ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਟੈਸਟਿੰਗ ਬਹੁਤ ਲਾਜ਼ਮੀ-ਡਾ. ਅਠਵਾਲ

Sorry, this news is not available in your requested language. Please see here.

ਐਸ.ਐਮ.ਓ ਡਾ. ਅਠਵਾਲ ਵਲੋਂ ਪਿੰਡਾਂ ਅੰਦਰ ਲੋਕਾਂ ਨੂੰ ਜਾਗਰੂਕ ਕਰਨ ਦਾ ਵਿੱਢਿਆ ਅਭਿਆਨ

ਕਲਾਨੋਰ (ਗੁਰਦਾਸਪੁਰ), 18 ਮਈ (    ) ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜਰੂਰੀ ਹੈ, ਉਸਦੇ ਨਾਲ ਕੋਰੋਨਾ ਟੈਸਟਿੰਗ ਵੀ ਬਹੁਤ ਜਰੂਰੀ ਹੈ। ਇਹ ਜਾਣਕਾਰੀ ਦਿੰਦਿਆਂ ਡਾ. ਲਖਵਿੰਦਰ ਸਿੰਘ ਅਠਵਾਲ ਐਸ.ਐਮ.ਓ ਕਲਾਨੋਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡਾਂ ਅੰਦਰ ਲੋਕਾਂ ਨੂੰ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਲੋਕਾਂ ਨੂੰ ਕੋਰੋਨਾ ਟੈਸਟਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਡਾ. ਅਠਵਾਲ ਨੇ ਦੱਸਿਆ ਕਿ ਪਿੰਡ ਅੱਲੜ ਪਿੰਡੀ ਅਤੇ ਕਿਸਾਨ ਸੰਘਰਸ਼ ਸਮਿਤੀ ਦੇ ਮੈਂਬਰਾਂ ਆਦਿ ਨਾਲ ਮੀਟਿੰਗ ਕਰਕੇ ਉਨਾਂ ਨੂੰ ਜਾਗਰੂਕ ਕੀਤਾ ਗਿਆ ਕਿ ਕੋਵਿਡ-19 ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਜਰੂਰ ਕਰਵਾਓ, ਜਿਸ ਦੇ ਚੱਲਦਿਆਂ ਪਿੰਡ ਵਾਸੀਆਂ ਸਿਹਤ ਵਿਭਾਗ ਦੀ ਟੀਮ ਦਾ ਭਰਵਾਂ ਸਾਥ ਦਿੱਤਾ ਤੇ ਟੀਮ ਵਲੋਂ 57 ਸੈਂਪਲ ਲਏ ਗਏ।

ਉਨਾਂ ਅੱਗੇ ਦੱਸਿਆ ਕਿ ਵੇਖਣ ਵਿਚ ਆਇਆ ਹੈ ਕਿ ਕੋਵਿਡ ਬਿਮਾਰੀ ਦੀ ਦੂਸਰੀ ਲਹਿਰ ਦਾ ਪਿੰਡਾਂ ਵਿਚ ਪ੍ਰਕੋਪ ਵੱਧ ਰਿਹਾ ਹੈ, ਇਸ ਲਈ ਪਿੰਡ ਵਾਸੀਆਂ ਨੂੰ ਹੋਰ ਵਧੇਰੇ ਜਾਗਰੂਕ ਹੋਣ ਦੀ ਜਰੂਰਤ ਹੈ। ਲਾਪਰਵਾਹੀ ਬਿਲਕੁੱਲ ਨਹੀਂ ਵਰਤਣੀ ਚਾਹੀਦੀ ਹੈ ਅਤੇ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਸਰੀਰ ਦਾ ਦਰਦ ਹੋਣਾ, ਸਾਹ ਲੈਣ ਵਿਚ ਤਕਲੀਫ, ਖੰਘ ਤੇ ਜੁਕਾਮ ਆਦਿ ਹੋਵੇੇ ਤਾਂ ਕੋੋਰੋਨਾ ਟੈਸਟ ਤੁਰੰਤ ਕਰਵਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਸਮੇਂ ਸਿਰ ਬਿਮਾਰੀ ਦਾ ਪਤਾ ਲੱਗ ਜਾਣ ਨਾਲ ਜਿਥੇ ਬਿਮਾਰੀ ਦਾ ਫੈਲਾਅ ਰੁਕੇਗਾ, ਉਸਦੇ ਨਾਲ ਕੀਮਤੀ ਜਾਨ ਵੀ ਬਚਾਈ ਜਾ ਸਕਦੀ ਹੈ।

ਡਾ. ਅਠਵਾਲ ਨੇ ਅੱਗੇ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਮਾਸਕ ਲਾਜ਼ਮੀ ਤੋਰ ਤੇ ਪਹਿਨਿਆ ਜਾਵੇ। ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਹੱਥਾ ਨੂੰ ਵਾਰ-ਵਾਰ ਸਾਬੁਣ ਨਾਲ ਧੋਤਾ ਜਾਵੇ ਅਤੇ ਯੋਗ ਵਿਅਕਤੀ ਵੈਕਸੀਨ ਜਰੂਰ ਲਗਾਉਣ।

Spread the love