ਨਵਾਂਸ਼ਹਿਰ, 10 ਜੁਲਾਈ 2021 ਮਾਣਯੋਗ ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਜੀ ਤੇ ਮਾਣਯੋਗ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਬਲਾਕ ਮੁਜੱਫਰਪੁਰ ਅਧੀਨ ਪੈਂਦੇ ਪਿੰਡ ਅਲਾਚੌਰ ਸਮੇਤ ਵੱਖ-ਵੱਖ ਥਾਵਾਂ ‘ਤੇ 250 ਵਿਅਕਤੀਆਂ ਦੇ ਕੋਰੋਨਾ ਸੈਂਪਲ ਲਏ ਗਏ। ‘ਮਿਸ਼ਨ ਫ਼ਤਿਹ: ਪੰਜਾਬ ਫਾਈਟਸ ਕੋਰੋਨਾ’ ਤਹਿਤ ਪੰਜਾਬ ਸਰਕਾਰ ਵੱਲੋਂ ਕੋਰੋਨਾ ‘ਤੇ ਫ਼ਤਿਹ ਪਾਉਣ ਲਈ ਦਿਨ ਰਾਤ ਇਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਤੇ ਬਲਾਕ ਵਿੱਚ ਹੁਣ ਤੱਕ ਕੋਰੋਨਾ ਸਬੰਧੀ ਹਜ਼ਾਰਾਂ ਸੈਂਪਲ ਲਏ ਜਾ ਚੁੱਕੇ ਹਨ।
ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਨੇ ਕਿਹਾ ਕਿ ਕੋਵਿਡ-19 ਉੱਤੇ ਕਾਬੂ ਪਾਉਣ ਲਈ ਵੱਧ ਤੋਂ ਵੱਧ ਸੈਂਪਲਿੰਗ ਕਰਨਾ ਬੇਹੱਦ ਜ਼ਰੂਰੀ ਹੈ। ਸਿਹਤ ਵਿਭਾਗ ਵੱਲੋਂ ਕੋਰੋਨਾ ਤੋਂ ਬਚਾਅ ਸਬੰਧੀ ਦਿਨ ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਸਬੰਧੀ ਮਾਸਕ ਪਾਉਣ, ਸਮਾਜਕ ਵਿੱਥ ਰੱਖਣ ਅਤੇ ਵਾਰ ਵਾਰ ਹੱਥ ਧੋਣ ਜਾਂ ਸੈਨੇਟਾਈਜ਼ ਕਰਨ ਸਬੰਧੀ ਢਿੱਲ ਨਹੀਂ ਕਰਨੀ ਚਾਹੀਦੀ।
ਇਸ ਮੌਕੇ ਬਲਾਕ ਐਜੂਕੇਟਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਉਂਦਿਆਂ ਕੋਰੋਨਾ ਖਿਲਾਫ ਜੰਗ ਫ਼ਤਿਹ ਕਰਨ ਵਿੱਚ ਸਿਹਤ ਵਿਭਾਗ ਨੂੰ ਸਹਿਯੋਗ ਦੇਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਮਨਦੀਪ ਸਿੰਘ, ਪ੍ਰਦੀਪ ਕੁਮਾਰ, ਗੁਰਚਰਨ ਸਿੰਘ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।