ਇਕ ਜ਼ਿਲ੍ਹਾ, ਇਕ ਉਤਪਾਦ’ ਪੁਹੰਚ ਨੂੰ ਹੁਲਾਰਾ ਦੇਣ ’ਤੇ ਜ਼ੋਰ

Barnala Deputy Commissioner

Sorry, this news is not available in your requested language. Please see here.

*ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਐਮਐਸਐਮਈ ਦੀ ਮੀਟਿੰਗ
*ਸਨਅਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਬਿਹਤਰੀਨ ਵਿਭਾਗੀ ਤਾਲਮੇਲ ’ਤੇ ਚਰਚਾ  
ਬਰਨਾਲਾ, 24 ਸਤੰਬਰ  
ਜ਼ਿਲ੍ਹਾ ਬਰਨਾਲਾ ਵਿੱਚ ਸਨਅਤੀ ਇਕਾਈਆਂ ਅਤੇ ਵੱਖ ਵੱਖ ਵਿਭਾਗਾਂ ਵਿਚਕਾਰ ਆਪਸੀ ਤਾਲਮੇਲ ਨੂੰ ਬਿਹਤਰ ਬਣਾਉਣ ਅਤੇ ਸਨਅਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਅੱਜ ਐਮਐਸਐਮਈ (ਸੂਖਮ, ਛੋਟੇ ਤੇ ਦਰਮਿਆਨੇ ਉਦਯੋਗਾਂ) ਤਹਿਤ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੋਈ।
ਜ਼ਿਲ੍ਹਾ ਇੰਡਸਟਰੀਅਲ ਚੈਂਬਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਹੋਈ ਇਸ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਸ੍ਰੀ ਫੂਲਕਾ ਵੱਲੋਂ ਸਨਅਤੀ ਇਕਾਈਆਂ ਨੂੰ ਵੱਖ ਵੱਖ ਵਿਭਾਗਾਂ ਵਿਚ ਆਉਣ ਵਾਲੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਵਿਭਾਗੀ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਸਨਅਤਾਂ ਨਾਲ ਬਿਹਤਰ ਤਾਲਮੇਲ ਬਣਾਉਣ ’ਤੇ ਜ਼ੋਰ ਦਿੱਤਾ ਗਿਆ ਤਾਂ ਜੋ ਸਨਅਤੀ ਵਿਕਾਸ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮਿਲ ਸਕੇ।
ਇਸ ਦੇ ਨਾਲ ਹੀ ਐਮਐਸਐਮਈ ਅਧੀਨ ਵੱਖ ਵੱੱਖ ਸਕੀਮਾਂ ’ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਇਕ ਜ਼ਿਲ੍ਹਾ ਇਕ ਉਤਪਾਦ (ਵੰਨ ਡਿਸਟ੍ਰਿਕਟ ਵੰਨ ਪ੍ਰੋਡਕਟ) ਸਕੀਮ ’ਤੇ ਚਰਚਾ ਕੀਤੀ ਗਈ ਤੇ ਸਥਾਨਕ ਉਤਪਾਦਾਂ ਨੂੰ ਹੁਲਾਰਾ ਦੇਣ ਉਤੇ ਜ਼ੋਰ ਦਿੱਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ, ਜੀਐਮ (ਡੀਆਈਸੀ) ਧਰਮਪਾਲ ਭਗਤ, ਸਹਾਇਕ ਡਾਇਰੈਕਟਰ ਕ੍ਰਿਸ਼ਨ ਕੁਮਾਰ, ਮੁਕੇਸ਼ ਵਰਮਾ, ਹਰਿੰਦਰ ਸਿੰਘ ਸੰਧੂ, ਈਓ ਬਰਨਾਲਾ ਮਨਪ੍ਰੀਤ ਸਿੰਘ ਸਿੱਧੂ, ਟਾਊਨ ਪਲਾਨਿੰਗ ਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Spread the love