ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਬੇਰੋਜਗਾਰ ਨੋਜਵਾਨ ਲੜਕਿਆਂ ਅਤੇ ਲੜਕੀਆਂ ਨੂੰ ਰੋਜਗਾਰ ਮਹੁੱਈਆ ਕਰਵਾਉਣ ਵਿਚ ਵਰਦਾਨ ਸਾਬਤ ਹੋ ਰਿਹਾ

BHARTI
ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਬੇਰੋਜਗਾਰ ਨੋਜਵਾਨ ਲੜਕਿਆਂ ਅਤੇ ਲੜਕੀਆਂ ਨੂੰ ਰੋਜਗਾਰ ਮਹੁੱਈਆ ਕਰਵਾਉਣ ਵਿਚ ਵਰਦਾਨ ਸਾਬਤ ਹੋ ਰਿਹਾ

Sorry, this news is not available in your requested language. Please see here.

ਪਠਾਨਕੋਟ, 15 ਨਵੰਬਰ 2021 

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਬੇਰੋਜਗਾਰ ਨੋਜਵਾਨ ਲੜਕਿਆਂ ਅਤੇ ਲੜਕੀਆਂ ਨੂੰ ਰੋਜਗਾਰ ਮਹੁੱਈਆ ਕਰਵਾਉਣ ਵਿਚ ਵਰਦਾਨ ਸਾਬਤ ਹੋ ਰਿਹਾ ਹੈ। ਜਿਥੇ ਕਰੋਨਾ ਦੋਰਾਨ ਨੋਜਵਾਨਾਂ ਨੂੰ ਆਰਥਿਕ ਤੋਰ ਤੇ ਪ੍ਰੇਸਾਨੀ ਦਾ ਸਾਹਮਣਾ ਕਰਨਾ ਪਿਆ। ਬੇਰੋਜਗਾਰੀ ਨੂੰ ਠੱਲ ਪਾਉਣ ਲਈ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਪਠਾਨਕੋਟ ਵਲੋਂ ਕਾਫੀ ਯਤਨ ਕੀਤੇ ਜਾ ਰਹੇ ਹਨ ਕਿ ਬੇਰੋਜਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜਗਾਰ ਮਹੁੱਈਆ ਕਰਵਾਏ ਜਾਣ।ਇਸ ਕਰਕੇ ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਉਰੋ ਪਠਾਨਕੋਟ ਵੱਲੋਂ ਮਹੀਨਾਵਾਰ ਰੋਜਗਾਰ ਮੇਲੇ ਲਗਾ ਕੇ ਨੋਜਵਾਨਾਂ ਨੂੰ ਨੋਕਰੀ ਦਵਾ ਰਿਹਾ ਹੈ ਅਤੇ ਉਹਨਾਂ ਦੀ ਉਮੀਦਾਂ ਤੇ ਖਰਾ ਉਤਰ ਰਿਹਾ ਹੈੈ ।

ਹੋਰ ਪੜ੍ਹੋ :-ਦਿਲ ਅਤੇ ਕੈਂਸਰ ਤੋਂ ਬਾਅਦ ਸਾਹ ਸਬੰਧੀ ਬਿਮਾਰੀਆਂ ਦੁਨੀਆਂ ਭਰ ’ਚ ਮੌਤਾਂ ਦਾ ਸਭ ਤੋਂ ਵੱਡਾ ਕਾਰਨ : ਡਾ. ਸੰਨੀ ਵਿਰਦੀ

