ਪਟਿਆਲਾ, 24 ਦਸੰਬਰ:
ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਕ੍ਰਿਸਮਿਸ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਰਾਤ 11:55 ਪੀ.ਐਮ ਤੋਂ 12:30 ਏ.ਐਮ. ਦੇ ਸਮੇਂ ਦੌਰਾਨ ਸਿਰਫ ਗਰੀਨ ਪਟਾਕੇ ਚਲਾਉਣ/ਵਜਾਉਣ ਅਤੇ ਉਕਤ ਨਿਰਧਾਰਤ ਸਮੇਂ ਤੋਂ ਬਾਅਦ ਕਿਸੇ ਵੀ ਕਿਸਮ ਦੇ ਪਟਾਕੇ ਚਲਾਉਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ‘ਚ ਕਿਹਾ ਗਿਆ ਹੈ ਕਿ ਨਿਰਦੇਸ਼ਕ, ਡਾਇਰੈਕਟਰ ਆਫ਼ ਵਾਤਾਵਰਨ ਅਤੇ ਕਲਾਈਮੈਂਟ ਚੈਂਜ, ਪੰਜਾਬ ਸਰਕਾਰ ਵੱਲੋਂ ਐਨ.ਜੀ.ਟੀ. ਦੇ ਓ.ਏ. ਨੰਬਰ 249 ਮਿਤੀ 1-12-2020 ਵਿਚ ਹੋਏ ਨਿਰਦੇਸ਼ਾਂ ਅਤੇ ਪੰਜਾਬ ਪ੍ਰਦੂਸਨ ਰੋਕਥਾਮ ਬੋਰਡ ਪਟਿਆਲਾ ਦੇ ਪੱਤਰ ਨੰਬਰ 4756 ਮਿਤੀ 23 ਦਸੰਬਰ 2020 ਦੀ ਰਿਪੋਰਟ ਅਨੁਸਾਰ ਕ੍ਰਿਸਮਿਸ ਦੀ ਪੂਰਵ ਸੰਧਿਆ ‘ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਇਸੇ ਤਰ੍ਹਾਂ ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਗਰੀਨ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।