ਦਸਵੀਂ ਪਾਸ ਬੇਰੋਜ਼ਗਾਰ ਲੜਕੇ ਲੈ ਸਕਦੇ ਹਨ ਭਾਗ
ਰੂਪਨਗਰ, 23 ਜਨਵਰੀ 2023
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ 25 ਜਨਵਰੀ ਦਿਨ ਬੁੱਧਵਾਰ ਨੂੰ ਸਵੇਰੇ 10:30 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਸਵੀਫਟ ਸਕਿਊਰਿਟੀ ਵੱਲੋਂ ਸਕਿਉਰਿਟੀ ਗਾਰਡ ਦੀਆਂ 20 ਅਸਾਮੀਆਂ, ਸਕਿਉਰਿਟੀ ਸੁਪਰਵਾਈਜ਼ਰ ਦੀਆਂ 3 ਅਸਾਮੀਆਂ ਅਤੇ ਹੈੱਡ ਗਾਰਡ ਦੀਆਂ 4 ਅਸਾਮੀਆਂ ਲਈ ਨਿਯੋਜਕਾਂ ਵੱਲੋਂ ਰੂਪਨਗਰ ਅਤੇ ਮੋਹਾਲੀ ਲਈ ਘੱਟੋ-ਘੱਟ ਦਸਵੀਂ ਪਾਸ ਬੇਰੋਜ਼ਗਾਰ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਸ਼੍ਰੀ ਅਰੁਣ ਕੁਮਾਰ ਨੇ ਦੱਸਿਆ ਕਿ ਇਸ ਇੰਟਰਵਿਊ ਦੌਰਾਨ ਚੁਣੇ ਗਏ ਉਮੀਦਵਾਰਾਂ ਨੂੰ 10,000 ਤੋਂ 20,000 ਰੁਪਏ ਅਤੇ ਹੋਰ ਮਿਲਣਯੋਗ ਭੱਤੇ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਉਮਰ ਸੀਮਾ 18 ਤੋਂ 45 ਸਾਲ ਹੋਣੀ ਚਾਹੀਦੀ ਹੈ। ਇਨ੍ਹਾਂ ਅਸਾਮੀਆਂ ਵਾਸਤੇ ਪਲੇਸਮੈਂਟ ਕੈਂਪ ਵਿੱਚ ਕੇਵਲ ਲੜਕੇ ਹਿੱਸਾ ਲੈ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਫਸਰ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਬੇਰੋਜ਼ਗਾਰ ਉਮੀਦਵਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਚਾਹਵਾਨ ਉਮੀਦਵਾਰ ਸਮੇਂ ਸਿਰ ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਿਲ ਹੋਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕਰ ਸਕਦੇ ਹਨ।