ਕੈਪਟਨ ਸੰਧੂ ਸਵੱਦੀ ਕਲਾਂ ਜਗਤਾਰ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ

Sorry, this news is not available in your requested language. Please see here.

ਕੈਪਟਨ ਸੰਧੂ ਵੱਲੋਂ ਕਾਂਗਰਸੀ ਵਰਕਰ ਜਗਤਾਰ ਸਿੰਘ ਮੌਤ ‘ਤੇ ਦੁੱਖ ਪ੍ਰਗਟਾਇਆ
ਮੁੱਲਾਂਪੁਰ, 13 ਅਗਸਤ 2021 ਅੱਜ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਲਾਹਕਾਰ, ਮੁੱਖ ਮੰਤਰੀ ਪੰਜਾਬ ਨੇ ਪਿੰਡ ਸਵੱਦੀ ਕਲਾਂ ਵਿਖੇ ਸਵਰਗੀ ਜਗਤਾਰ ਸਿੰਘ ਨਮਿਤ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ। ਸਵਰਗੀ ਜਗਤਾਰ ਸਿੰਘ ਨਮਿੱਤ ਅੰਤਿਮ ਅਰਦਾਸ ਗੁਰਦੁਆਰਾ ਭਗਤ ਰਵਿਦਾਸ ਜੀ ਵਿੱਚ ਹੋਈ ਅਤੇ ਸਹਿਜ ਪਾਠ ਦੇ ਭੋਗ ਪਾਏ ਗਏ। ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਕਾਕਾ ਦੇ ਭਰਾ ਜਗਤਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਕਾਂਗਰਸ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਅਤੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਧੂ ਨੇ ਵੱਡੀ ਗਿਣਤੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਸਵਰਗੀ ਜਗਤਾਰ ਸਿੰਘ ਦੀ ਮੌਤ ਨਾਲ ਜਿੱਥੇ ਸਵੱਦੀ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਉੱਥੇ ਕਾਂਗਰਸ ਪਾਰਟੀ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਕਿਉਂਕਿ ਇਹ ਪਰਿਵਾਰ ਕੱਟੜ ਕਾਂਗਰਸੀ ਪਰਿਵਾਰ ਹੈ ਜੋ ਸਮੇਂ ਸਮੇਂ ‘ਤੇ ਪਾਰਟੀ ਨਾਲ ਖੜ੍ਹਾ ਰਿਹਾ ਹੈ। ਕੈਪਟਨ ਸੰਧੂ ਨੇ ਜਗਤਾਰ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਹਮੇਸ਼ਾਂ ਉਨ੍ਹ੍ਹਾਂ ਦੇ ਨਾਲ ਖੜ੍ਹੇ ਹਨ, ਜਦੋਂ ਵੀ ਪਰਿਵਾਰ ਨੂੰ ਜ਼ਰੂਰਤ ਮਹਿਸੂਸ ਹੋਏ ਉਨ੍ਹਾਂ ਦੇ ਦਰਵਾਜੇ ਸਦਾ ਲਈ ਖੁੱਲ੍ਹੇ ਹਨ।
ਇਸ ਤੋਂ ਇਲਾਵਾ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਲਾਹਕਾਰ, ਮੁੱਖ ਮੰਤਰੀ ਪੰਜਾਬ ਨੇ ਪਿੰਡ ਸਵੱਦੀ ਕਲਾਂ ਵਿਖੇ ਸਵਰਗੀ ਸਿਕੰਦਰ ਸਿੰਘ ਨਮਿਤ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ। ਸਵਰਗੀ ਸਿਕੰਦਰ ਸਿੰਘ ਨਮਿੱਤ ਅੰਤਿਮ ਅਰਦਾਸ ਗੁਰਦੁਆਰਾ ਨਾਨਕਸਰ ਜੀ ਵਿੱਚ ਹੋਈ ਅਤੇ ਸਹਿਜ ਪਾਠ ਦੇ ਭੋਗ ਪਾਏ ਗਏ। ਕੈਪਟਨ ਸੰਧੂ ਨੇ ਵੱਡੀ ਗਿਣਤੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਕੰਦਰ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪ੍ਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਕੈਪਟਨ ਸੰਧੂ ਨੇ ਸਿਕੰਦਰ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਹਮੇਸ਼ਾਂ ਉਨ੍ਹ੍ਹਾਂ ਦੇ ਨਾਲ ਖੜ੍ਹੇ ਹਨ, ਜਦੋਂ ਵੀ ਪਰਿਵਾਰ ਨੂੰ ਜ਼ਰੂਰਤ ਮਹਿਸੂਸ ਹੋਏ ਉਨ੍ਹਾਂ ਦੇ ਦਰਵਾਜੇ ਸਦਾ ਲਈ ਖੁੱਲ੍ਹੇ ਹਨ।
ਸਬੰਧਤ ਤਸਵੀਰਾਂ ਵੀ ਨਾਲ ਲਗਾ ਦਿੱਤੀਆਂ ਹਨ

Spread the love