ਕਰੋਨਾ ਮੁਕਤ ਪਿੰਡ ਅਭਿਆਨ ਤਹਿਤ 9 ਪਿੰਡਾਂ ’ਚ ਲਗਾਏ ਗਏ ਕਰੋਨਾ ਟੈਸਟਿੰਗ ਕੈਂਪਾਂ ਵਿੱਚ 1207 ਵਿਅਕਤੀਆਂ ਦੇ ਲਏ ਗਏ ਸੈਂਪਲ: ਡਿਪਟੀ ਕਮਿਸ਼ਨਰ

Sorry, this news is not available in your requested language. Please see here.

#ਬਠਿੰਡਾ, 20 ਮਈ , 2021 : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਕਰੋਨਾ ਦੇ ਪ੍ਰਭਾਵ ਨੂੰ ਫ਼ੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾਂ ਵਲੋਂ ਸੈਂਪਲਿੰਗ ਕੈਂਪ ਲਗਾਏ ਜਾ ਰਹੇ ਹਨ।
ਉਨਾਂ ਦੱਸਿਆ ਕਿ ਕਰੋਨਾ ਮੁਕਤ ਪਿੰਡ ਅਭਿਆਨ ਤਹਿਤ ਬੀਤੇ 24 ਘੰਟਿਆਂ ਦੌਰਾਨ ਜ਼ਿਲੇ ਦੇ 9 ਬਲਾਕਾਂ ਦੇ 9 ਪਿੰਡਾਂ ’ਚ ਕਰੋਨਾ ਟੈਸਟਿੰਗ ਕੈਂਪ ਲਗਾਏ ਗਏ। ਇਨਾਂ ਕਰੋਨਾ ਟੈਸਟਿੰਗ ਕੈਂਪਾਂ ਵਿੱਚ 1207 ਵਿਅਕਤੀਆਂ ਦੇ ਸੈਂਪਲ ਲਏ ਗਏ, ਜਿਨਾਂ ਵਿਚੋਂ ਪਿੰਡ ਸੇਖੂ ਵਿਖੇ 275 ਵਿਅਕਤੀ, ਬਰਕੰਦੀ ਵਿਖੇ 11 ਵਿਅਕਤੀ, ਭਾਗੂ ਵਿਖੇ 144 ਵਿਅਕਤੀ, ਆਦਮਪੁਰਾ ਵਿਖੇ 86 ਵਿਅਕਤੀ, ਭਾਈ ਰੂਪਾ ਖੁਰਦ ਵਿਖੇ 112 ਵਿਅਕਤੀ, ਮਾਣਕ ਖਾਨਾ ਵਿਖੇ 133 ਵਿਅਕਤੀ, ਬੰਗੀ ਨਿਹਾਲ ਸਿੰਘ ਵਿਖੇ 251, ਭੁੱਚੋ ਕਲਾਂ ਵਿਖੇ 95 ਅਤੇ ਗਿੱਲ ਕਲਾਂ ਵਿਖੇ 100 ਵਿਅਕਤੀਆਂ ਦੇ ਸੈਂਪਲ ਲਏ ਗਏ। ਇਨਾਂ ਲਏ ਗਏ 1207 ਸੈਂਪਲਾਂ ਵਿਚੋਂ 53 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ੳਨਾਂ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਮੂੰਹ ਤੇ ਹਮੇਸ਼ਾ ਮਾਸਕ ਅਤੇ ਵਾਰ-ਵਾਰ ਸਾਫ਼ ਪਾਣੀ ਅਤੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹਿਣ। ਉਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਸਿਰਫ਼ ਪਰਹੇਜ਼ ਨਾਲ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ।
Spread the love