ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਜਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ  ਸ਼ਾਨੋ ਸ਼ੌਕਤ ਨਾਲ ਹੋਏ  ਸੰਪਨ

GHUBAYA
ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਜਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ  ਸ਼ਾਨੋ ਸ਼ੌਕਤ ਨਾਲ ਹੋਏ  ਸੰਪਨ

Sorry, this news is not available in your requested language. Please see here.

ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਡਿਪਟੀ ਕਮਿਸ਼ਨਰ ਮੈਡਮ ਬਬੀਤਾ ਕਲੇਰ ਨੇ ਉਚੇਚੇ  ਤੌਰ ਤੇ ਕੀਤੀ ਸ਼ਿਰਕਤ
ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਦੀ ਮਾਤ ਭਾਸ਼ਾ ਨਾਲ ਸਾਂਝ ਕਰਨਗੇ ਹੋਰ ਮਜ਼ਬੂਤ -ਡਿਪਟੀ ਕਮਿਸ਼ਨਰ

ਫਾਜ਼ਿਲਕਾ 30 ਨਵੰਬਰ 2021

ਸਿੱਖਿਆ ਮੰਤਰੀ ਸਰਦਾਰ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਅਤੇ ਐਸ ਸੀ ਈ ਆਰ ਟੀ ਵੱਲੋ ਨਵੰਬਰ ਮਹੀਨੇ ਨੂੰ ਮਾਤ ਭਾਸ਼ਾ ਮਹੀਨਾ ਵੱਜੋ ਮਨਾਉਂਦਿਆਂ ਸਕੂਲ ਪੱਧਰ ਤੋ ਜਿਲ੍ਹਾ ਪੱਧਰ ਤੱਕ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਹਲਾਕ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਵੱਲੋਂ ਮਜ਼ਦੂਰ ਯੂਨੀਅਨ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਅਹਿਮ ਬੈਠਕ 6 ਦਸੰਬਰ ਨੂੰ

ਇਸ ਮੌਕੇ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਬੋਲੀ ਨੂੰ ਪ੍ਰਫੂਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਕਿਹਾ ਕਿ ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਦੀ ਮਾਤ ਭਾਸ਼ਾ ਨਾਲ ਸਾਂਝ ਹੋਰ ਮਜ਼ਬੂਤ ਕਰਨਗੇ ।

ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਂਡਰੀ ਫਾਜਿਲਕਾ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਅਗਵਾਈ ਹੇਠ ਜਿਲ੍ਹਾ ਫਾਜਿਲਕਾ ਦੇ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਪੂਰੇ ਚਾਅ, ਜੋਸ ਅਤੇ ਉਤਸ਼ਾਹ ਨਾਲ ਹਿੱਸਾ ਲਿਆ।

ਸਟੇਟ ਕੋਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ ਅਤੇ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ ਦੀ ਦੇਖਰੇਖ ਹੇਠ ਜਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰਾ  ਵਿਖੇ  ਕਰਵਾਏ ਗਏ   ਜਿਸ ਵਿੱਚ ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਨੇ ਹਿੱਸਾ ਲਿਆ।ਇਸ ਸਬੰਧੀ  ਹੋਰ ਜਾਣਕਾਰੀ ਦਿੰਦਿਆਂ ਬੀਐਮਟੀ ਵਰਿੰਦਰ ਕੁੱਕੜ, ਬੀਐਮਟੀ ਅਸ਼ਵਨੀ ਖੁੰਗਰ, ਬੀਐਮਟੀ ਸੰਜੀਵ ਯਾਦਵ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ, ਭਾਸ਼ਣ ਮੁਕਾਬਲੇ, ਕਵਿਤਾ ਗਾਇਨ ਮੁਕਾਬਲੇ, ਪੜ੍ਹਨ ਮੁਕਾਬਲੇ, ਬੋਲ ਲਿਖਤ ਮੁਕਾਬਲੇ, ਕਹਾਣੀ ਸੁਣਾਉਣ ਮੁਕਾਬਲੇ, ਚਿੱਤਰ ਕਲਾ ਮੁਕਾਬਲੇ, ਆਮ ਗਿਆਨ ਮੁਕਾਬਲੇ ਅਤੇ ਅਧਿਆਪਕਾਂ  ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਹਨ।

