ਅੰਮ੍ਰਿਤਸਰ ਜ਼ਿਲੇ ਦੇ ਪੰਜ ਖਿਡਾਰੀ ਚੁਣੇ ਗਏ ਉਲੰਪਿਕ ਖੇਡਾਂ ਲਈ -ਵਧੀਕ ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਉਲੰਪਿਕ ਵਿੱਚ ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰੋ; ਰਾਣਾ ਸੋਢੀ ਨੇ ਉਲੰਪਿਕ ਜਾਣ ਵਾਲੇ ਖਿਡਾਰੀਆਂ ਨੂੰ ਵੀਡਿਓ ਕਾਨਫਰੰਸ ਰਾਹੀਂ ਦਿੱਤੀਆਂ ਸ਼ੁੱਭ ਕਾਮਨਾਵਾਂ
ਉਲੰਪਿਕ ਵਿੱਚ ਭਾਗ ਲੈਣ ਜਾ ਰਹੇ ਖਿਡਾਰੀਆਂ ਨੂੰ ਦਿੱਤੇ ਪੰਜ-ਪੰਜ ਲੱਖ ਰੁਪਏ
ਅੰਮ੍ਰਿਤਸਰ, 18 ਜੂਨ 2021
ਟੋਕਿਓ ਵਿੱਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨਾਂ ਵਿੱਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡਿਓ ਕਾਨਫਰੰਸਿੰਗ ਵਿੱਚ ਭਾਗ ਲੈਂਦੇ ਸਮੇਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਪੰਜੇ ਖਿਡਾਰੀ ਹਾਕੀ ਲਈ ਚੁਣੇ ਗਏ ਹਨ। ਜਿਨਾਂ ਵਿੱਚ ਸ: ਗੁਰਜੰਟ ਸਿੰਘ, ਦਿਲਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ ਅਤੇ ਗੁਰਜੀਤ ਕੌਰ ਹੈ। ਸ੍ਰੀ ਮੂਧਲ ਨੇ ਇਨਾਂ ਖਿਡਾਰੀਆਂ ਨੂੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਆਪਣੇ ਰਾਜ ਤੇ ਦੇਸ਼ ਦਾ ਨਾਮ ਰੋਸ਼ਨ ਕਰਨਗੇ।
ਇਸ ਤੋਂ ਪਹਿਲਾਂ ਉਲੰਪਿਕ ਖੇਡਾਂ ਵਿੱਚ ਭਾਗ ਲੈਣ ਜਾਣ ਵਾਲੇ ਪੰਜਾਬ ਦੇ ਅਥਲੀਟਾਂ ਨੂੰ ਵੀਡਿਓ ਕਾਨਫਰੰਸਿੰਗ ਰਾਹੀਂ ਆਪਣੇ ਪ੍ਰਦਰਸ਼ਨ ਰਾਹੀਂ ਸੂਬੇ ਤੇ ਦੇਸ਼ ਦਾ ਨਾਮ ਚਮਕਾਉਣ ਦਾ ਸੱਦਾ ਦਿੰਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਨੂੰ ਪੂਰੀ ਉਮੀਦ ਹੈ ਕਿ ਸਾਡੇ ਖਿਡਾਰੀ ਟੋਕੀਓ ਤੋਂ ਵੱਡੀ ਗਿਣਤੀ ਵਿੱਚ ਤਮਗੇ ਜਿੱਤ ਕੇ ਘਰ ਪਰਤਣਗੇ।
ਪੰਜਾਬ ਦੇ ਖਿਡਾਰੀਆਂ ਨਾਲ ਵੀਡੀਉ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਦਿਆਂ ਸ਼ੂਟਿੰਗ ਦੇ ਉੱਘੇ ਖਿਡਾਰੀ ਰਹੇ ਰਾਣਾ ਸੋਢੀ ਨੇ ਟੋਕੀਓ ਜਾ ਰਹੇ ਪੰਜਾਬ ਦੇ ਖਿਡਾਰੀਆਂ ਨੂੰ ਇਸ ਖੇਡ ਮਹਾਂਕੁੰਭ ਲਈ ਆਪਣੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦੇਣ ਅਤੇ ਲੋੜੀਂਦੇ ਸਾਜ਼ੋ-ਸਾਮਾਨ ਦੀ ਖ਼ਰੀਦੋ-ਫਰੋਖ਼ਤ ਲਈ ਪੰਜ-ਪੰਜ ਲੱਖ ਰੁਪਏ ਸੌਂਪੇ।
ਹਰੇਕ ਖਿਡਾਰੀ ਲਈ ਮਾਲੀ ਮਦਦ ਦਾ ਐਲਾਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਉਮੀਦ ਹੈ ਕਿ ਟੋਕੀਓ ਉਲੰਪਿਕਸ ਵਿੱਚ ਭਾਰਤ ਵੱਲੋਂ ਤਕਰੀਬਨ 190 ਮੈਂਬਰੀ ਦਲ ਭਾਗ ਲਵੇਗਾ, ਜਿਸ ਵਿੱਚੋਂ 100 ਅਥਲੀਟ ਪਹਿਲਾਂ ਹੀ ਕੁਆਲੀਫਾਈ ਕਰ ਚੁੱਕੇ ਹਨ। ਇਨ੍ਹਾਂ ਵਿੱਚ 56 ਪੁਰਸ਼ ਤੇ 44 ਔਰਤਾਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ 25 ਤੋਂ 30 ਹੋਰ ਅਥਲੀਟ 23 ਜੁਲਾਈ ਤੋਂ ਸ਼ੁਰੂ ਹੋ ਰਹੀਆਂ ਇਨ੍ਹਾਂ ਖੇਡਾਂ ਲਈ ਕੁਆਲੀਫਾਈ ਕਰਨਗੇ।
ਇਸ ਮੌਕੇ ਜ਼ਿਲਾ ਖੇਡ ਅਫ਼ਸਰ ਸ: ਗੁਰਲਾਲ ਸਿੰਘ, ਜਿਲਾ ਸੂਚਨਾ ਅਫ਼ਸਰ ਸ: ਰਣਜੀਤ ਸਿੰਘ ਤੋਂ ਇਲਾਵਾ ਖਿਡਾਰੀਆਂ ਦੇ ਮਾਤਾ ਪਿਤਾ ਵੀ ਹਾਜ਼ਰ ਸਨ।
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਕੀਤੀ ਜਾ ਰਹੀ ਵੀਡਿਓ ਕਾਨਫਰੰਸਿੰਗ ਵਿੱਚ ਭਾਗ ਲੈਂਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ ਅਤੇ ਜ਼ਿਲਾ ਖੇਡ ਅਫ਼ਸਰ ਸ: ਗੁਰਲਾਲ ਸਿੰਘ

Spread the love