ਕੋਰੋਨਾਵਾਇਰਸ ਦੀ ਰੋਕਥਾਮ ਲਈ ਟੀਕਾਕਰਨ ਜ਼ਰੂਰੀ: ਸਿਵਲ ਸਰਜਨ

Sorry, this news is not available in your requested language. Please see here.

ਜਿਲੇ ਵਿੱਚ ਅੱਜ 1418 ਲੋਕਾਂ ਨੇ ਲਗਾਇਆ ਕਰੋਨਾ ਦਾ ਟੀਕਾ
ਅੰਮਿ੍ਰਤਸਰ, 15 ਮਈ , 2021
ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜਰੂਰੀ ਹੈ ਅਤੇ ਸਿਹਤ ਵਿਭਾਗ ਵਲੋਂ ਵੱਖ-ਵੱਖ ਹਸਪਤਾਲਾਂ ਵਿੱਚ ਲੋਕਾਂ ਨੂੰ ਕਰੋਨ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਅਤੇ ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਅੱਜ 1418 ਲੋਕਾਂ ਨੂੰ ਕੋਵਿਡ 19 ਦੇ ਟੀਕੇ ਲਗਾਏ ਗਏ ਹਨ ਅਤੇ ਕਿਸੇ ਵੀ ਵਿਅਕਤੀ ਦੀ ਸਿਹਤ ਉੱਤੇ ਕੋਈ ਬੁਰਾ ਪ੍ਰਭਾਵ ਦੇਖਣ ਨੂੰ ਨਹੀਂ ਮਿਲਿਆ। ਸਿਵਲ ਸਰਜਨ ਨੇ ਦੱਸਿਆ ਕਿ ਮਾਰਚ 2020 ਤੋਂ ਅਸੀਂ ਇਸ ਮਹਾਂਮਾਰੀ ਨਾਲ ਜੂਝ ਰਹੇ ਹਾਂ ਪਰ ਇਸ ਨਵੇਂ ਸਾਲ ਦੇ ਸ਼ੁਰੂ ਵਿਚ ਇਹ ਇਕ ਚੰਗੀ ਸ਼ੁਰੂਆਤ ਹੋਈ ਹੈ ਅਤੇ ਸਾਨੂੰ ਸਾਰਿਆਂ ਨੂੰ ਕੋਰੋਨਾਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਵਿਚ ਹਿੱਸੇਦਾਰ ਬਣਨਾ ਚਾਹੀਦਾ ਹੈ। ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਤਰਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰਾਂ ਨਾਲ ਸੁਰੱਖਿਅਤ ਹੈ। ਉਨਾਂ ਕਿਹਾ ਕਿ ਲੋਕਾਂ ਵਿਚ ਕੋਵਿਡ-19 ਵੈਕਸੀਨ ਪ੍ਰਤੀ ਅਫਵਾਹਾਂ ਫੈਲ ਰਹੀਆਂ ਹਨ ਕਿ ਇਹ ਵੈਕਸੀਨ ਪਹਿਲੀ ਵਾਰ ਲਗਾਈ ਜਾ ਰਹੀ ਹੈ, ਜਿਸ ਦੇ ਸਾਈਡ ਇਫੈਕਟ ਹੋ ਸਕਦੇ ਹਨ। ਅਸੀਂ ਵੀ ਅਜਿਹੀਆਂ ਅਫਵਾਹਾਂ ਬਾਰੇ ਪੜਿਆ ਹੈ ਪਰ ਅਸੀਂ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ ਅਤੇ ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ।
Spread the love