ਪਿੰਡ ਧੌਲਾ ਵਿਖੇ ਕਿਸਾਨ ਸਿਖਲਾਈ ਕੈਂਪ
ਬਰਨਾਲਾ, 20 ਅਪਰੈਲ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋੋਂ ਜ਼ਿਲੇ ਅੰਦਰ ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਤਹਿਤ ਕਿਸਾਨ ਸਿਖਲਾਈ ਕੈਂਪਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ। ਇਸੇ ਲੜੀ ਤਹਿਤ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਂਥ ਦੀ ਅਗਵਾਈ ਹੇਠ ਪਿੰਡ ਧੌਲਾ (ਬਲਾਕ ਬਰਨਾਲਾ) ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ।
ਕੈਂਪ ਵਿੱਚ ਸ਼ਾਮਲ ਕਿਸਾਨਾਂ ਨੂੰ ਸੰਬੋੋਧਨ ਕਰਦਿਆ ਡਾ. ਚਰਨਜੀਤ ਸਿੰਘ ਕੈਂਥ ਨੇ ਝੋੋਨੇ ਦੀ ਸਿੱਧੀ ਬਿਜਾਈ ਬਾਰੇ ਜਾਣਕਾਰੀ ਦਿੰਦਿਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਤੇ ਇਸ ਨੂੰ ਵਿੱਚ ਹੀ ਵਾਹ ਕੇ ਜ਼ਮੀਨ ਦੇ ਉਪਜਾਊ ਤੱਤਾਂ ਨੂੰ ਵਧਾਉਣ ਦੀ ਲਈ ਕਿਸਾਨਾਂ ਨੂੰ ਅਪੀਲ ਕੀਤੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਦੋੋਂ ਵੀ ਕੋੋਈ ਬੀਜ, ਖਾਦ ਅਤੇ ਕੀੜੇਮਾਰ ਦਵਾਈਆਂ ਦੀ ਖਰੀਦ ਕੀਤੀ ਜਾਵੇ ਤਾਂ ਇਸ ਦਾ ਪੱਕਾ ਬਿੱਲ ਜ਼ਰੂਰ ਲਿਆ ਜਾਵੇ। ਉਨਾਂ ਕਿਹਾ ਕਿ ਹੁਣ ਕਣਕ ਦੀ ਕਟਾਈ ਤੋੋਂ ਬਾਅਦ ਜਦੋੋਂ ਖੇਤ ਖਾਲੀ ਹੋ ਜਾਂਦੇ ਹਨ ਤਾਂ ਤੁਰੰਤ ਵਿਭਾਗ ਦੀ ਸਹਾਇਤਾ ਨਾਲ ਜਾਂ ਖੁਦ ਵਿਧੀ ਅਨੁਸਾਰ ਮਿੱਟੀ ਦੇ ਸੈਂਪਲ ਲੈ ਕੇ ਵਿਭਾਗ ਨੂੰ ਦੇਣ ਅਤੇ ਮਿੱਟੀ ਪਰਖ ਰਿਪੋੋਰਟ ਦੇ ਆਧਾਰ ’ਤੇ ਹੀ ਖਾਦਾਂ ਦੀ ਵਰਤੋੋਂ ਕਰਨ ਤਾਂ ਜੋ ਬੇਲੋੜੇ ਖੇਤੀ ਖਰਚਿਆਂ ਤੋੋਂ ਬਚਿਆ ਜਾ ਸਕੇ। ਉਨਾਂ ਕਿਹਾ ਕਿ ਸਾਨੂੰ ਆਪਣੇ ਟਿਊਬਵੈੱਲ/ਮੋੋਟਰਾਂ ਦੇ ਪਾਣੀ ਦੀ ਪਰਖ ਵੀ ਕਰਵਾਉਣੀ ਚਾਹੀਦੀ ਹੈ। ਇਸ ਦੌੋਰਾਨ ਸਫਲ ਕਿਸਾਨ ਜਗਸੀਰ ਸਿੰਘ ਨੇ ਪਿਛਲੇ ਸਮੇਂ ਦੌੌਰਾਨ ਝੋੋਨੇ ਦੀ ਸਿੱਧੀ ਬਿਜਾਈ ਦੀ ਸਫਲਤਾ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ।
ਇਸ ਤੋੋਂ ਇਲਾਵਾ ਡਾ. ਸਤਨਾਮ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਖੇਤੀ ਨਾਲ ਸਬੰਧਤ ਵੱਖ ਵੱਖ ਵਿਸ਼ਿਆਂ ’ਤੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਗੁਰਵਿੰਦਰ ਸਿੰਘ ਜੇਈ ਭੌਂ ਤੇ ਪਾਣੀ ਸੰਭਾਲ ਵਿਭਾਗ ਨੇ ਮਿੱਟੀ ਪਾਣੀ ਦੇ ਟੈਸਟਾਂ ਦੀ ਮਹੱਤਤਾ ਬਾਰੇ, ਡਾ. ਹਰਜੀਤ ਸਿੰਘ ਸੋੋਹੀ ਨੇ ਗਰਮੀ ਰੁੱਤ ਦੀਆਂ ਸਬਜ਼ੀਆਂ ਅਤੇ ਫਲਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌੌਕੇ ਗੁਰਤੇਜ ਸਿੰਘ ਸੈਕਟਰੀ ਧੌਲਾ ਸੁਸਾਇਟੀ, ਗੁਰਪ੍ਰੀਤ ਸਿੰਘ ਸੇਲਜ਼ਮੈਨ ਅਤੇ ਜਗਸੀਰ ਸਿੰਘ, ਹਰਵਿੰਦਰ ਸਿੰਘ, ਚਮਕੌੌਰ ਸਿੰਘ, ਬਲਰਾਜ ਸਿੰਘ ਤੇ ਹੋੋਰ ਕਿਸਾਨ ਹਾਜ਼ਰ ਸਨ।