ਕੈਬਨਿਟ ਮੰਤਰੀ ਈ.ਟੀ.ਓ. ਨੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦਾ ਕੀਤਾ ਦੌਰਾ

_Harbhajan Singh ETO (1)
ਕੈਬਨਿਟ ਮੰਤਰੀ ਈ.ਟੀ.ਓ. ਨੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦਾ ਕੀਤਾ ਦੌਰਾ

Sorry, this news is not available in your requested language. Please see here.

ਅੰਮ੍ਰਿਤਸਰ 12 ਜਨਵਰੀ 2024 

ਕੈਬਨਿਟ ਮੰਤਰੀ ਸ: ਹਰਭਜਨ ਸਿੰਘਈ.ਟੀ.ਓ ਵੱਲੋਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਡੀ.ਬੀ.ਈ.ਈ ਵਿਖੇ ਚੱਲ ਰਹੀਆਂ ਸਰਕਾਰੀ ਨੌਕਰੀਆਂ ਦੀ ਤਿਆਰੀ ਵਾਸਤੇ ਕੋਚਿੰਗ ਕਲਾਸਾਂ ਨੂੰ ਵੇਖਿਆ ਅਤੇ ਕੋਚਿੰਗ ਲੈ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨਾਲ ਮੁਲਾਕਾਤ ਦੌਰਾਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਨੀਲਮ ਮਹੇ ਨੇ ਮੰਤਰੀ ਸਾਹਿਬ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਮੰਤਰੀ ਈ.ਟੀ.ਓ. ਨੇ ਬਿਊਰੋ ਵਿੱਚ ਚੱਲ ਰਹੀਆਂ ਕਾਊਂਸਲਿੰਗ ਗਤੀਵਿਧੀਆਂ ਅਤੇ ਪਲੇਸਮੈਂਟ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਨੇ ਅੱਜ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਕੋਚਿੰਗ ਅਤੇ ਟਰੇਨਿੰਗ ਵੱਲ ਮੁੜਨ ਲਈ ਪ੍ਰੇਰਿਤ ਕੀਤਾ ਅਤੇ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਭਰਪੂਰ ਫਾਈਦਾ ਚੁੱਕਣ ਦੀ ਅਪੀਲ ਕੀਤੀ।

ਕੈਬਨਿਟ ਮੰਤਰੀ ਸ: ਹਰਭਜਨ ਸਿੰਘਈ.ਟੀ.ਓ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ ਕਰਦੇ ਹੋਏ।

Spread the love