ਸਿਟੀ ਸਰਕਲ ਹਾਲ ਬਾਜਾਰ ਵਿਖੇ ਦਫਤਰ ਦੀ ਕੀਤੀ ਅਚਨਚੇਤ ਚੈਕਿੰਗ
ਵੱਖ ਵੱਖ ਯੂਨੀਅਨਾਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 8 ਅਗਸਤ 2022
ਸ੍ਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਸੇਵਾਵਾਂ ਮੁਹੱਈਆ ਕਰਵਾਉੋਣਾ ਹੈ ਅਤੇ ਇਸ ਲਈ ਸਰਕਾਰ ਵੱਲੋਂ ਸਾਰੀਆਂ ਸੇਵਾਵਾਂ ਇਕ ਹੀ ਛੱਤ ਹੇਠ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਦਫਤਰਾਂ ਦੇ ਚੱਕਰ ਨਾ ਮਾਰਨੇ ਪੈਣ।
ਹੋਰ ਪੜ੍ਹੋ :-ਸਿੱਖਿਆ ਮੰਤਰੀ ਵੱਲੋਂ ਸਰਕਾਰੀ ਹਾਈ ਸਕੂਲ, ਦੇਸੂਮਾਜਰਾ ਨੂੰ ਮਾਡਲ ਸਕੂਲ ਵਜੋਂ ਵਿਕਸਿਤ ਕਰਨ ਦਾ ਐਲਾਨ
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਹਰਭਜਨ ਸਿੰਘ ਈ:ਟੀ:ਓ ਬਿਜਲੀ ਮੰਤਰੀ ਪੰਜਾਬ ਨੇ ਬਿਜਲੀ ਵਿਭਾਗ ਦੇ ਦਫਤਰ ਜੋ ਕਿ ਹਾਲ ਬਾਜ਼ਾਰ ਦੇ ਬਾਹਰਵਾਰ ਸਥਿਤ ਹੈ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ ਕੀਤਾ। ਬਿਜਲੀ ਮੰਤਰੀ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨ ਅਤੇ ਸਮੇਂ ਸਿਰ ਡਿਊਟੀ ਤੇ ਹਾਜਰ ਹੋਣ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜੀਰੋ ਟਾਲਰੈਂਸ ਦੀ ਨੀਤੀ ਹੈ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸ੍ਰ ਈ:ਟੀ:ਓ ਵੱਲੋਂ ਦਫਤਰ ਵਿਖੇ ਕੰਮ ਕਰਵਾਉਣ ਲਈ ਪੁੱਜੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਮੁਸ਼ਕਲਾਂ ਨੂੰ ਸੁਣਿਆ। ਬਿਜਲੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਕਰਵਾਉਣ ਲਈ ਆਏ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣ ਅਤੇ ਇਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ।
ਇਸ ਮੌਕੇ ਬਿਜਲੀ ਮੰਤਰੀ ਵੱਲੋਂ ਸਿਵਲ ਲਾਈਨ, ਗੇਟ ਹਕੀਮਾਂ, ਸਿਟੀ ਸੈਂਟਰ ਅਤੇ ਇੰਡਸਟਰੀ ਸਰਕਲ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ ਵੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ/ਕਰਮਚਾਰੀਆਂ ਕੋਲੋਂ ਉਨ੍ਹਾਂ ਦੇ ਕੰਮ ਪ੍ਰਤੀ ਜਾਣਕਾਰੀ ਹਾਸਲ ਕੀਤੀ ਕਿ ਉਹ ਕੀ-ਕੀ ਕੰਮ ਰਹੇ ਹਨ। ਸ੍ਰ ਈ:ਟੀ:ਓ ਨੇ ਹਰੇਕ ਕਰਮਚਾਰੀ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। ਬਿਜਲੀ ਮੰਤਰੀ ਨੇ ਭਰੋਸਾ ਦਿਵਾਇਆ ਕਿ ਸਿਟੀ ਸਰਕਲ ਦਫਤਰ ਦੀ ਇਮਾਰਤ ਜੋ ਕਿ ਖਸਤਾ ਹਾਲ ਵਿੱਚ ਹੈ ਦਾ ਛੇਤੀ ਹੀ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਿਜਲੀ ਵਿਭਾਗ ਆਪਣੇ ਬੁਨਿਆਦੀ ਢਾਚੇ ਨੂੰ ਸੁਧਾਰਨ ਲਈ ਵਚਨਬੱਧ ਹੈ ਅਤੇ ਇਸ ਲਈ ਬਿਜਲੀ ਦੇ ਪੁਰਾਣੇ ਖੰਭਿਆਂ, ਤਾਰਾਂ ਅਤੇ ਟਰਾਂਸਫਰਮਰਾਂ ਨੂੰ ਬਦਲਿਆ ਜਾ ਰਿਹਾ ਹੈ।
ਬਿਜਲੀ ਮੰਤਰੀ ਵੱਲੋ ਵੱਖ ਵੱਖ ਯੂਨੀਅਨਾਂ ਦੇ ਆਗੂਆਂ ਨਾਲ ਮੁਲਾਕਾਤ ਵੀ ਕੀਤੀ ਗਈ। ਇਸ ਮੌਕੇ ਇੰਪਲਾਈ ਫੈਡਰੇਸ਼ਨ, ਟੈਕਨੀਕਲ ਸਰਵਿਸ ਯੂਨੀਅਨ ਅਤੇ ਮਨਿਸਟਰੀ ਸਟਾਫ ਸਰਵਿਸ ਯੂਨੀਅਨ ਨੇ ਸਾਂਝੇ ਤੌਰ ਤੇ ਬਿਜਲੀ ਮੰਤਰੀ ਨੂੰ ਮੰਗ ਪੱਤਰ ਵੀ ਦਿੱਤਾ। ਸ੍ਰ ਈ:ਟੀ:ਓ ਨੇ ਸਬੰਧਤ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਹਲਕਾ ਕੇਂਦਰੀ ਦੇ ਵਿਧਾਇਕ ਡਾ: ਅਜੈ ਗੁਪਤਾ, ਪੀ:ਸੀ:ਪੀ:ਸੀ:ਐਲ ਦੇ ਡਿਪਟੀ ਚੀਫ ਸ੍ਰੀ ਰਾਜੀਵ ਪਰਾਸ਼ਰ ਵੀ ਹਾਜਰ ਸਨ।