ਨਵਾਂਸ਼ਹਿਰ, 12 ਅਗਸਤ 2021 ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕਾਲਜ ਸਟਾਫ ਅਤੇ ਵਿਦਿਆਰਥੀਆਂ ਨਾਲ ਅੰਤਰਰਾਸ਼ਟਰੀ ਯੁਵਕ ਦਿਵਸ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਵੈਬੀਨਾਰ ਕਰਵਾਇਆ ਗਿਆ। ਇਸ ਦੌਰਾਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲਦੇ ਵਕੀਲ ਸ਼ਮਸ਼ੇਰ ਸਿੰਘ ਝਿੱਕਾ ਵੱਲੋਂ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਯੁਵਕ ਦਿਵਸ ਦੀ ਮਹੱਤਤਾ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਗਿਆ। ਉਨਾਂ ਦੱਸਿਆ ਕਿ ਜੇਕਰ ਕਿਸੇ ਵੀ ਲੋੜਵੰਦ ਵਿਅਕਤੀ, ਔਰਤ ਜਾਂ ਬੱਚੇ ਨੂੰ ਕਾਨੂੰਨੀ ਸਹਾਇਤਾ ਚਾਹੀਦੀ ਹੋਵੇ ਤਾਂ ਉਹ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਫਰੰਟ ਆਫਿਸ ਵਿਚ ਆ ਕੇ ਮੁਫ਼ਤ ਕਾਨੂੰਨੀ ਸਹਾਇਤਾ ਦਾ ਲਾਭ ਲੈ ਸਕਦਾ ਹੈ। ਉਨਾਂ ਦੱਸਿਆ ਕਿ ਇਸ ਸਬੰਧੀ ਟੋਲ ਫਰੀ ਨੰਬਰ 1968, ਚਾਈਲਡ ਹੈਲਪ ਲਾਈਨ ਨੰਬਰ 1098 ਜਾਂ ਦਫ਼ਤਰ ਦੇ ਨੰਬਰ 01823-223511 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਜੂਨੀਅਰ ਸਹਾਇਕ ਤਵਿੰਦਰ ਸਿੰਘ ਅਤੇ ਫਰੰਟ ਆਫਿਸ ਕੋਆਰਡੀਨੇਟਰ ਰੋਹਿਤ ਕੁਮਾਰ ਨੇ ਵੈਬੀਨਾਰ ਵਿਚ ਸ਼ਿਰਕਤ ਕਰਨ ਵਾਲੇ ਸਮੂਹ ਕਾਲ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
ਕੈਪਸ਼ਨ :-ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਰਵਾਏ ਗਏ ਵੈਬੀਨਾਰ ਦਾ ਦਿ੍ਰਸ਼।