ਕਰੋਨਾ ਦੇ ਪ੍ਰਕੋਪ ਨੂੰ ਰੋਕਣ ਲਈ ਆਰਮੀ ਕੈਂਟ ਵਿਖੇ ਲਗਾਇਆ ਵੈਕਸੀਨੇਸ਼ਨ ਕੈਂਪ

Sorry, this news is not available in your requested language. Please see here.

ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ ਟੈਸਟਿੰਗ ਦੇ ਕੈਂਪ
ਫਾਜ਼ਿਲਕਾ, 4 ਜੂਨ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾ `ਤੇ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਹੇਠ ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਅਤੇ ਮਿਲਟਰੀ ਸਟੇਸ਼ਨ ਵਿਖੇ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਹਰੇਕ ਫਰੰਟ ਲਾਈਨ ਵਰਕਰ ਤੇ ਲੋਕਾਂ ਨੂੰ ਵੱਧ ਤੋਂ ਵੱਧ ਟੈਸਟ ਕਰਵਾਉਣ ਅਤੇ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਵਿਸ਼ੇਸ਼ ਕੈਂਪ ਵੀ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜ਼ੋ ਕਰੋਨਾ ਵਾਇਰਸ ਦਾ ਪ੍ਰਸਾਰ ਨਾ ਹੋ ਸਕੇ।
ਐਸ.ਡੀ.ਐਮ. ਸ੍ਰੀ ਗੋਇਲ ਨੇ ਕਿਹਾ ਕਿ ਕਰੋਨਾ ਮਹਾਂਮਾਰੀ `ਤੇ ਕਾਬੂ ਪਾਉਣ ਲਈ ਸੈਂਪਲਿੰਗ ਤੇ ਵੈਕਸੀਨੇਸ਼ਨ ਕਾਰਗਰ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲੱਛਣ ਹੋਣ `ਤੇ ਹਰੇਕ ਵਿਅਕਤੀ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜ਼ੋ ਕਰੋਨਾ ਦੇ ਫੈਲਾਅ `ਤੇ ਰੋਕ ਲਗ ਸਕੇ। ਉਨ੍ਹਾਂ ਕਿਹਾ ਕਿ ਹਦਾਇਤਾਂ ਮੁਤਾਬਕ ਹਰੇਕ ਯੋਗ ਵਿਅਕਤੀ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ।ਉਨ੍ਹਾਂ ਹੋਰਨਾਂ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਵੈਕਸੀਨੇਸ਼ਨ ਲਗਵਾਈ ਜਾਵੇ ਅਤੇ ਕਰੋਨਾ ਦੇ ਫੈਲਾਅ ਨੂੰ ਰੋਕਣ ਵਿਚ ਯੋਗਦਾਨ ਪਾਈਏ।
ਐਸ.ਡੀ.ਐਮ. ਨੇ ਕਿਹਾ ਕਿ ਪਿੰਡ ਨਵਾਂ ਹਸਤਾਂ, ਸਬ ਸੈਂਟਰ ਸਜਰਾਣਾ, ਪੁਲਿਸ ਬੈਰੀਅਰ ਅਰਨੀਵਾਲਾ ਅਤੇ ਝੋਟਿਆਂ ਵਾਲੀ ਵਿਖੇ ਟੈਸਟਿੰਗ ਦੇ ਕੈਂਪ ਲਗਾਏ ਗਏ।ਉਨ੍ਹਾਂ ਦੱਸਿਆ ਕਿ ਰਾਮਪੁਰਾ ਡੇਰਾ ਰਾਧਾ ਸੁਆਮੀ ਸਤਸੰਗ ਘਰ, ਅਬੋਹਰ ਰੋਡ ਸਤਸੰਗ ਘਰ, ਆਰਮੀ ਹਸਪਤਾਲ, ਮਿਲਟਰੀ ਸਟੇਸ਼ਨ ਫਾਜ਼ਿਲਕਾ, ਅਰਮੀ ਕੰਟੇਨਮੈਂਟ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਆਰਮੀ ਕੈਂਟ ਵਿਖੇ ਲਗਾਏ ਗਏ ਕੈਂਪ ਦੌਰਾਨ 190 ਲਾਭਪਾਤਰੀਆਂ ਨੇ ਵੈਕਸੀਨ ਲਗਵਾਈ। ਉਨ੍ਹਾਂ ਦੱਸਿਆ ਕਿ ਟੀਮਾ ਵੱਲੋਂ ਟੈਸਟ ਕਰਵਾਉਣ ਜਾਂ ਵੈਕਸੀਨ ਲਗਵਾਉਣ ਆਉਣ ਵਾਲੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਕਿ ਕਰੋਨਾ ਵਾਇਰਸ ਤੋਂ ਬਚਣ ਲਈ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣਾ, ਹੱਥਾਂ ਨੂੰ ਵਾਰ-ਵਾਰ ਧੋਤਾ ਜਾਵੇ ਅਤੇ ਸਮਾਜਿਕ ਦੂਰੀ ਦੀ ਪਾਲਣਾ ਯਕੀਨੀ ਬਣਾਈ ਜਾਵੇ।

Spread the love