ਜ਼ਿਲ੍ਹਾ ਪੱਧਰੀ ਸਕਿਲ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਪੇਸ਼ ਕੀਤੇ ਵਰਕਿੰਗ ਮਾਡਲ

N. S. Q. F. The skill model
ਜ਼ਿਲ੍ਹਾ ਪੱਧਰੀ ਸਕਿਲ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਪੇਸ਼ ਕੀਤੇ ਵਰਕਿੰਗ ਮਾਡਲ

Sorry, this news is not available in your requested language. Please see here.

ਫਾਜ਼ਿਲਕਾ, 8 ਫਰਵਰੀ 2024

ਐੱਨ. ਐੱਸ. ਕਿਊ. ਐੱਫ. ਦੇ ਸਕਿਲ ਮਾਡਲ ਦੇ ਜਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫਾਜ਼ਿਲਕਾ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ‌(ਸੈ: ਸਿ:) ਫਾਜ਼ਿਲਕਾ ਪੰਕਜ ਕੁਮਾਰ ਅੰਗੀ ਦੀ ਸਰਪ੍ਰਸਤੀ ਹੇਠ ਕਰਵਾਏ ਗਏ। ਇਸ ਮੁਕਾਬਲੇ ਵਿੱਚ ਸਮੁੱਚੇ ਫਾਜ਼ਿਲਕਾ ਜ਼ਿਲ੍ਹੇ ਦੇ 8 ਬਲਾਕਾਂ ਦੇ ਵੱਖ-ਵੱਖ ਸਕੂਲਾਂ ਵੱਲੋਂ ਸਕਿਲ ਮਾਡਲਾਂ ਲਈ ਭੇਜੀਆਂ ਪੇਸ਼ਕਸ਼ਾਂ ਵਿੱਚੋਂ ਚੁਣੀਆਂ ਗਈਆਂ 20 ਟੀਮਾਂ ਨੇ ਭਾਗ ਲਿਆ। ਇਸ ਜਿਲ੍ਹਾ ਪੱਧਰੀ ਮੁਕਾਬਲੇ ਵਿੱਚ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਕਿੱਲਜ਼ ਨਾਲ ਸਬੰਧਤ ਬਹੁਤ ਵਧੀਆ ਅਤੇ ਵਰਕਿੰਗ ਮਾਡਲਾਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ ।

ਇਨ੍ਹਾਂ ਮੁਕਾਬਲਿਆ ਦਾ ਸਮੁੱਚਾ ਪ੍ਰਬੰਧ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਗੁਰਛਿੰਦਰ ਪਾਲ ਸਿੰਘ ਵੱਲੋਂ ਕੀਤਾ ਗਿਆ। ਮੁਕਾਬਲੇ ਵਿੱਚ ਸ਼ਾਮਲ ਵਿਦਿਆਰਥੀਆਂ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਆਪਣੇ-ਆਪਣੇ ਗਾਇਡ ਅਧਿਆਪਕਾਂ ਦੀ ਸੁਚੱਜੀ ਅਗਵਾਈ ਹੇਠ ਇਨ੍ਹਾਂ ਮਾਡਲਾਂ ਦੀ ਵਧੀਆ ਪੇਸ਼ਕਾਰੀ ਹਿੱਤ ਲਗਾਤਾਰ ਮਿਹਨਤ ਕੀਤੀ ਜਾ ਰਹੀ ਸੀ। ਸਾਰੀਆਂ ਹੀ ਟੀਮਾਂ ਵੱਲੋਂ ਜੱਜਾਂ ਸਾਹਮਣੇ ਆਪਣੇ-ਆਪਣੇ ਮਾਡਲਾਂ ਦੀ ਬਹੁਤ ਵਧੀਆ ਢੰਗ ਨਾਲ ਪੇਸ਼ਕਾਰੀ ਕੀਤੀ ਗਈ ।

