ਐਸ. ਸੀ ਸਿਖਿਆਰਥੀਆਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 20 ਸਤੰਬਰ ਤੋਂ

Sorry, this news is not available in your requested language. Please see here.

ਨਵਾਂਸ਼ਹਿਰ, 14 ਸਤੰਬਰ : 
ਕੈਬਨਿਟ ਮੰਤਰੀ ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਉਚੇਰੀ ਸਿੱਖਿਆ ਵਿਭਾਗ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਕਰਨੈਲ ਸਿੰਘ ਦੀ ਅਗਵਾਈ ਵਿਚ ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਐਸ. ਸੀ ਵਰਗ ਨਾਲ ਸਬੰਧਤ ਲਾਭਪਾਤਰੀਆਂ ਲਈ ਦੋ ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੋਰਸ ਦਾ ਪਹਿਲਾ ਬੈਚ 20 ਸਤੰਬਰ 2021 ਤੋਂ ਚਲਾਇਆ ਜਾ ਰਿਹਾ ਹੈ, ਜਿਸ ਵਿਚ ਅਨੁਸੂਚਿਤ ਜਾਤੀ ਨਾਲ ਸਬੰਧਤ ਸਿਖਿਆਰਥੀਆਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੀ ਸਹੂਲਤ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਮੁਫ਼ਤ ਰਿਫਰੈਸ਼ਮੈਂਟ ਤੇ ਖਾਣੇ ਤੋਂ ਇਲਾਵਾ 2 ਹਜ਼ਾਰ ਰੁਪਏ ਵਜੀਫ਼ਾ ਵੀ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਸਿਖਲਾਈ ਦੌਰਾਨ ਦੁਧਾਰੂ ਪਸ਼ੂਆਂ ਦੀ ਦੀ ਖ਼ਰੀਦ ਤੋਂ ਲੈ ਕੇ ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਅਤੇ ਸਿਖਿਆਰਥੀਆਂ ਨੂੰ ਵਿਭਾਗ ਲਿਟਰੇਚਰ ਮੁਫ਼ਤ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ ਡੇਅਰੀ ਦਾ ਕਿੱਤਾ ਕਰਨ ਦੇ ਚਾਹਵਾਨ ਅਨੁਸੂਚਿਤ ਜਾਤੀ ਨਾਲ ਸਬੰਧਤ ਉਮੀਦਵਾਰ 18 ਤੋਂ 50 ਸਾਲ ਤੱਕ ਦੀ ਉਮਰ ਦੇ ਪੇਂਡੂ ਪਿਛੋਕੜ ਵਾਲੇ, ਘੱਟੋ-ਘੱਟ ਪੰਜਵੀਂ ਪਾਸ ਅਤੇ ਘੱਟੋ-ਘੱਟ ਦੋ ਦੁਧਾਰੂ ਪਸ਼ੂ ਰੱਖਣ ਦਾ ਯੋਗ ਪ੍ਰਬੰਧ ਰੱਖਣ ਵਾਲੇ ਇਸ ਸਿਖਲਾਈ ਕੋਰਸ ਲਈ 16 ਸਤੰਬਰ ਤੱਕ ਪੜਾਈ ਸਬੰਧੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਅਤੇ ਤਾਜ਼ਾ ਪਾਸਪੋਰਟ ਸਾਈਜ਼ ਫੋਟੋ ਸਮੇਤ ਦਫ਼ਤਰ ਡੇਅਰੀ ਵਿਕਾਸ ਅਫ਼ਸਰ, ਵੈਟਰਨਰੀ ਪੋਲੀਕਲੀਨਿਕ, ਬੰਗਾ ਰੋਡ, ਮਹਾਲੋਂ ਵਿਖੇ ਕਾਗਜ਼ਾਤ ਜਮਾਂ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰ:  01823-225050 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।
ਫੋਟੋ :
Spread the love