ਬੀਪੀਈਓ ਸੁਖਵਿੰਦਰ ਕੌਰ, ਬੀਪੀਈੳ ਸੁਨੀਲ ਕੁਮਾਰ, ਬੀਪੀਈੳ, ਅਜੈ ਛਾਬੜਾ ,ਨੇ ਦੱਸਿਆ ਕਿ ਇਹ ਮੁਕਾਬਲੇ ਵਿਦਿਆਰਥੀਆਂ ਅੰਦਰ ਮਾਤ ਭਾਸ਼ਾ ਪੰਜਾਬੀ ਦਾ ਮੋਹ ਹੋਰ ਪੱਕਾ ਕਰਨਗੇ। ਬੀਪੀਈੳ ਮੈਡਮ ਸੁਨੀਤਾ ਕੁਮਾਰੀ,ਸਤੀਸ਼ ਮਿਗਲਾਨੀ, ਬਲਰਾਜ ਕੁਮਾਰ, ਨਰਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਪੰਜਾਬੀ ਮਾਤ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਵਿੱਚ ਵਾਧਾ ਹੋਵੇਗਾ।

ਇਹਨਾਂ  ਮੁਕਾਬਲਿਆਂ ਦੇ ਸਫਲ ਸੰਚਾਲਨ ਪ੍ਰਬੰਧਕ ਕਮੇਟੀ ਮੈਂਬਰ ਮਨੋਜ ਧੂੜੀਆਂ,ਨੀਰਜ ਕੁਮਾਰ, ਦੁਪਿੰਦਰ ਢਿਲੋਂ, ਅਮਨ ਬਰਾੜ, ਰਿੰਸ਼ੂ ਸੇਠੀ, ਸਚਿਨ ਕੁਮਾਰ, ਸੀਐਚਟੀ ਅੰਜੂ ਰਾਣੀ, ਸੀਐਚਟੀ ਸੋਨਮ ਠਕਰਾਲ,ਸੀਐਚਟੀ ਪੁਸ਼ਪਾ ਕੁਮਾਰੀ, ਸੀਐਚਟੀ, ਸੀਮਾ ਰਾਣੀ, ਸੀਐਚਟੀ ਪ੍ਰਵੀਨ ਕੌਰ ਰਾਘਵ,ਭਾਰਤ ਸੱਭਰਵਾਲ ਵੱਲੋ ਸਮੁੱਚੇ ਪ੍ਰਬੰਧਾਂ ਦੀ ਦੇਖਰੇਖ ਕੀਤੀ ਗਈ।

ਇਹਨਾਂ ਮੁਕਾਬਲਿਆਂ ਦੇ ਸਫਲ ਸੰਚਾਲਨ ਲਈ ਸੀਐਚਟੀ ਕੁਲਬੀਰ ਸਿੰਘ, ਗੁਰਦਿੱਤ ਸਿੰਘ, ਮਹਾਵੀਰ ਟਾਂਕ, ਅਧਿਆਪਕ ਮਹਿੰਦਰ ਪਾਲ ਭਗਵੰਤ ਬਵੇਜਾ,ਸਵੀਕਾਰ ਗਾਂਧੀ, ਰਜੀਵ ਸ਼ਰਮਾ, ਸੁਰਿੰਦਰ ਕੁਮਾਰ, ਸੁਖਮੰਦਰ ਸਿੰਘ, ਹਰਵਿੰਦਰ ਸਿੰਘ, ਮਹਿਮਾ ਸਿੰਘ, ਪ੍ਰਦੀਪ ਕੁੱਕੜ, ਅਧਿਆਪਕਾਂ ਮਮਤਾ ਸਚਦੇਵਾ ਸਟੇਟ ਅਵਾਰਡੀ,ਮੈਡਮ ਸੀਮਾ,ਰੰਜਨਾ ਰਾਣੀ, ਪੂਨਮ ਸਮੇਤ ਡਿਊਟੀ `ਤੇ ਤਾਇਨਾਤ ਸਮੂਹ ਅਧਿਆਪਕਾਂ ਵੱਲੋਂ ਸਲਾਘਾਯੋਗ ਸੇਵਾਵਾ ਨਿਭਾਈਆਂ ਗਈਆਂ।

ਮੰਚ ਸੰਚਾਲਨ ਮੈਡਮ ਰੇਖਾ ਸ਼ਰਮਾ ਅਤੇ ਮੈਡਮ ਨੀਤੂ ਬਾਲਾ ਵੱਲੋਂ ਬਾਖੂਬੀ ਕੀਤਾ ਗਿਆ।ਜਿਲ੍ਹਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ, ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ  ਵਿਸ਼ੇਸ਼ ਤੌਰ ਤੇ ਮੌਜੂਦ ਸਨ। ਜਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਸਟੇਟ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾ ਦਿੱਤੀਆ ਗਈਆ।