ਆਜ਼ਾਦੀ ਦਿਹਾੜੇ ਦਾ ਰਾਜ ਪੱਧਰੀ ਸਮਾਗਮ ਇਸ ਵਾਰ ਅੰਮ੍ਰਿਤਸਰ ’ਚ -ਵਧੀਕ ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਮੁੱਖ ਮੰਤਰੀ ਪੰਜਾਬ ਲਹਿਰਾਉਣਗੇ ਰਾਸ਼ਟਰੀ ਝੰਡਾ
ਅੰਮ੍ਰਿਤਸਰ 7 ਅਗਸਤ 2021 ਪੰਜਾਬ ਸਰਕਾਰ ਵਲੋਂ ਆਜਾਦੀ ਦਿਹਾੜੇ ਦਾ ਰਾਜ ਪੱਧਰੀ ਸਮਾਗਮ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ।
ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਹੋ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਹਾੜੀ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਇਸ ਸਮਾਗਮ ਦੀ ਫੁੱਲ ਡਰੈਲ ਰਿਹਰਸਲ 13 ਅਗਸਤ ਨੂੰ ਹੋਵੇਗੀ। ਇਸ ਮੌਕੇ ਵਧੀਕ ਕਮਿਸ਼ਨਰ ਨਗਰ ਨਿਗਮ , ਸ੍ਰੀ ਸੰਦੀਪ ਰਿਸ਼ੀ, ਵਧੀਕ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੁੱਧਲ, ਐਸ.ਡੀ.ਐਮ. ਸ੍ਰੀ ਰਾਜੇਸ਼ ਸ਼ਰਮਾ, ਡੀ.ਪੀ.ਪੀ. ਸ: ਪਰਮਿੰਦਰ ਸਿੰਘ ਭੰਡਾਲ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸ: ਸਤਿੰਦਰਬੀਰ ਸਿੰਘ, ਜ਼ਿਲਾ ਸਮਾਜਿਕ ਤੇ ਸਿੱਖਿਆ ਭਲਾਈ ਅਫ਼ਸਰ ਸ: ਅਸੀਸਇੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ : ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਦੀਆਂ ਹੋ ਰਹੀਆਂ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ।

Spread the love