ਰੂਪਨਗਰ 5 ਅਗਸਤ 2021
ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹੇ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਦਿਨੇਸ਼ ਵਸ਼ਿਸ਼ਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) – ਕਮ-ਸੀ.ਈ.ਓ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਦੀ ਅਗਵਾਈ ਵਿੱਚ ਜਿਲ੍ਹੇ ਦੇ ਸਮੂਹ ਪਿੰਡਾਂ ਤੱਕ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਵਾਸਤੇ ਅੱਜ ਮਿਤੀ 05 ਅਗਸਤ 2021 ਨੂੰ ਨਹਿਰੂ ਯੂਵਾ ਕੇਂਦਰ, ਰੂਪਨਗਰ ਵਿਖੇ 1 ਮੀਟਿੰਗ ਕੀਤੀ ਗਈ। ਜਿਸ ਵਿੱਚ ਨਹਿਰੂ ਯੁਵਾ ਕੇਂਦਰ ਦੇ ਇੰਚਾਰਜ ਪੰਕਜ ਯਾਦਵ, ਅਰੁਣ ਕੁਮਾਰ ਰੋਜ਼ਗਾਰ ਅਫ਼ਸਰ, ਸ੍ਰੀਮਤੀ ਮੀਨਾਕਸ਼ੀ ਬੇਦੀ, ਪਲੇਸਮੈਂਟ ਅਫ਼ਸਰ, ਮਿਸ ਸੁਪ੍ਰੀਤ ਕੌਰ, ਕਰੀਅਰ ਕਾਉਂਸਲਰ ਸਮੇਤ ਸਹਿਤ ਬਲਾਕਾਂ ਦੇ ਵਲੰਟੀਅਰ, ਯੂਥ ਕਲੱਬਾਂ ਦੇ ਅਹੁੱਦੇਦਾਰਾਂ ਵੱਲੋਂ ਭਾਗ ਲਿਆ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਅਫ਼ਸਰ ਸ੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਯੂਥ ਕਲੱਬਾਂ ਦੇ ਵਲੰਟੀਅਰ ਅਤੇ ਯੂਥ ਕਲੱਬਾਂ ਦੇ ਅਹੁੱਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਉਨ੍ਹਾਂ ਨੂੰ ਸਰਕਾਰ ਵੱਲੋਂ ਰੋਜ਼ਗਾਰ ਪ੍ਰਾਪਤੀ ਸਬੰਧੀ ਕੀਤੇ ਜਾ ਰਹੇ ਉਪਰਾਲੇ, ਪਲੇਸਮੈਂਟ ਕੈਂਪਾਂ, ਸਵੈ ਰੋਜ਼ਗਾਰ ਸਬੰਧੀ ਸਕੀਮਾਂ, ਵਿਦੇਸ਼ੀ ਰੋਜ਼ਗਾਰ ਅਤੇ ਪੜ੍ਹਾਈ ਸਬੰਧੀ ਜਾਣਕਾਰੀ ਤੋਂ ਇਲਾਵਾ ਹੋਰ ਵੱਖ ਵੱਖ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ। ਰੋਜ਼ਗਾਰ ਅਫ਼ਸਰ ਵੱਲੋਂ ਕਲੱਬ ਮੈਂਬਰਾਂ ਨੂੰ ਅਪੀਲ ਕੀਤੀ ਗਈ ਕਿ ਵੱਖ ਵੱਖ ਪਿੰਡਾਂ ਵਿੱਚ ਬੇਰੋਜ਼ਗਾਰ ਨੌਜਵਾਨਾਂ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਬੰਧੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਬੇਰੋਜ਼ਗਾਰ ਨੌਜਵਾਨ ਬਿਊਰੋ ਵੱਲੋਂ ਚਲਾਈਆਂ ਗਈਆਂ ਸਕੀਮਾਂ ਦਾ ਲਾਭ ਉਠਾ ਸਕਣ। ਨਹਿਰੂ ਯੁਵਾ ਕੇਂਦਰ ਦੇ ਇੰਚਾਰਜ ਪੰਕਜ ਯਾਦਵ ਵੱਲੋਂ ਦੱਸਿਆ ਗਿਆ ਕਿ ਜਿਲ੍ਹੇ ਵਿੱਚ 300 ਤੋਂ ਵੱਧ ਯੂਥ ਕਲੱਬਾਂ ਵਿੱਚ ਕੰਮ ਕਰ ਰਹੇ ਹਨ। ਇਨ੍ਹਾਂ ਕਲੱਬਾਂ ਦੇ ਕੰਮ ਦੀ ਦੇਖਰੇਖ ਲਈ 5 ਬਲਾਕਾਂ ਵਿੱਚ 12 ਵਲੰਟੀਅਰ ਕੰਮ ਕਰ ਰਹੇ ਹਨ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਚੱਲ ਰਹੀਆਂ ਸਕੀਮਾਂ ਬਾਰੇ ਪਿੰਡਾਂ ਵਿੱਚ ਜਾਣਕਾਰੀ ਮੁਹੱਈਆ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਅਤੇ ਕਲੱਬ ਮੈਂਬਰ ਜਿਲ੍ਹਾ ਬਿਊਰੋ ਦੇ ਰਿਸੋਰਸ ਪਰਸਨ ਵਜੋਂ ਕੰਮ ਕਰਨਗੇ।