ਕੋਵਿਡ-19 ਮਹਾਂਮਾਰੀ ਤੋਂ ਪੀੜ੍ਹਤ 1798 ਵਿਅਕਤੀਆਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕੀਤੀ ਸਿਹਤਯਾਬੀ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਇਸ ਸਮੇਂ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਸਿਰਫ਼ 90 ਐਕਟਿਵ ਕੇਸ
ਕੋਵਿਡ-19 ਸਬੰਧੀ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 66250 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 25 ਅਕਤੂਬਰ :
ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1798 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ਅਤੇ ਅੱਜ ਇੱਕ ਹੋਰ ਵਿਅਕਤੀ ਨੂੰ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚੋਂ ਕਰੋਨਾ ਮੁਕਤ ਹੋਣ ‘ਤੇ ਡਿਸਚਾਰਜ ਕੀਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 66250 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 62682 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ 1974 ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ। ਇਸ ਤੋਂ ਇਲਾਵਾ 1194 ਵਿਅਕਤੀਆਂ ਦੇ ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੀਤੇ ਗਏ 124 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 123 ਸੈਂਪਲਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ ਅਤੇ ਇੱਕ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੋਵਿਡ-19 ਦੀ ਜਾਂਚ ਲਈ ਅੱਜ 591 ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਸਿਰਫ਼ 90 ਕੇਸ ਐਕਟਿਵ ਰਹਿ ਗਏ ਹਨ। ਜਿੰਨ੍ਹਾਂ ਵਿੱਚੋਂ 01 ਵਿਅਕਤੀ ਆਈਸੋਲੇਸ਼ਨ ਵਾਰਡ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਹਨ। ਇਸ ਤੋਂ ਇਲਾਵਾ 70 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ, 03 ਵਿਅਕਤੀ ਗੁਰੂ ਨਾਨਕ ਦੇਵ ਸੁਪਰਸਪੈਸ਼ਲਿਟੀ ਹਸਪਤਾਲ ਵਿਖੇ ਦਾਖ਼ਲ ਹਨ ਅਤੇ 02 ਮਰੀਜ਼ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਆਪਣਾ ਇਲਾਜ ਕਰਵਾ ਰਹੇ ਹਨ। ਇਸ ਤੋਂ ਇਲਾਵਾ 11 ਵਿਅਕਤੀ ਹੋਰ ਜ਼ਿਲ੍ਹਿਆਂ ਵਿਚ ਇਲਾਜ ਅਧੀਨ ਹਨ।
Spread the love