ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ ਹੋਈ 73
ਕੋਵਿਡ-19 ਸਬੰਧੀ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 69754 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 29 ਅਕਤੂਬਰ :
ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1840 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 69754 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 66672 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ 1999 ਵਿਅਕਤੀ ਕੋਰੋਨਾ ਤੋਂ ਪੀੜ੍ਹਤ ਪਾਏ ਗਏ ਹਨ। ਇਸ ਤੋਂ ਇਲਾਵਾ 684 ਵਿਅਕਤੀਆਂ ਦੇ ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ 604 ਸੈਂਪਲਾਂ ਵਿੱਚੋਂ 4 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 600 ਸੈਂਪਲਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਅੱਜ ਕੀਤੇ ਗਏ ਸਾਰੇ 115 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੋਵਿਡ-19 ਦੀ ਜਾਂਚ ਲਈ ਅੱਜ 799 ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ 73 ਰਹਿ ਗਈ ਹੈ। ਜਿੰਨ੍ਹਾਂ ਵਿੱਚੋਂ 01 ਵਿਅਕਤੀ ਆਈਸੋਲੇਸ਼ਨ ਵਾਰਡ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਹਨ। ਇਸ ਤੋਂ ਇਲਾਵਾ 56 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ, 01 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਦਾਖ਼ਲ ਹਨ ਅਤੇ 01 ਮਰੀਜ਼ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਆਪਣਾ ਇਲਾਜ ਕਰਵਾ ਰਹੇ ਹਨ। ਇਸ ਤੋਂ ਇਲਾਵਾ 09 ਵਿਅਕਤੀ ਹੋਰ ਜ਼ਿਲ੍ਹਿਆਂ ਵਿਚ ਇਲਾਜ ਅਧੀਨ ਹਨ।