ਨਵਾਂਸ਼ਹਿਰ, 1 ਜੁਲਾਈ 2021
ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ। ਇਸ ਮੌਕੇ ਦਫ਼ਤਰ ਦੇ ਸਮੁੱਚੇ ਸਟਾਫ ਵੱਲੋਂ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। 2004 ਬੈਚ ਦੇ ਪੀ. ਸੀ. ਐਸ ਅਫ਼ਸਰ ਜਸਬੀਰ ਸਿੰਘ ਜਲੰਧਰ ਤੋਂ ਬਦਲ ਕੇ ਇਥੇ ਆਏ ਹਨ, ਜਿਥੇ ਉਹ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦੇ ਦਾ ਚਾਰਜ ਸੰਭਾਲਦਿਆਂ ਉਨਾਂ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਉਨਾਂ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਜ਼ਿਲੇ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਕਰਨਗੇ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤੱਤਪਰ ਰਹਿਣਗੇ। ਉਨਾਂ ਕਿਹਾ ਕਿ ਜ਼ਿਲਾ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਉਹ ਸ੍ਰੀ ਅਦਿੱਤਿਆ ਉੱਪਲ ਦੀ ਥਾਂ ’ਤੇ ਇਥੇ ਆਏ ਹਨ, ਜਿਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਕਪੂਰਥਲਾ ਵਜੋਂ ਤਾਇਨਾਤ ਕੀਤਾ ਗਿਆ ਹੈ।
ਅਹੁਦੇ ਦਾ ਚਾਰਜ ਸੰਭਾਲਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ।