ਕਣਕ ਦੀ ਖਰੀਦ-ਵੇਚ ਲਈ ਜ਼ਿਲ੍ਹੇ ‘ਚ ਬਾਰਦਾਨੇ ਦੇ ਪੁਖਤਾ ਪ੍ਰਬੰਧ : ਸੋਨਾਲੀ ਗਿਰਿ

SONALI GIRI
ਕਣਕ ਦੀ ਖਰੀਦ-ਵੇਚ ਲਈ ਜ਼ਿਲ੍ਹੇ ‘ਚ ਬਾਰਦਾਨੇ ਦੇ ਪੁਖਤਾ ਪ੍ਰਬੰਧ : ਸੋਨਾਲੀ ਗਿਰਿ

Sorry, this news is not available in your requested language. Please see here.

ਰੂਪਨਗਰ, 1 ਅਪ੍ਰੈਲ 2022
ਡਿਪਟੀ ਕਮਿਸ਼ਨਰ  ਰੂਪਨਗਰ, ਸ੍ਰੀਮਤੀ ਸੋਨਾਲੀ ਗਿਰੀ  ਨੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਰਾਜ ਵਿੱਚ ਰੱਬੀ ਸੀਜ਼ਨ 2022-23 ਅੱਜ ਤੋਂ ਸ਼ੁਰੂ ਹੋ ਗਿਆ ਹੈ । ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਕਣਕ ਨੂੰ ਖਰੀਦਣ ਅਤੇ ਕਣਕ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਰੂਪਨਗਰ ਵਿੱਚ ਪੈਂਦੀਆਂ 23 ਖਰੀਦ ਮੰਡੀਆਂ ਤੋਂ ਇਲਾਵਾ 3 ਆਰਜੀ ਮੰਡੀ ਯਾਰਡ ਵੀ ਬਣਾਏ ਗਏ ਹਨ ਤਾਂ ਜੋ ਕਰੋਨਾ ਮਹਾਮਾਰੀ ਤੋਂ ਬਚਾਅ ਲਈ ਭੀੜ ਇਕੱਤਰ ਹੋਣ ਤੋਂ ਬਚਿਆ ਜਾ ਸਕੇ।
ਇਸ ਸਬੰਧੀ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਕਰਨ ਲਈ ਬਾਰਦਾਨੇ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾ ਦੀ ਫਸਲ ਸਮੇਂ ਸਿਰ ਖਰੀਦ ਕਰਨ ਤੋਂ ਬਾਅਦ ਕਿਸਾਨਾ ਨੂੰ ਅਦਾਇਗੀ 48 ਘੰਟਿਆਂ ਦੇ ਅੰਤਰਾਲ ਵਿੱਚ ਹੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਖਰੀਦੀ ਗਈ ਫਸਲ ਦੀ ਲਿਫਟਿੰਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹੇ ਵਿੱਚ ਲੇਬਰ ਅਤੇ ਟਰਾਂਸਪੋਰਟ ਦੇ ਟੈਂਡਰਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਸੀਜ਼ਨ ਦੌਰਾਨ ਬਾਹਰਲੇ ਰਾਜਾਂ ਤੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਐਮ.ਐਸ.ਪੀ. ਤੇ ਕਣਕ ਵੇਚਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਟਰ-ਸਟੇਟ ਨਾਕੇ ਅਤੇ ਫਲਾਇੰਗ ਸਕੂਐਡ ਰਾਹੀਂ ਵਾਹਨਾ ਦੀ ਚੈਕਿੰਗ ਕਰਨ ਦੀ ਕਾਰਵਾਈ ਵੀ ਸੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਸ . ਸਤਵੀਰ ਸਿੰਘ ਮਾਵੀ, ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਰੂਪਨਗਰ ਵੱਲੋਂ ਦੱਸਿਆ ਗਿਆ ਕਿ ਖੁਰਾਕ ਸਪਲਾਈਜ਼ ਵਿਭਾਗ ਦਾ ਅਮਲਾ ਮੰਡੀਆਂ ਵਿੱਚ ਤੈਨਾਤ ਕੀਤਾ ਜਾ ਚੁੱਕਾ ਹੈ ਅਤੇ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿੱਚ ਅੱਜ ਕਣਕ ਦੀ ਆਮਦ ਨਹੀਂ ਹੋਈ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਫਸਲ ਸੁਕਾ ਕੇ ਲਿਆਂਦੀ ਜਾਵੇ ਤਾਂ ਜੋ ਫਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨ ਬਿਨਾਂ ਕਿਸੇ ਦੇਰੀ ਤੋਂ ਆਪਣੀ ਫਸਲ ਦੀ ਕੀਮਤ ਵਸੂਲ ਸਕਣ।
Spread the love