ਪਠਾਨਕੋਟ, 9 ਅਗਸਤ 2020 ਨੈਸਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 11 ਸਤੰਬਰ 2021 ਨੂੰ ਦੇਸ ਭਰ ਵਿੱਚ ਨੈਸਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਇਸ ਸਬੰਧ ਵਿੱਚ ਅੱਜ ਮਿਤੀ 09.08.2021 ਨੂੰ ਸ਼੍ਰੀ ਰੰਜੀਵ ਪਾਲ ਸਿੰਘ ਚੀਮਾ, ਸੀ.ਜੇ.ਐਮ-ਕਮ-ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਜੀ ਵਲੋਂ ਨਿਊ ਇੰਡੀਆਂ ਇਨਸ਼ੋਰੰਸ, ਯੂਨਾਈਟਡ ਇੰਡੀਆਂ ਇਨਸ਼ੋਰੰਸ, ਨੈਸਨਲ ਇੰਨਸ਼ੋਰੰਸ ਅਤੇ ਔਰੀਅੰਟਲ ਇੰਨਸ਼ੋਰੰਸ ਕੰਪਨੀਆਂ ਦੇ ਮੈਨੇਜਰ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਨਿਮਨਹਸਤਾਖਰ ਵਲੋਂ ਮੀਟਿੰਗ ਵਿੱਚ ਹਾਜਰ ਹੋਏ ਇਨਸ਼ੋਰੰਸ ਕੰਪਨੀਆਂ ਦੇ ਮੈਨੇਜਰ ਨੂੰ ਇਸ ਨੈਸਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਰੱਖਣ ਬਾਰੇ ਦੱਸਿਆ।
ਮਾਨਯੋਗ ਸਕੱਤਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਜਿਨ੍ਹਾਂ ਲੋਕਾਂ ਦੇ ਕੇਸ ਅਦਾਲਤ ਦੇ ਵਿੱਚ ਚੱਲ ਰਹੇ ਹਨ ਉਹ ਆਪਣੇ ਕੇਸ ਨੂੰ ਜਿਲ੍ਹਾ ਕੋਰਟ ਕੰਪਲੈਂਕਸ, ਪਠਾਨਕੋਟ ਦੇ ਵਿੱਚ ਮਿਤੀ 11.09.2021 ਨੂੰ ਲੱਗ ਰਹੀ ਨੈਸਨਲ ਲੋਕ ਅਦਾਲਤ ਦੇ ਵਿੱਚ ਰੱਖ ਸਕਦੇ ਹਨ । ਇਸ ਨੈਸਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ । ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ । ਜਿਸ ਨਾਲ ਦੋਵੇ ਪਾਰਟੀਆਂ ਦਾ ਆਪਸੀ ਭਾਈਚਾਰਾ ਵੱਧਦਾ ਹੈ ਅਤੇ ਆਮ ਜਨਤਾ ਵੀ ਉਕਤ ਲੋਕ ਅਦਾਲਤ ਦੇ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਫਾਇਦਾ ਉਠਾਉਣ ।