ਤਰਨ ਤਾਰਨ, 06 ਅਪ੍ਰੈਲ 2021
ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ ਵੈਕਸੀਨੇਸ਼ਨ ਪ੍ਰਕਿਰਿਆ `ਚ ਤੇਜ਼ੀ ਲਿਆਉਣ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।
ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਪੀ. ਸ੍ਰੀ ਜਗਜੀਤ ਸਿੰਘ ਵਾਲੀਆਂ, ਡੀ. ਐੱਮ. ਸੀ. ਡਾ. ਭਾਰਤੀ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ ਅਤੇ ਡਾ, ਕੰਵਲਜੀਤ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੈਕਸੀਨੇਸ਼ਨ ਲਗਾਉਣ ਪ੍ਰਤੀ ਸਿਹਤ ਵਿਭਾਗ ਦੀਆਂ ਟੀਮਾਂ ਕੈਂਪ ਲਗਾ ਕੇ ਵੱਧ ਤੋਂ ਵੱਧ ਜਾਗਰੂਕ ਕਰਨ।ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਵਿੱਚ ਰੋਜ਼ਾਨਾ ਲੱਗਭੱਗ 9000 ਵਿਅਕਤੀਆਂ ਨੂੰ ਵੈਕਸੀਨੇਸ਼ਨ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ।ਉਹਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ 126 ਟੀਮਾਂ ਵੱਲੋਂ ਸਿਹਤ ਕੇਂਦਰਾਂ ਵਿਖੇ ਵੈਕਸੀਨੇਸ਼ਨ ਲਗਾਉਣ ਦੀ ਪ੍ਰਕਿਰਿਆ ਜਾਰੀ ਹੈ।
ਉਨ੍ਹਾਂ ਸਬੰਧਤ ਐਸ. ਡੀ. ਐਮਜ਼ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਤਹਿਸੀਲ ਵਿਚ ਨਿਗਰਾਨੀ ਰੱਖਣ ਤੇ ਸਿਹਤ ਕੇਂਦਰਾਂ ਵਿਖੇ ਵੈਕਸੀਨੇਸ਼ਨ ਲਗਾਉਣ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਉਪਰਾਲੇ ਕਰਨ।ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਕਰਨ।ਉਹਨਾਂ ਕਿਹਾ ਕਿ ਕਰੋਨਾ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਲਈ ਵੈਕਸੀਨੇਸ਼ਨ ਲਗਵਾਉਣ ਦੇ ਨਾਲ-ਨਾਲ ਸਾਵਧਾਨੀਆਂ ਦੀ ਪਾਲਣਾ ਵੀ ਬਹੁਤ ਜ਼ਰੂਰੀ ਹੈ।
ਇਸ ਮੌਕੇ ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੇ ਕਰੋਨਾ ਵੈਕਸੀਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਇਹ ਵੈਕਸੀਨ ਜ਼ਰੂਰ ਲਗਵਾਉਣ ਤਾਂ ਜੋ ਕਰੋਨਾ ਤੋਂ ਪੀੜਤ ਹੋਣ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਬੂਤ ਵਜੋਂ ਕੋਈ ਵੀ ਪਹਿਚਾਣ ਪੱਤਰ ਲੈ ਕੇ ਸਿਹਤ ਵਿਭਾਗ ਵਿਖੇ ਪਹੁੰਚ ਕੇ ਵੈਕਸੀਨ ਲਗਵਾਈ ਜਾ ਸਕਦੀ ਹੈ।
Home Punjab Tarn-Taran ਕੋਵਿਡ ਵੈਕਸੀਨੇਸ਼ਨ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਵਿਭਾਗਾਂ...