ਬਰਨਾਲਾ, 3 ਨਵੰਬਰ 2021
ਸਿਹਤ ਵਿਭਾਗ ਬਰਨਾਲਾ ਵੱਲੋਂ ਆਮ ਲੋਕਾਂ ਨੂੰ ਦਿਵਾਲੀ ਦੀਆ ਮੁਬਾਰਕਾਂ ਅਤੇ ਅਪੀਲ ਕੀਤੀ ਜਾਂਦੀ ਹੈ ਕਿ ਦਿਵਾਲੀ ਪਟਾਖਿਆ ਰਹਿਤ ਮਨਾਓ।
ਹੋਰ ਪੜ੍ਹੋ :-ਜ਼ਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਹੁਣ ਮਿਲਣਗੀਆਂ ਤਕਨੀਕੀ ਸਿੱਖਿਆ ਨਾਲ ਸਬੰਧਿਤ 20 ਨਵੀਂਆਂ ਸੇਵਾਵਾਂ-ਡਿਪਟੀ ਕਮਿਸ਼ਨਰ
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਜਸਬੀਰ ਸਿੰਘ ਔਲ਼ਖ ਨੇ ਦੱਸਿਆ ਕਿ ਦਿਵਾਲੀ ਵਾਲੇ ਦਿਨ ਜੇਕਰ ਕੋਈ ਪਟਾਕੇ ਚਲਾਉਂਦਾ ਹੈ ਤਾਂ ਆਪਣੀਆਂ ਅੱਖਾਂ ਦਾ ਵਿਸ਼ੇਸ਼ ਖਿਆਲ ਰੱਖਣਾ ਚਾਹੀਦਾ ਹੈ, ਕਿਉਂਕਿ ਥੋੜੀ ਜਿਹੀ ਲਾਪਰਵਾਹੀ ਕਾਰਨ ਤੁਹਾਡੀ ਰੌਸ਼ਨੀ ਵੀ ਜਾ ਸਕਦੀ ਹੈ।
ਡਾ. ਅਵਿਨਾਸ਼ ਕੁਮਾਰ, ਸਹਾਇਕ ਸਿਵਲ ਸਰਜਨ , ਡਾ. ਗੁਰਮਿੰਦਰ ਔਜਲਾ ਡੀ.ਐਮ.ਸੀ., ਡਾ. ਨਵਜੋਤ ਭੁੱਲਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕੋਈ ਪਟਾਕੇ ਚਲਾਉਂਦਾ ਹੈ ਤਾਂ ਵੱਡਿਆਂ ਦੀ ਨਿਗਰਾਨੀ ਬਹੁਤ ਜ਼ਰੂਰੀ ਹੈ । ਪਟਾਖੇ ਚਲਾਉਂਦੇ ਹੋਏ ਰੇਸ਼ਮੀ ਅਤੇ ਢਿੱਲੇ ਕੱਪੜੇ ਨਾ ਪਾਓ ,ਹੱਥ ਵਿੱਚ ਪਟਾਖੇ ਫੜਕੇ ਨਾ ਚਲਾਓ, ਜੇਕਰ ਪਟਾਕਿਆਂ ਕਾਰਨ ਅੱਖ ਵਿੱਚ ਕੋਈ ਸੱਟ ਲੱਗ ਜਾਵੇ ਤਾਂ ਉਸ ਨੂੰ ਨਾ ਹੀ ਮਲੋ ਤੇ ਨਾ ਹੀ ਰਗੜੋ ਤੁਰੰਤ ਅੱਖਾਂ ਦੇ ਡਾਕਟਰ ਨੂੰ ਵਿਖਾਓ।
ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਅੱਖਾਂ ਨਿਆਮਤ ਹਨ ਇਨ੍ਹਾਂ ਦੀ ਸਾਂਭ-ਸੰਭਾਲ਼ ਸਾਡੀ ਜ਼ੁੰਮੇਵਾਰੀ ਹੈ ।