ਇਸੇ ਲੜੀ ਨੂੰ ਅਗਾਂਹ ਲੇ ਜਾਂਦੇ ਹੋਏ ਭਾਰਤੀ ਪੁੱਤਰੀ ਸ੍ਰੀ ਕਸ਼ਮੀਰ ਸਿੰਘ ਪਿੰਡ ਤੇ ਡਾ: ਸਰਨਾ ਬਾਬਾ ਵਡਭਾਗ ਸਿੰਘ ਕਲੋਨੀ, ਪਠਾਨਕੋਟ ਦੀ ਨੋਕਰੀ ਦੀ ਤਲਾਸ਼ ਜਿਲ੍ਹਾ ਰੋਜਗਾਰ ਪਠਾਨਕੋਟ ਵਿਖੇ ਆ ਕੇ ਪੁਰੀ ਹੋਈ। ਭਾਰਤੀ ਨੇ ਦੱਸਿਆ ਕਿ ਉਸ ਨੂੰ ਜਾਬ ਦੀ ਲੋੜ ਸੀ ।ਭਾਰਤੀ ਨੇ ਦੱਸਿਆ ਕਿ ਉਹ ਦੋ ਭੈਣ ਤੇ ਦੋ ਭਰਾ ਹਨ ਅਤੇ ਪਿਤਾ ਜੀ ਮਜਦੂਰੀ ਕਰਦੇ ਹਨ।

ਭਾਰਤੀ ਨੇ ਦੱਸਿਆ ਕਿ ਉਹ ਪੜ੍ਹਾਈ ਦੇ ਨਾਲ-ਨਾਲ ਜਾਬ ਕਰਨਾ ਚਾਹੁੰਦੀ ਸੀ। ਉਸ ਨੂੰ ਅਖਵਾਰਾਂ ਵਿਚੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਪਠਾਨਕੋਟ ਦੁਆਰਾ ਲਗਾਏ ਜਾ ਰਹੇ ਮਹੀਨਾਂਵਾਰ ਰੋਜਗਾਰ ਮੇਲਿਆਂ ਬਾਰੇ ਪਤਾ ਲਗਾ ਜਿਸ ਵਿੱਚ ਮੇਰੇ ਜਿਹੇ ਨੋਜਵਾਨਾਂ ਨੂੰ ਮੇਲੇ ਵਿਚ ਬੁਲਾ ਕੇ ਉਹਨਾਂ ਦੀ ਯੋਗਤਾ ਮੁਤਾਬਿਕ ਰੋਜਗਾਰ ਮੁਹੱਈਆ ਕਰਵਾ ਰਿਹਾ ਹੈ। ਫਿਰ ਮੈਂ ਵੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਨਾਲ ਸੰਪਰਕ ਕੀਤਾ ਉਥੇ ਮੈਨੂੰ ਪਤਾ ਲਗਾ ਕਿ ਉਸੇ ਹਫਤਾ ਰੋਜਗਾਰ ਮੇਲਾ ਲੱਗ ਰਿਹਾ ਹੈ ਫਿਰ ਮੈਂ ਰੋਜਗਾਰ ਬਿਉਰੋ ਦੁਆਰਾ ਦਿੱਤੇ ਗਏ ਟਾਈਮ ਤੇ  ਪਲੇਸਮੈਂਟ ਕੈਂਪ ਵਿਚ ਆ ਕੇ  ਕੇ.ਐਫ.ਸੀ ਕੰਪਨੀ ਵਿਚ ਇੰਟਰਵਿਉ ਦਿੱਤੀ ਅਤੇ  ਮੇਰੀ ਚੋਣ ਹੋਈ।

ਭਾਰਤੀ ਨੇ ਦੱਸਿਆ ਕਿ ਪਹਿਲਾਂ ਮੈਨੂੰ ਟੇ੍ਰਨਿੰਗ ਦਿੱਤੀ ਜਾਵੇਗੀ । ਇਸ ਲਈ ਮੈਂ ਅਤੇ ਮੇਰਾ ਪੂਰਾ ਪਰਿਵਾਰ ਜਿਲ੍ਹਾ ਰੋਜਗਾਰ ਬਿਉਰੋ ਪਠਾਨਕੋਟ ਦੇ ਪੂਰੇ ਸਟਾਫ  ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਾ ਹਾਂ। ਜਿਸ ਦੇ ਸਦਕਾ ਮੈਨੂੰ ਨੋਕਰੀ ਪ੍ਰਾਪਤ ਹੋਈ ਹੈ। ਮੈਂ ਪੰਜਾਬ ਸਰਕਾਰ ਦੇ ਇਸ ਪਹਿਲ ਦਾ ਤਹਿ ਦਿਲੋਂ ਧੰਨਵਾਦ ਕਰਦੀ।