ਮੁਕਾਬਲੇ ਦੌਰਾਨ ਮਾਡਲ ਦੀ ਦਰਜ਼ਾਬੰਦੀ ਕਰਨ ਹਿੱਤ ਜੱਜਮੈਂਟ ਦੀ ਭੂਮਿਕਾ ਸ ਸੁਖਦੇਵ ਸਿੰਘ ਗਿੱਲ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ, ਨਵਦੀਪਿੰਦਰ ਸਿੰਘ ਵੋਕੇਸ਼ਨਲ ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰ ਖੇੜਾ ਅਤੇ ਨਵਨੀਤ ਸੇਠੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈ ਖੇੜਾ ਅਤੇ ਹਰਸ਼ਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ ਵੱਲੋਂ ਬਾਖੂਬੀ ਨਿਭਾਈ ਗਈ। ਸਾਰੀਆਂ ਹੀ ਟੀਮਾਂ ਨੇ ਬਹੁਤ ਮਿਹਨਤ ਕੀਤੀ ਸੀ ਪ੍ਰੰਤੂ ਸਭ ਤੋਂ ਵਧੀਆ ਪੇਸ਼ਕਾਰੀ ਵਾਲੇ ਪਹਿਲੇ ਤਿੰਨ ਮਾਡਲਾਂ ਦੀਆਂ ਟੀਮਾਂ ਨੂੰ ਹੀ ਨਗਦ ਰਾਸ਼ੀ, ਸਰਟੀਫਿਕੇਟ ਅਤੇ ਸ਼ੀਲਡ ਦੇ ਕੇ ਸਨਮਾਨਤ ਕੀਤਾ ਗਿਆ।

ਜਿਲ੍ਹਾ ਪੱਧਰੀ ਸਕਿਲਜ਼ ਮੁਕਾਬਲੇ ਵਿਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲਸ਼ਾਹ ਖੁਬਣ, ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਬੂਆਣਾ ਅਤੇ ਤੀਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰ ਖੇੜਾ ਨੇ ਪ੍ਰਾਪਤ ਕੀਤਾ। ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 4000 ਰੁਪਏ, ਦੂਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 3000 ਰੁਪਏ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 2000 ਰੁਪਏ ਦੀ ਇਨਾਮੀ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾਵੇਗੀ ।

ਮੰਚ ਸੰਚਾਲਨ ਦੀ ਭੂਮਿਕਾ ਵਿਜੇ ਪਾਲ ਜ਼ਿਲ੍ਹਾ ਨੋਡਲ ਅਫ਼ਸਰ ਵੱਲੋਂ ਬਾਖੂਬੀ ਨਿਭਾਈ ਗਈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿ:) ਫਾਜ਼ਿਲਕਾ ਸ਼੍ਰੀ ਪੰਕਜ ਕੁਮਾਰ ਅੰਗੀ ਵੱਲੋਂ ਮੇਲੇ ਵਿੱਚ ਸ਼ਾਮਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅੱਗੇ ਤੋਂ ਹੋਰ ਵੀ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਮੁਕਾਬਲੇ ਦੌਰਾਨ ਹਾਜ਼ਰ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰਿਫਰੈੰਸ਼ਮੈੰਟ ਵੀ ਦਿੱਤੀ ਗਈ। ਇਸ ਤਰਾਂ ਐੱਨ. ਐੱਸ. ਕਿਊ. ਐੱਫ. ਦਾ ਇਹ ਜਿਲ੍ਹਾ ਪੱਧਰੀ ਸਕਿਲ ਮੁਕਾਬਲਾ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਯਾਦਗਾਰੀ ਹੋ ਨਿਬੜਿਆਂ।ਇਸ ਮੌਕੇ ਸ਼੍ੀ ਜੋਗਿੰਦਰ ਲਾਲ ਅਤੇ ਸ੍ਰੀ ਰਾਜੇਸ਼ ਤਨੇਜਾ ਹਾਜ਼ਰ ਸਨ।