ਚੰਡੀਗੜ•, 19 ਮਾਰਚ:
ਸਫਾਈ ਕਰਮਚਾਰੀ ਕਮਿਸ਼ਨ, ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਵੱਲੋਂ ਅੱਜ ਇਥੇ ਪੰਜਾਬ ਰਾਜ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੂੰ ਇਕ ਮੰਗ ਪੱਤਰ ਭੇਂਟ ਕਰਕੇ ਮੰਗ ਕੀਤੀ ਗਈ ਕਿ ਪੰਜਾਬ ਰਾਜ ਦੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਵਿੱਚ ਸਫਾਈ ਕਰਮਚਾਰੀਆਂ/ਸੀਵਰਮੈਨਾਂ ਨੂੰ ਕੋਰੋਨਾ ਵਾਇਰਸ ਦੇ ਸੰਭਾਵੀ ਖਤਰੇ ਤੋਂ ਬਚਾਉਣ ਲਈ ਸਰੁੱਖਿਅਤ ਕਿੱਟਾਂ ਪ੍ਰਦਾਨ ਕੀਤੀਆਂ ਜਾਣ।
ਆਪਣੇ ਮੰਗ ਪੱਤਰ ਵਿੱਚ ਉਹਨਾਂ ਕਿਹਾ ਕਿ ਸਫਾਈ ਕਰਮਚਾਰੀ/ਸੀਵਰਮੈਨ ਦਫਤਰਾਂ ਵਿੱਚੋਂ ਗੰਦਗੀ/ਗਿੱਲੇ ਅਤੇ ਸੁੱਕੇ ਕੂੜੇ ਨੂੰ ਸਾਫ ਕਰਨ ਦਾ ਕਿੱਤਾ ਕਰਦੇ ਹਨ। ਇਹਨਾਂ ਨੂੰ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਜਲਦੀ ਆ ਜਾਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਸਫਾਈ ਕਰਮਚਾਰੀਆਂ/ਸੀਵਰਮੈਨਾਂ ਕੋਲ ਨਾ ਦਸਤਾਨੇ ਹੁੰਦੇ ਹਨ, ਨਾ ਮਾਸਕ ਹੁੰਦੇ ਹਨ, ਨਾ ਕੋਰੋਨਾ ਵਾਇਰਸ ਤੋਂ ਬਚਣ ਲਈ ਕੋਈ ਜੁੱਤੀ/ਜੁਰਾਬਾਂ ਹੁੰਦੀਆਂ ਹਨ ਅਤੇ ਨਾ ਹੀ ਇਨ•ਾਂ ਨੂੰ ਹੱਥਾਂ ਦੀ ਸਫਾਈ ਲਈ ਸੈਨੇਟਾਈਜ਼ਰ ਦਿੱਤਾ ਜਾਂਦਾ ਹੈ। ਇਸ ਲਈ ਪੰਜਾਬ ਸਰਕਾਰ ਦੇ ਸਰਕਾਰੀ ਅਤੇ ਅਰਧ ਸਰਕਾਰੀ ਦਫਤਰਾਂ ਵਿੱਚ ਕੰਮ ਕਰਨ ਵਾਲੇ ਸਫਾਈ ਕਰਮਚਾਰੀਆਂ/ਸੀਵਰਮੈਨਾਂ ਨੂੰ ਸਰਕਾਰੀ ਕਿੱਟਾਂ ਮੁਹੱਈਆ ਕਰਵਾਈਆਂ ਜਾਣ ਜਿਨ•ਾਂ ਵਿੱਚ ਦਸਤਾਨੇ, ਮਾਸਕ, ਜੁਰਾਬਾਂ/ਜੁੱਤੀ, ਸੈਨੇਟਾਈਜ਼ਰ ਅਤੇ ਹੋਰ ਲੋੜੀਂਦੀਆਂ ਵਸਤੂਆਂ ਸ਼ਾਮਲ ਹਨ।