ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 100926 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 801 ਸੈਂਪਲ
ਤਰਨ ਤਾਰਨ, 07 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 100926 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 98526 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 773 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2068 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1953 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 1070 ਸੈਂਪਲਾਂ ਵਿੱਚੋਂ 02 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 1068 ਸੈਂਪਲਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 23 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 01 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 22 ਦੀ ਰਿਪੋਰਟ ਵੀ ਨੈਗਟਿਵ ਪਾਈ ਗਈ ਹੈ । ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 05 ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 801 ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 16 ਹੈ, ਜਿੰਨਾਂ ਵਿੱਚੋਂ 14 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 01 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਿਲ ਹੈ।
Spread the love