ਜਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਦੀ ਅਗਵਾਈ ਹੇਠ ਜੂਡੀਸ਼ੀਅਲ ਕੋਰਟ ਕੰਪਲੈਕਸ ਤਰਨ ਤਾਰਨ ਵਿਖੇ ਕੋਵਿਡ-19 ਸਬੰਧੀ ਟੀਕਾਕਰਨ ਮੁਹਿੰਮ ਸ਼ੁਰੂ 

Sorry, this news is not available in your requested language. Please see here.

ਹਰ ਸ਼ੁਕਰਵਾਰ ਨੂੰ ਜੂਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਲਗਾਇਆ ਜਾਵੇਗਾ ਕੋਵਿਡ-19 ਸਬੰਧੀ ਟੀਕਾਕਰਨ ਕੈਂਪ
ਤਰਨ ਤਾਰਨ, 09 ਅਪ੍ਰੈਲ :
ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਗੁਰਬੀਰ ਸਿੰਘ, ਸਿਵਲ ਜੱਜ (ਸੀਨੀ.ਡਵੀ.)/ਸੀ.ਜੇ.ਐਮ-ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਸ਼੍ਰੀ ਰਾਜੇਸ਼ ਆਹਲੂਵਾਲੀਆ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ, ਤਰਨ ਤਾਰਨ ਵਲੋਂ ਅੱਜ ਤੋਂ ਕੋਵਿਡ-19 ਸਬੰਧੀ ਟੀਕਾਕਰਨ ਮੁਹਿੰਮ ਜੂਡੀਸ਼ੀਅਲ ਕੋਰਟ ਕੰਪਲੈਕਸ ਵਿੱਚ ਸ਼ੁਰੂ ਕੀਤੀ ਗਈ।
ਟੀਕਾਕਰਨ ਮੁਹਿੰਮ ਦੌਰਾਨ ਜਿਲ੍ਹਾ ਅਤੇ ਸੈਸ਼ਨ ਜੱਜ ਦੀ ਅਗੁਵਾਈ ਹੇਠ ਜੱਜ ਸ਼੍ਰੀ ਗੁਰਬੀਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਜੱਜ ਸ਼੍ਰੀ ਪਰਮਿੰਦਰ ਸਿੰਘ ਰਾਏ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਮਿਸ ਅਨੂਰਾਧਾ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਸ਼੍ਰੀ ਤਰੁਣ ਕੁਮਾਰ, ਸਿਵਲ ਜੱਜ (ਜੂਨੀਅਰ ਡਵੀਜ਼ਨ), ਤਰਨ ਤਾਰਨ ਨੇ ਟੀਕਾ ਲਗਵਾਇਆ।  ਇਸ ਤੋਂ ਇਲਾਵਾ ਕੋਰਟ ਦੇ ਸਟਾਫ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਟਾਫ ਨੇ ਵੀ ਟੀਕਾ ਲਗਵਾਇਆ। ਇਸ ਮੌਕੇ ਐਸ. ਐਮ. ਓ ਡਾ. ਸਵਰਨਜੀਤ ਧਵਨ, ਡਾ. ਆਸ਼ੀਸ਼ ਹੰਸ ਅਤੇ ਉਨ੍ਹਾਂ ਦੀ ਮੈਡੀਕਲ ਟੀਮ ਨੇ ਸਾਰਿਆਂ ਦਾ ਟੀਕਾਕਰਨ ਕੀਤਾ।
ਜਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਇਸ ਮੌਕੇ ਸਾਰੇ ਜੱਜ ਸਾਹਿਬਾਂ ਨੂੰ ਅਤੇ ਸਟਾਫ ਨੂੰ ਕੋਵਿਡ-19 ਦੇ ਬਾਰੇ ਵੀ ਜਾਗਰੁਕ ਕੀਤਾ ਅਤੇ ਪਰਹੇਜ਼ਾਂ ਬਾਰੇ ਵੀ ਜਾਣਕਾਰੀ ਦਿੱਤੀ ਜਿਵੇਂ ਕਿ ਸੋਸ਼ਲ ਦੂਰੀ ਬਣਾ ਕੇ ਰਖਣਾ, ਸੈਨੀਟਾਇਜ਼ਰ ਦਾ ਉਪਯੋਗ ਕਰਦੇ ਰਹਿਣਾ, ਖਾਣ ਪੀਣ ਦਾ ਸਹੀ ਧਿਆਨ ਰੱਖਣਾ, ਘਰ ਦਾ ਬਣਿਆ ਖਾਣਾ ਖਾਉਣਾ ਅਤੇ ਬਾਜਾਰ ਦੇ ਖਾਣੇ ਤੋਂ ਬਚਣਾ ਆਦਿ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਟੀਕਾ ਲੱਗਣ ਤੋਂ ਬਾਅਦ ਵੀ ਉਹ ਪਰਹੇਜ਼ ਨਾ ਛੱਡਣ ਅਤੇ ਸਮੇਂ ਸਿਰ ਦੂਜੀ ਡੋਜ਼ ਜ਼ਰੂਰ ਲਗਵਾਉਣ।
ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ,ਸ਼੍ਰੀ ਗੁਰਬੀਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਅੱਜ 73 ਦੇ ਕਰੀਬ ਟੀਕੇ ਲੱਗੇ ਹਨ।ਉਹਨਾਂ ਦੱਸਿਆ ਕਿ ਇਹ ਟੀਕਾਕਰਨ ਦਾ ਕੈਂਪ ਹਰ ਸ਼ੁਕਰਵਾਰ ਨੂੰ ਤਰਨ ਤਾਰਨ ਕਚਹਿਰੀ ਵਿੱਚ ਲੱਗੇਗਾ, ਜਦੋਂ ਤੱਕ ਕਿ ਕੋਰਟ ਦਾ ਸਾਰਾ ਸਟਾਫ ਅਤੇ ਤਰਨ ਤਾਰਨ ਬਾਰ ਦੇ ਸਾਰੇ ਵਕੀਲਾਂ ਅਤੇ ਕਲਰਕਾਂ ਨੂੰ ਕੋਵਿਡ-19 ਵੈਕਸੀਨ ਦਾ ਟੀਕਾ ਨਹੀਂ ਲੱਗ ਜਾਂਦਾ।
Spread the love