ਫਿਰੋਜ਼ਪੁਰ, 16 ਫਰਵਰੀ 2023
ਚੇਅਰਮੈਨ ਜਿ਼ਲ੍ਹਾ ਯੋਜਨਾ ਕਮੇਟੀ ਫਿਰੋਜ਼ਪੁਰ ਸ੍ਰੀ ਚੰਦ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਵੱਖ-2 ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਰੋਜ਼ਗਾਰ ਮੁਹੱਈਆ ਕਰਾਉਣ ਲਈ ਰੀਵਿਊ ਮੀਟਿੰਗ ਕੀਤੀ ਗਈ।ਇਸ ਮੌਕੇ ਜਿ਼ਲ੍ਹੇ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਅਤੇ ਉਦਯੋਗ ਲਗਾਉਣ ਲਈ ਵੱਖ-2 ਵਿਭਾਗਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਸਬੰਧੀ ਰੀਵਿਊ ਕੀਤਾ ਗਿਆ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੌਜਵਾਨਾਂ ਨੂੰ ਸਕਿੱਲ ਡਿਵੈਲਪਮੈਂਟ ਸੈਂਟਰਾਂ ਤੇ ਕਿੱਤਾ ਸਿਖਾਉਣ ਉਪਰੰਤ ਉਨ੍ਹਾਂ ਦੀ ਪਲੇਸਮੈਂਟ/ਆਪਣਾ ਕਿੱਤਾ ਕਰਾਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਆਪਸ ਵਿੱਚ ਤਾਲਮੇਲ ਕਰਕੇ ਕੰਮ ਕਰਨ ਅਤੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ।
ਹੋਰ ਪੜ੍ਹੋ – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋ ਅੰਡਰਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ
ਇਸ ਮੌਕੇ ਸ੍ਰੀ ਚਰਨਜੀਤ ਸਿੰਘ ਡਿਪਟੀ ਈ.ਐਸ.ਏ, ਜੀ.ਐਮ.ਡੀ.ਆਈ.ਸੀ., ਮੈਡਮ ਸ਼ੁਸ਼ਮਾ, ਸ੍ਰੀ ਗੁਰਜੰਟ ਸਿੰਘ, ਸ੍ਰੀ ਸੁਖਪਾਲ ਸਿੰਘ ਸੈਨੇਟਰੀ ਇੰਸਪੈਕਟਰ, ਸ੍ਰੀ ਹਰਪ੍ਰੀਤ ਸਿੰਘ ਪੀ.ਏ. ਚੇਅਰਮੈਨ ਅਤੇ ਵੱਖ-2 ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।