ਐੱਸ. ਐੱਸ. ਪੀ. ਸ੍ਰੀ ਧੁਰਮਨ ਐੱਚ. ਨਿੰਬਾਲੇ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ
ਤਰਨ ਤਾਰਨ, 13 ਅਗਸਤ 2021
ਅਜਾਦੀ ਦਿਵਸ ਮੌਕੇ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਦੀ ਫੁੱਲ ਡ੍ਰੈਸ ਰਿਹਰਸਲ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋਈ। ਇਸ ਮੌਕੇ ਜ਼ਿਲੇ ਦੇ ਐੱਸ. ਐੱਸ. ਪੀ. ਸ੍ਰੀ ਧੁਰਮਨ ਐੱਚ. ਨਿੰਬਾਲੇ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਐੱਸ. ਪੀ. ਸ੍ਰੀ ਜਗਜੀਤ ਸਿੰਘ ਵਾਲੀਆਂ ਅਤੇ ਐੱਸ. ਪੀ. ਸ੍ਰੀ ਬਲਜੀਤ ਸਿੰਘ ਢਿੱਲੋਂ ਤੋਂ ਇਲਾਵਾ ਸਿਵਲ ਤੇ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।
ਫੁੱਲ ਡਰੈੱਸ ਰਿਹਰਸਲ ਦੌਰਾਨ ਤਿਰੰਗਾ ਝੰਡਾ ਲਹਿਰਾਉਣ ਉਪਰੰਤ, ਉਨਾਂ ਨੇ ਪ੍ਰੇਡ ਦਾ ਨੀਰਿਖਣ ਕੀਤਾ। ਪ੍ਰੇਡ ਦੀ ਅਗਵਾਈ ਪ੍ਰੇਡ ਕਮਾਂਡਰ ਡੀ. ਐੱਸ. ਪੀ. ਵਰਿੰਦਰ ਸਿੰਘ ਖੋਸਾ ਅਤੇ ਸੈਕਿੰਡ ਕਮਾਂਡਰ ਸਬ ਇੰਸਪੈਕਟਰ ਸੋਨੇ ਨੇ ਕੀਤੀ। ਜਦ ਕਿ ਪੁਲਿਸ, ਮਹਿਲਾ ਪੁਲਿਸ, ਅਤੇ ਹੋਮਗਾਰਡ ਦੀਆਂ ਟੁਕੜੀਆਂ ਦੀ ਅਗਵਾਈ ਕ੍ਰਮਵਾਰ ਐਸ.ਆਈ. ਜਗਦੀਪ ਸਿੰਘ, ਏ. ਐੱਸ. ਆਈ. ਸਲਵਿੰਦਰ ਸਿੰਘ, ਐੱਸ. ਆਈ. ਬਲਜੀਤ ਕੌਰ, ਤੇ ਐੱਸ. ਆਈ. ਸੋਹਨ ਸਿੰਘ ਨੇ ਕੀਤੀ।ਬਾਅਦ ਵਿਚ ਮਾਰਚ ਪਾਸਟ ਹੋਇਆ।
ਇਸ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸਤਨਾਮ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ੍ਰੀ ਰਾਜੇਸ਼ ਸ਼ਰਮਾ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ। ਇਸ ਵਾਰ ਕੋਵਿਡ ਪ੍ਰੋਟੋਕਾਲ ਕਾਰਨ ਸਭਿਆਚਾਰਕ ਪ੍ਰੋਗਰਾਮ ਨਹੀਂ ਹੋਵੇਗਾ।