ਆਜ਼ਾਦੀ ਘੁਲਾਟੀਏ ਅਤੇ ਉਨਾਂ ਦੇ ਪਰਿਵਾਰ ਦੇਸ਼ ਦਾ ਅਣਮੁੱਲਾ ਸਰਮਾਇਆ -ਸੋਨੀ

Sorry, this news is not available in your requested language. Please see here.

ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ’ਤੇ ਸਮਾਗਮ
ਅੰਮ੍ਰਿਤਸਰ, 17 ਅਗਸਤ 2021
ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਕਿਹਾ ਕਿ ਅਸੀਂ ਇਨਾਂ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੁਆਰਾ ਦਰਸਾਏ ਗਏ ਰਸਤੇ ਦੇ ਚੱਲੀਏ। ਸ੍ਰੀ ਸੋਨੀ ਨੇ ਕਿਹਾ ਕਿ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦ ਤੇ ਉਨਾਂ ਦੇ ਪਰਿਵਾਰ ਦੇਸ਼ ਦਾ ਅਨਮੋਲ ਵਿਰਸਾ ਅਤੇ ਸਰਮਾਇਆ ਹਨ ਅਤੇ ਅੱਜ ਦੀ ਨੌਜਵਾਨ ਪੀੜੀ ਨੂੰ ਸ਼ਹੀਦਾਂ ਵੱਲੋਂ ਦਰਸਾਏ ਗਏ ਰਸਤੇ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਪ੍ਰਾਪਤ ਕਰਨ ਲਈ ਲੱਖਾਂ ਹੀ ਦੇਸ਼ ਭਗਤਾਂ, ਸ਼ੂਰਬੀਰ ਯੋਧਿਆਂ ਨੇ ਕੁਰਬਾਨੀ ਦਿੱਤੀ ਹੈ, ਜਿੰਨਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜਾਂ ਵਿੱਚ ਘੁੰਮ ਰਹੇ ਹਾਂ ਅਤੇ ਇਸ ਆਜ਼ਾਦੀ ਨੂੰ ਕਾਇਮ ਰੱਖਣਾ ਵੀ ਜ਼ਰੂਰੀ ਹੈ। ਸ੍ਰੀ ਸੋਨੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਅੰਮ੍ਰਿਤਸਰ ਵਾਸੀਆਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਿਆਂਵਾਲਾ ਬਾਗ ਵਿਖੇ ਸ਼ਹੀਦ ਹੋਣ ਵਾਲੇ ਸ਼ੂਰਬੀਰ ਜਿੰਨਾਂ ਵਿੱਚ ਵੱਡੀ ਗਿਣਤੀ ਅੰਮ੍ਰਿਤਸਰ ਦੇ ਯੌਧਿਆਂ ਦੀ ਸੀ।
ਸ੍ਰੀ ਸੋਨੀ ਨੇ ਕਿਹਾ ਕਿ ਸਾਡੀ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਪੂਰੀ ਗੰਭੀਰ ਹੈ ਅਤੇ ਆਜ਼ਾਦੀ ਘੁਲਾਟੀਆਂ ਨੂੰ ਘਰ ਮੁਹੱਈਆ ਕਰਵਾਉੋਣ ਲਈ ਪੁੱਡਾ, ਗਮਾਡਾ ਵਿੱਚ ਰਾਖਵਾਂਕਰਨ ਦਾ ਕੋਟਾ 2 ਫੀਸਦੀ ਤੋਂ ਵਧਾ ਕੇ 3 ਫੀਸਦੀ ਕਰ ਦਿੱਤਾ ਗਿਆ ਹੈ ਅਤੇ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਨੂੰ ਰਾਜ ਮਾਰਗਾਂ ਤੇ ਟੋਲ ਟੈਕਸ ਦੀ ਛੋਟ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਸਰਕਾਰ ਉੌਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ।
ਇਸ ਮੌਕੇ ਉਨਾਂ ਨਾਲ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਮਲਵਿੰਦਰ ਸਿੰਘ ਜੱਗੀ, ਐਸ:ਡੀ:ਐਮ ਸ: ਅਰਸ਼ਦੀਪ ਸਿੰਘ, ਕੈਪਟਨ ਸ੍ਰੀ ਸੰਜੀਵ ਸ਼ਰਮਾ, ਤਹਿਸੀਲਦਾਰ ਲਖਬੀਰ ਸਿੰਘ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ।
ਕੈਪਸ਼ਨ : ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ। ਨਾਲ ਹਨ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਸ: ਮਲਵਿੰਦਰ ਸਿੰਘ ਜੱਗੀ ਅਤੇ ਹੋਰ

 

Spread the love