‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਮਨਾਉਣ ਸਬੰਧੀ ਤਿਆਰੀ ਵਿੱਢੀ

Sorry, this news is not available in your requested language. Please see here.

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ
ਬਰਨਾਲਾ, 6 ਸਤੰਬਰ 2021
ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਦੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਸ੍ਰੀ ਬੈਂਬੀ ਨੇ ਦੱਸਿਆ ਕਿ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਵਿਦਿਆਰਥੀਆਂ, ਨੌਜਵਾਨਾਂ ਤੇ ਹੋਰ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਦੇ ਮਹੱਤਵ ਅਤੇ ਹੋਰ ਪੱਖਾਂ ਬਾਰੇ ਜਾਗਰੂਕ ਕਰਨ ਲਈ ਵੱਖ ਵੱਖ ਪ੍ਰੋਗਰਾਮ ਸਾਲ 2023 ਤੱਕ ਲੜੀਬੱਧ ਤਰੀਕੇ ਨਾਲ ਕਰਵਾਏ ਜਾਣਗੇ। ਉਨਾਂ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਵਿਭਾਗ, ਯੂਥ ਸੇਵਾਵਾਂ ਵਿਭਾਗ, ਨਹਿਰੂ ਯੁਵਾ ਕੇਂਦਰ ਦੇ ਹੋਰ ਵਿਭਾਗਾਂ ਨੂੰ ਇਸ ਵਿਚ ਬਣਦੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਤਾਂ ਜੋ ਸਾਂਝੇ ਸਹਿਯੋਗ ਨਾਲ ਦੇਸ਼ ਨੂੰ ਹੋਰ ਬਿਹਤਰ ਬਣਾਉਣ ਵੱਲ ਕਦਮ ਚੁੱਕਿਆ ਜਾ ਸਕੇ।
ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਜੈ ਭਾਸਕਰ ਸ਼ਰਮਾ, ਬੀਡੀਪੀਓ ਬਰਨਾਲਾ ਸੁਖਦੀਪ ਸਿੰਘ, ਬੀਡੀਪੀਓ ਮਹਿਲ ਕਲਾਂ ਭੂਸ਼ਣ ਕੁਮਾਰ, ਬੀਡੀਪੀਓ ਸਹਿਣਾ ਗੁਰਮੇਲ ਸਿੰਘ, ਸਰਕਾਰੀ ਪੌਲੀਟੈਕਨਿਕ ਕਾਲਜ ਬਡਬਰ ਤੋਂ ਡਾ. ਹਰਿੰਦਰ ਸਿੰਘ ਸਿੱਧੂ, ਨੀਰਜ ਕੁਮਾਰ, ਡਾ. ਮਨਜੀਤ ਸਿੰਘ, ਐਲਬੀਐਸ ਕਾਲਜ ਮੈਡਮ ਅੰਜਨਾ ਤੇ ਹੋਰ ਹਾਜ਼ਰ ਸਨ।

Spread the love