ਚੋਣ ਕਮਿਸ਼ਨ ਵੱਲੋਂ ਇਲੈਕਟ੍ਰੋਨਿਕ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਲਈ ਪੂਰਵ ਪ੍ਰਵਾਨਗੀ ਲਾਜਮੀ ਕੀਤੀ

BABITA
ਚੋਣ ਕਮਿਸ਼ਨ ਵੱਲੋਂ ਇਲੈਕਟ੍ਰੋਨਿਕ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਲਈ ਪੂਰਵ ਪ੍ਰਵਾਨਗੀ ਲਾਜਮੀ ਕੀਤੀ

Sorry, this news is not available in your requested language. Please see here.

ਸਿਆਸੀ ਪਾਰਟੀਆਂ ਦੇ ਨੁੰਮਾਇੰਦਿਆਂ ਨੂੰ ਦਿੱਤੀ ਜਾਣਕਾਰੀ

ਫਾਜ਼ਿਲਕਾ, 11 ਜਨਵਰੀ  2022

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਬਬੀਤਾ ਕਲੇਰ ਦੀ ਰਹਿਨੁਮਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਭੀਜੀਤ ਕਪਲਿਸ਼ ਦੇ ਨਿਰਦੇਸ਼ਾਂ ਅਨੁਸਾਰ ਸਿਆਸੀ ਪਾਰਟੀਆਂ ਦੇ ਨੰੁਮਾਇੰਦਿਆਂ ਨੂੰ ਪੇਡ ਨਿਊਜ਼, ਫੇਕ ਨਿਊਜ਼ ਅਤੇ ਇਲੈਕਟੋ੍ਰਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਦੀ ਪ੍ਰੀ ਸਰਟੀਫਿਕੇਸ਼ਨ ਲਾਜਮੀ ਹੋਣ ਸਬੰਧੀ ਜਾਣੂ ਕਰਵਾਇਆ ਗਿਆ।

