰਗ ਐਕਟ 2012 ਪੰਜਾਬ ਟ੍ਰੇਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਰਾਹੀਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਨੋਡਲ ਪੁਆਇੰਟ ਬਣਾਇਆ ਗਿਆ ਹੈ।
ਹੋਰ ਪੜ੍ਹੋ :-ਸ਼੍ਰੋਮਣੀ ਅਕਾਲੀ ਦਲ 29 ਅਕਤੂਬਰ ਨੂੰ ਵਾਹਗਾ ਬਾਰਡਰ ਤੋਂ ਗੋਲਡਨ ਗੇਟ ਅੰਮ੍ਰਿਤਸਰ ਤੱਕ ਰੋਡ ਸ਼ੋਅ ਕੱਢੇਗਾ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਵੱਲੋਂ ਦੱਸਿਆ ਗਿਆ ਕਿ ਬਿਊਰੋ ਵਿਖੇ ਰਜਿਸਟਰ ਅਤੇ ਅਣ ਰਜਿਸਟਰਡ ਟਰੈਵਲ ਏਜੰਟਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ ਯਾਤਰਾ ਨੂੰ ਲੈ ਕੇ ਧੋਖੇ ਦਾ ਸ਼ਿਕਾਰ ਹੋਇਆ, ਕੋਈ ਵੀ ਵਿਅਕਤੀ ਆਪਣੀ ਲਿਖਤੀ ਸ਼ਿਕਾਇਤ ਨੋਡਲ ਪੁਆਇੰਟ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਯੋਗ ਦਸਤਾਵੇਜਾਂ ਸਹਿਤ ਅਤੇ ਆਪਣੇ ਯੋਗ ਪਹਿਚਾਣ ਪੱਤਰ ਰਾਹੀਂ ਦਰਜ ਕਰਵਾ ਸਕਦਾ ਹੈ।
ਡਿਪਟੀ ਕਮਿਸ਼ਨਰ ਦੱਸਿਆ ਕਿ ਨੋਡਲ ਪੁਆਇੰਟ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸ਼ਿਕਾਇਤ ਦੀ ਵੈਰੀਫਿਕੇਸ਼ਨ ਇੱਕ ਹਫ਼ਤੇ ਦੇ ਵਿੱਚ ਕੀਤੀ ਜਾਵੇਗੀ। ਜੇਕਰ ਨੋਡਲ ਪੁਆਇੰਟ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਧਿਆਨ ਵਿੱਚ ਕੋਈ ਟਰੈਵਲ ਏਜੰਟ ਬਿਨਾਂ ਲਾਇਸੰਸ ਜਾ ਮਿਆਦ ਪੁਗਾ ਚੁੱਕੇ ਜਾਂ ਅਣ-ਰਜਿਸਟਰਡ ਏਜੰਟ ਆਉਂਦੇ ਹਨ ਤਾਂ ਉਨ੍ਹਾਂ ਤੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਵਿਭਾਗ ਵੱਲੋਂ ਤੁਰੰਤ ਕਾਰਵਾਈ ਤਹਿਤ ਐਫ.ਆਈ.ਆਰ. ਦਰਜ ਹੋ ਸਕਦੀ ਹੈ। ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਤੁਰੰਤ ਟਰੈਵਲ ਏਜੰਟਾਂ ਦੀ ਸੂਚਨਾ ਜਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ਤੇ ਪਾ ਦਿੱਤੀ ਜਾਵੇਗੀ ਤਾਂ ਜੋ ਇਸ ਸਬੰਧੀ ਬਾਕੀਆਂ ਨੂੰ ਜਾਗਰੂਕ ਕੀਤਾ ਜਾ ਸਕੇ।