ਕੈਪਟਨ ਅਮਰਿੰਦਰ ਦੀ ਪੰਜਾਬ ਕਾਂਗਰਸ ਲੀਡਰ ਵਜੋਂ ਕੀਤੀ ਹਮਾਇਤ
ਅੰਮਿ੍ਰਤਸਰ, 10 ਜੂਨ 2021 ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਪ੍ਰਿੰਸ ਖੁੱਲਰ ਨੇ ਅੱਜ ਬਾਬੂਸ਼ਾਹੀ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਆਰਡੀਐਫ ਰੂਰਲ ਡਿਵੈਲਪਮੈਂਟ ਫੰਡ ਜੋ ਕਿ ਕੇਂਦਰ ਦੀ ਸਰਕਾਰ ਵੱਲੋਂ ਹਰ ਵਰ੍ਹੇ ਜਾਰੀ ਕੀਤਾ ਜਾਂਦਾ ਸੀ ਇਸ ਵਾਰ ਉਸ ਤੇ ਰੋਕ ਲਗਾ ਦਿੱਤੀ ਗਈ ਹੈ ਇਸ ਬਾਰੇ ਗੱਲਬਾਤ ਕਰਦੇ ਹੋਏ ਪ੍ਰਿੰਸ ਖੁੱਲਰ ਨੇ ਕਿਹਾ ਕਿ ਇਸ ਨਾਲ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ ਉਨ੍ਹਾਂ ਕਿਹਾ ਕਿਪਿਛਲੇ ਵਰ੍ਹੇ ਵੀ ਕੇਂਦਰ ਦੀ ਸਰਕਾਰ ਵੱਲੋਂ ਤਿੰਨ ਪ੍ਰਤੀਸ਼ਤ ਦੀ ਜਗ੍ਹਾ ਇਕ ਪ੍ਰਤੀਸ਼ਤ ਆਰਡੀਐਫ ਹੀ ਜਾਰੀ ਕੀਤਾ ਗਿਆ ਸੀ ਪਰ ਇਸ ਵਾਰ ਉਹ ਵੀ ਰੋਕ ਦਿੱਤਾ ਗਿਆ ਹੈ ਇਕ ਪਾਸੇ ਪਿਛਲੇ ਸੱਤ ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਬਾਰਡਰ ਉੱਤੇ ਕਿਸਾਨ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਤੇ ਅੜੇ ਹੋਏ ਹਨ ਉਨ੍ਹਾਂ ਦੀ ਜਾਇਜ਼ ਮੰਗਾ ਨੂੰ ਨਾ ਮੰਨਦੇ ਹੋਏ ਭਾਜਪਾ ਨੇ ਅੱਜ ਪੰਜਾਬ ਦੀਕਿਸਾਨੀ ਦੇ ਨਾਲ ਹੋਰ ਧੱਕਾ ਕੀਤਾ ਹੈ ਅਤੇ ਬੀਤੇ ਕੱਲ੍ਹ ਇਹ ਐਲਾਨ ਕੀਤਾ ਹੈ ਕਿ ਪੰਜਾਬ ਨੂੰ ਰੂਰਲ ਡਿਵੈਲਪਮੈਂਟ ਫੰਡ ਨਹੀਂ ਜਾਰੀ ਕੀਤਾ ਜਾਏਗਾ ਉਨ੍ਹਾਂ ਕਿਹਾ ਕਿ ਇਸ ਨਾਲ ਮੰਡੀ ਅਤੇ ਕਿਸਾਨੀ ਨਾਲ ਜੁੜੇ ਹਰੇਕ ਵਿਅਕਤੀ ਜਿਸ ਵਿੱਚ ਮਜ਼ਦੂਰ ਤੋਂ ਲੈ ਕੇ ਕਿਸਾਨ ਤੱਕ ਸ਼ਾਮਿਲ ਹਨ ਪ੍ਰਭਾਵਤ ਹੋਣਗੇ ਨਾਲ ਹੀ ਪਿੰਡਾਂ ਦੇ ਵਿਕਾਸ ਕਾਰਜ ਜਿਨ੍ਹਾਂ ਵਿਚ ਪਿੰਡਾਂ ਵਿਚ ਸੜਕਾਂ ਬਣਾਉਣਾ ਅਤੇ ਆਮ ਬੁਨਿਆਦੀ ਸਹੂਲਤਾਂ ਤੋਂ ਇਲਾਵਾ ਕਈ ਹੋਰ ਕੰਮ ਵੀ ਪ੍ਰਭਾਵਿਤ ਹੋਣਗੇ ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਕੇਂਦਰ ਸਰਕਾਰ ਪੰਜਾਬ ਉੱਤੇ ਦਬਾਅ ਦੀ ਰਾਜਨੀਤੀ ਕਰ ਰਹੀ ਹੈ
ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਾਟੋ ਕਲੇਸ਼ ਦੇ ਬਾਰੇ ਉਨ੍ਹਾਂ ਕਿਹਾ ਕਿ ਇਸ ਦਾ ਪਾਰਟੀ ਹਾਈ ਕਮਾਂਡ ਵੱਲੋਂ ਬਣਾਈ ਗਈ ਕਮੇਟੀ ਵੱਲੋਂ ਫੈਸਲਾ ਕਰ ਲਿੱਤਾ ਗਿਆ ਹੈ ਅਤੇ ਜਲਦੀ ਹੀ ਇਹ ਮਸਲਾ ਖ਼ਤਮ ਹੋ ਜਾਵੇਗਾ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਅਤੇ ਯੂਥ ਦੀ ਪਹਿਲੀ ਪਸੰਦ ਹੈ ਅਤੇ ਬੇਸ਼ੱਕ ਓਹੀ ਪੰਜਾਬ ਕਾਂਗਰਸ ਦੇ ਲੀਡਰ ਵਜੋਂ ਪਛਾਣੇ ਜਾਂਦੇ ਹਨ ਤੁਹਾਨੂੰ ਦੱਸਦੀਏ ਕਿ ਪਿਛਲੇ ਕਈ ਦਿਨਾਂ ਤੋਂ ਕਾਂਗਰਸ ਦਾ ਕਾਟੋ ਕਲੇਸ਼ ਚੱਲ ਰਿਹਾ ਹੈ ਜਿਸ ਉਤੇ ਪ੍ਰਿੰਸ ਖੁੱਲਰ ਵੱਲੋਂ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਆਪਣਾ ਲੀਡਰ ਦੱਸਿਆ ਗਿਆ
ਦਲਿਤ ਮੁੱਦੇ ਉੱਤੇ ਗੱਲਬਾਤ ਕਰਦੇ ਹੋਏ ਖੁੱਲਰ ਨੇ ਕਿਹਾ ਕਿ ਅਕਾਲੀ ਦਲ ਨੂ੍ੱ ਦੱਸ ਸਾਲ ਕਿਤੇ ਰਾਜ ਵਿਚ ਦਲਿਤਾਂ ਦੀ ਯਾਦ ਨਹੀਂ ਆਈ ਜਦਕਿ ਅੱਜ ਜਦੋਂ ਬਸਪਾ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦੀ ਗੱਲ ਚੱਲ ਰਹੀ ਹੈ ਤਾਂ ਦਲਿਤ ਮੁੱਦੇ ਅਕਾਲੀ ਦਲ ਨੂੰ ਯਾਦ ਆ ਗਏ ਹਨ
ਉਨ੍ਹਾਂ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਰਹਿ ਚੁੱਕੇ ਅਨਿਲ ਜੋਸ਼ੀ ਦੇ ਕਿਸਾਨਾਂ ਦੇ ਹੱਕ ਵਿਚ ਬਿਆਨ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਭਾਵੇਂ ਉਨ੍ਹਾਂ ਨੇ ਇਸ ਕਿਸਾਨੀ ਅੰਦੋਲਨ ਦੇ ਸੱਤ ਮਹੀਨਿਆਂ ਬਾਅਦ ਕਿਸਾਨ ਹਤੈਸ਼ੀ ਬਿਆਨ ਦਿੱਤਾ ਹੈ ਪਰ ਫੇਰ ਵੀ ਉਨ੍ਹਾਂ ਦੇ ਇਸ ਬਿਆਨ ਦਾ ਉਹ ਸਵਾਗਤ ਕਰਦੇ ਹਨ