ਕੋਵਿਡ 19 ਨੂੰ ਰੋਕਣ ਲਈ ਜੰਡ ਵਾਲਾ ਭੀਮੇਸ਼ਾਹ ਦੇ ਏਰੀਆ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਵਿੱਚ ਵੈਕਸੀਨੇਸ਼ਨ ਕੈਪਾ ਦਾ ਆਯੋਜਨ

Sorry, this news is not available in your requested language. Please see here.

ਜਲਾਲਾਬਾਦ,ਫਾਜ਼ਿਲਕਾ 6 ਸਤੰਬਰ 2021
ਜਲਾਲਾਬਾਦ ਦੇ ਵਿਧਾਇਕ ਸ੍ਰੀ ਰਮਿੰਦਰ ਆਵਲਾ ਦੇ ਦਿਸ਼ਾ ਨਿਰਦੇਸ਼ਾਂ ਤੇ ਸਿਵਲ ਸਰਜਨ ਡਾ ਦਵਿੰਦਰ ਕੁਮਾਰ ਦੀ ਅਗਵਾਈ ਹੇਠ ਪ੍ਰਾਇਮਰੀ ਹੈਲਥ ਸੈਂਟਰ ਜੰਡਵਾਲਾ ਭੀਮੇਸ਼ਾਹ ਏਰੀਆ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਵਿੱਚ ਕੋਵਿਡ 19 ਨੂੰ ਰੋਕਣ ਲਈ ਵੈਕਸੀਨੇਸ਼ਨ ਕੈਂਪਾਂ ਦਾ ਆਯੋਜਨ ਕੀਤਾ ਗਿਆ ।
ਉਨ੍ਹਾਂ ਕਿਹਾ ਕਿ ਕੋਵਿਡ 19 ਤੋਂ ਬਚਾਉਣ ਲਈ ਲੋਕਾਂ ਨੂੰ ਵੈਕਸੀਨ ਲਗਾਉਣ ਬਾਰੇ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਕੈਂਪਾਂ ਦੀ ਲੜੀ ਤਹਿਤ ਆਉਣ ਵਾਲੇ ਦਿਨਾਂ ਵਿੱਚ ਹੋਰ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ।ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਕੈਂਪ ਜੰਡ ਵਾਲਾ ਭੀਮੇਸ਼ਾਹ, ਨੁਕੇਰੀਆਂ, ਲਾਧੂਕਾ, ਹੌਜ਼ਖਾਸ, ਪੱਕੇ ਕਾਲੇ ਵਾਲਾ ਆਦਿ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾਏ ਗਏ ।
ਡਾ ਅਮਾਨਤ ਬਜਾਜ ਅਤੇ ਸੁਮਨ ਕੁਮਾਰ ਸੈਨਟਰੀ ਇੰਸਪੈਕਟਰ ਵੱਲੋਂ ਮਲੇਰੀਆ, ਡੇਂਗੂ ਦੀ ਰੋਕਥਾਮ ਲਈ ਗਤੀਵਿਧੀਆਂ ਆਯੋਜਿਤ ਕੀਤੀਆ ਗਈਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਵਿਚ ਪਏ ਕੂਲਰ ਫਰਿੱਜ ਪਾਣੀ ਵਾਲੇ ਬਰਤਨਾਂ ਨੂੰ ਹਫਤੇ ਚ ਇਕ ਵਾਰ ਜ਼ਰੂਰ ਸਾਫ ਕੀਤਾ ਜਾਵੇ ਤਾਂ ਜੋ ਪਾਣੀ ਇਕੱਠਾ ਨਾ ਹੋ ਸਕੇ ਅਤੇ ਮੱਛਰ ਵੀ ਪੈਦਾ ਨਾ ਹੋ ਸਕਣ ।
ਇਨ੍ਹਾਂ ਕੈਂਪਾਂ ਵਿੱਚ ਸੁਧੀਰ ਕੁਮਾਰ, ਵਿਪਨ , ਰਮਨ, ਪਰਮਜੀਤ , ਪਵਨ ਬਜਾਜ , ਛਿੰਦਰਪਾਲ, ਲਖਵਿੰਦਰ ਸਿੰਘ, ਜਸਪਾਲ ਸਿੰਘ, ਤਲਵਿੰਦਰ ਸਿੰਘ, ਜਸਵਿੰਦਰ ਕੌਰ, ਬਲਜੀਤ ਕੌਰ, ਡਾ ਗੌਰਵ ਆਦਿ ਮੌਜੂਦ ਸਨ ।

Spread the love