ਹੋਰ ਪੜ੍ਹੋ :-ਕਈਂ ਉੱਘੀਆਂ ਸ਼ਖਸੀਅਤਾਂ ਹਰਪਾਲ ਚੀਮਾ ਦੀ ਮੌਜੂਦਗੀ ‘ਚ ‘ਆਪ’ ‘ਚ ਹੋਈਆਂ ਸ਼ਾਮਲ

ਇਸ ਮੌਕੇ ਜਿ਼ਲ੍ਹਾ ਪੱਧਰੀ ਐਮਸੀਐਮਸੀ ਦੇ ਮੈਂਬਰ ਨੇ ਆਖਿਆ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤਹਿਤ ਭਾਰਤ ਦੇ ਚੋਣ ਕਮਿਸ਼ਨ ਨੇ ਪਿ੍ਰੰਟ/ਇਲੈਕਟ੍ਰਾਨਿਕ/ਸੋਸਲ ਮੀਡੀਆ ਵਿੱਚ ਪੈਸੇ ਦੇ ਕੇ ਮਤਦਾਤਾਵਾਂ ਨੂੰ ਭਰਮਾਉਣ ਹਿੱਤ ਲਵਾਈਆਂ ਜਾਂਦੀਆਂ ਖ਼ਬਰਾਂ ਨੂੰ ਅਨੈਤਿਕ ਕਰਾਰ ਦਿੰਦਿਆਂ ਇਸ ਨੂੰ ਰੋਕਣ ਲਈ ਬਹੁਤ ਸਾਰੇ ਯਤਨ ਕੀਤੇ ਹਨ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਇਲੈਕਟ੍ਰਾਨਿਕ ਮੀਡੀਆ (ਸਮੇਤ ਆਨ ਲਾਈਨ ਈ ਪੇਪਰ, ਰੇਡੀਓ, ਟੀ.ਵੀ., ਸਿਨੇਮਾ ਹਾਲ ਅਤੇ ਸੋਸ਼ਲ ਮੀਡੀਆ ਤੇ ਬਲਕ/ਵਾਇਸ ਮੈਸੇਜਜ਼ ਆਨ ਮੋਬਾਇਲ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਜਿਵੇਂ ਫੇਸਬੁੱਕ ਆਦਿ) ਵਿਚ ਇਸਤਿਹਾਰ ਦੇਣ ਵਾਸਤੇ ਉਮੀਦਵਾਰ ਲਈ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਤੋਂ ਪ੍ਰੀ-ਸਰਟੀਫ਼ਿਕੇਸ਼ਨ ਲਾਜ਼ਮੀ ਹੈ ਭਾਵ ਇੰਨ੍ਹਾਂ ਤੇ ਇਸਤਿਹਾਰੀ ਪੋਸਟ ਅਪਲੋਡ ਕਰਨ ਤੋਂ ਪਹਿਲਾਂ ਇਸ ਦੀ ਜਿ਼ਲ੍ਹਾ ਪੱਧਰੀ ਕਮੇਟੀ ਦੇ ਪੂਰਵ ਪ੍ਰਵਾਣਗੀ ਨਿਰਧਾਰਤ ਫਾਰਮ ਵਿਚ ਲੈਣੀ ਲਾਜਮੀ ਕੀਤੀ ਗਈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਰਜਿਸਟ੍ਰਡ ਰਾਸ਼ਟਰੀ/ਸੂਬਾਈ ਪਾਰਟੀ ਵਾਸਤੇ ਤਜ਼ਵੀਜ਼ਤ ਪ੍ਰਸਾਰਣ ਦੀ ਮਿਤੀ ਤੋਂ ਤਿੰਨ ਦਿਨ ਪਹਿਲਾਂ ਅਤੇ ਵਿਅਕਤੀਗਤ ਜਾਂ ਅਣਰਜਿਸਟ੍ਰਡ ਪਾਰਟੀ ਦੇ ਮਾਮਲੇ ਵਿੱਚ 7 ਦਿਨ ਤੋਂ ਪਹਿਲਾਂ ਅਰਜ਼ੀ ਨਹੀਂ ਦਿੱਤੀ ਜਾ ਸਕਦੀ। ਅਰਜ਼ੀ ਨਾਲ ਸਬੰਧਤ ਪ੍ਰਸਾਰਣ ਜਾਂ ਇਸ਼ਤਿਹਾਰ ਦੀ ਲਿਖਤੀ ਤੇ ਰਿਕਾਰਡਡ ਕਾਪੀ ਲਾਜ਼ਮੀ ਹੈ।ਜ਼ੋ ਪਾਰਟੀਆਂ ਜਾਂ ਊਮੀਦਵਾਰ ਇਸਦਾ ਉਲੰਘਣ ਕਰਨਗੇ ਉਹ ਚੋਣ ਨਿਯਮਾਂ ਦੀ ਉਲੰਘਣਾ ਹੋਵੇਗੀ ਅਤੇ ਸਬੰਧਤ ਰਿਟਰਨਿੰਗ ਅਫ਼ਸਰ ਇਸ ਸਬੰਧੀ ਕਾਰਵਾਈ ਕਰਣਗੇ।

ਉਨ੍ਹਾਂ ਨੇ ਜ਼ਿਲ੍ਹੇ ਦੇ ਕੇਬਲ ਅਪਰੇਟਰਾਂ, ਸੋਸ਼ਲ ਮੀਡੀਆ, ਵੈਬ ਚੈਨਲਾਂ, ਵੈਬ ਸਾਇਟਾਂ, ਵਟਸਅੱਪ ਗਰੁਪਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਰਾਜਸੀ ਪਾਰਟੀ/ਉਮੀਦਵਾਰ ਦਾ ਰਾਜਸੀ ਇਸ਼ਤਿਹਾਰ ਚਲਾਉਣ ਤੋਂ ਪਹਿਲਾਂ ਉਸ ਪਾਸੋਂ ਅਜਿਹੀ ਪ੍ਰਵਾਨਗੀ ਦੀ ਕਾਪੀ ਜ਼ਰੂਰ ਪ੍ਰਾਪਤ ਕਰਨ।ਉਨ੍ਹਾਂ ਨੇ ਇਸ ਮੌਕੇ ਸਿਆਸੀ ਪਾਰਟੀਆਂ ਅਤੇ ਚੋਣਾਂ ਲੜਨ ਜਾ ਰਹੇ ਊਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ।
ਇਸ ਮੌਕੇ ਚੋਣ ਤਹਿਸੀਲਦਾਰ ਬਲਵਿੰਦਰ ਸਿੰਘ ਵੀ ਮੌਜੂਦ ਸਨ।

Spread the love