ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ

_Preeti Yadav
Dr. Preeti Yadav
ਰੂਪਨਗਰ, 08 ਜਨਵਰੀ 2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਬੇਰੁਜ਼ਗਾਰ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਪਲੇਸਮੈਂਟ ਕੈਂਪਾਂ ਦਾ ਆਯੋਜਨ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ 09 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਪਲੇਸਮੈਂਟ ਅਫਸਰ ਸ਼੍ਰੀਮਤੀ ਮੀਨਾਕਸ਼ੀ ਬੇਦੀ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਐਚ.ਡੀ.ਐੱਫ.ਸੀ ਬੈਂਕ ਦੇ ਨਿਯੋਜਕਾਂ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ।
ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੇਲਜ਼ ਐਗਜ਼ੀਕਿਊਟਿਵ ਦੀ ਅਸਾਮੀ ਲਈ ਕੋਈ ਵੀ ਗ੍ਰੈਜੂਏਟ ਯੋਗਤਾ ਪਾਸ ਉਮੀਦਵਾਰ ਜਿਨ੍ਹਾਂ ਦੀ ਉਮਰ 23 ਤੋਂ 34 ਸਾਲ ਤੱਕ ਹੋਵੇ, ਉਹ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਕਤ ਅਸਾਮੀ ਲਈ ਚੁਣੇ ਗਏ ਉਮੀਦਵਾਰਾਂ ਨੂੰ 10,500/- ਰੁਪਏ ਤਨਖਾਹ ਪ੍ਰਤੀ ਮਹੀਨਾ ਅਤੇ 1,000/- ਤੋਂ 1,05,000/- ਰੁਪਏ ਤੱਕ ਇਨਸੈਂਨਟਿਵ ਮਿਲਣਯੋਗ ਹੋਵੇਗਾ।
ਸ਼੍ਰੀਮਤੀ ਮੀਨਾਕਸ਼ੀ ਬੇਦੀ ਨੇ ਦੱਸਿਆ ਕਿ ਸੇਲਜ ਐਗਜੀਕਿਊਟਿਵ ਦੀ ਅਸਾਮੀ ਲਈ ਮਰਦ ਅਤੇ ਔਰਤ ਦੋਵੇਂ ਭਾਗ ਲੈ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਚੁਣੇ ਜਾਣ ਵਾਲੇ ਉਮੀਦਵਾਰਾਂ ਦੇ ਕੰਮ ਕਰਨ ਦਾ ਸਥਾਨ ਰੋਪੜ, ਮੋਰਿੰਡਾ, ਕੁਰਾਲੀ, ਸ੍ਰੀ ਚਮਕੌਰ ਸਾਹਿਬ, ਨੰਗਲ, ਮਾਜਰੀ, ਸ੍ਰੀ ਅਨੰਦਪੁਰ ਸਾਹਿਬ, ਨੂਰਪੁਰ ਬੇਦੀ, ਕੀਰਤਪੁਰ ਸਾਹਿਬ, ਮਾਛੀਵਾੜਾ ਅਤੇ ਸਮਰਾਲਾ ਹੋਵੇਗਾ।
ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।
Spread the love