ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਕਰਵਾਈ ਜਾ ਰਹੀ ਮੁਫਤ ਕੋਚਿੰਗ

ZILA ROZGAR
4 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

Sorry, this news is not available in your requested language. Please see here.

ਲੁਧਿਆਣਾ, 25 ਮਾਰਚ 2022
ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਬੀ.ਈ.) ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਕਾਬਲੇ ਦੀ ਪ੍ਰੀਖਿਆਵਾਂ ਅਧੀਨ ਡੀ.ਬੀ.ਈ.ਈ. ਲੁਧਿਆਣਾ ਵੱਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾ ਰਹੀ ਹੈ ।

ਹੋਰ ਪੜ੍ਹੋ :-ਰੋਜ਼ਗਾਰ ਮੇਲੇ ਦਾ ਆਯੋਜਨ, 98 ਪ੍ਰਾਰਥੀਆਂ ਵਿਚੋਂ 47 ਪ੍ਰਾਰਥੀਆਂ ਨੂੰ ਕੀਤਾ ਸ਼ਾਰਟ ਲਿਸਟ

ਉਨ੍ਹਾਂ ਦੱਸਿਆ ਕਿ ਇਸ ਮੁਫਤ ਕੋਚਿੰਗ ਤਹਿਤ ਐਸ.ਐਸ.ਸੀ., ਬੈਂਕ ਪੀ.ਓ/ਕਲੈਰੀਕਲ, ਆਰ.ਆਰ.ਬੀ, ਸੀ.ਈ.ਟੀ, ਪੀ.ਪੀ.ਐਸ.ਸੀ., ਪੀ.ਐਸ.ਐਸ.ਐਸ.ਬੀ. ਅਤੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਨਿਯੁਕਤੀਆਂ ਬਾਰੇ ਕੋਚਿੰਗ ਦਿੱਤੀ ਜਾਵੇਗੀ। ਉਹਨਾਂ ਦਸਿੱਆ ਕਿ ਇਸ ਵਿੱਚ 12ਵੀਂ ਅਤੇ ਗ੍ਰੈਜੂਏਸ਼ਨ ਦੋਵੇ ਯੋਗਤਾ ਵਾਲੇ ਭਾਗ ਲੈ ਸਕਦੇ ਹਨ। ਉਹਨਾਂ ਇਹ ਵੀ ਦੱਸਿਆ ਕਿ ਇਹ ਕੋਚਿੰਗ ਆਨਲਾਈਨ ਪ੍ਰਣਾਲੀ ਨਾਲ ਹੋਵੇਗੀ।

ਚਾਹਵਾਨ ਉਮੀਦਵਾਰ https://www.eduzphere.com/freegovtexams ਲਿੰਕ ‘ਤੇ ਰਜਿਸਟ੍ਰੇਸ਼ਨ ਕਰਨ ਤਾਂ ਜੋ ਉਨ੍ਹਾਂ ਨੂੰ ਸਰਕਾਰ ਦੁਆਰਾ ਮੁਫਤ ਕੌਚਿੰਗ ਦਾ ਲਾਭ ਮਿਲ ਸਕੇ। ਵਧੇਰੇ ਜਾਣਕਾਰੀ ਲਈ ਵੈਬਸਾਇਟ www.pgrkam.com ‘ਤੇ ਅਤੇ ਹੈਲਪਲਾਈਨ ਨੰਬਰ 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Spread the love