ਡਿਪਟੀ ਕਮਿਸ਼ਨਰ ਨੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨੌਜਵਾਨ ਪੀੜੀ ਨੂੰ ਨਸ਼ੇ ਤੋਂ ਦੂਰ ਰਹਿਣ ਸਬੰਧੀ ਪ੍ਰੇਰਿਤ ਕਰਨ ਲਈ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਲਿਆ ਜਾਇਜ਼ਾ

Sorry, this news is not available in your requested language. Please see here.

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਲੋਕਾਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਗਰੂਕ ਲਈ ਦਿੱਤੇ ਆਦੇਸ਼
ਤਰਨ ਤਾਰਨ, 20 ਅਪ੍ਰੈਲ :
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨੌਜਵਾਨ ਪੀੜੀ ਨੂੰ ਨਸ਼ੇ ਤੋਂ ਦੂਰ ਰਹਿਣ ਸਬੰਧੀ ਪ੍ਰੇਰਿਤ ਕਰਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਈਆਂ ਜਾ ਰਹੀਆਂ ਵਿਸ਼ੇਸ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਤਰਨ ਤਾਰਨ ਸ੍ਰੀ ਗੁਰਬੀਰ ਸਿੰਘ, ਸ੍ਰੀ ਮਹਿਤਾਬ ਸਿੰਘ ਐੱਸ. ਪੀ., ਜ਼ਿਲ੍ਹਾ ਸਮਾਜਿਤ ਸੁਰੱਖਿਆ ਅਫ਼ਸਰ ਡਾ. ਕਿਰਤਪ੍ਰੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸਤਨਾਮ ਸਿੰਘ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਸੰਜੀਵ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ੍ਹ ਹੈ ਕਿ ਸਮਾਜ ਵਿੱਚੋਂ ਨਸ਼ੇ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਉਪਰਾਲੇ ਸ਼ੁਰੂ ਕੀਤੇ ਜਾਣ।ਇਸ ਲਈ ਹਰ ਵਿਭਾਗ ਅਤੇ ਅਧਿਕਾਰੀ ਆਪਣੇ ਪੱਧਰ `ਤੇ ਉਪਰਾਲੇ ਕਰੇ।ਉਨਾਂ ਕਿਹਾ ਕਿ ਜੋ ਵੀ ਵਿਅਕਤੀ ਨਸ਼ੇ ਨੂੰ ਛੱਡ ਕੇ ਆਪਣਾ ਜੀਵਨ ਨਵੇਂ ਸਿਰੇ ਤੋਂ ਸ਼ੁਰੂ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਉਨਾਂ ਕਿਹਾ ਕਿ ਜ਼ਿਲੇ ਦੇ ਸਿਹਤ ਕੇਂਦਰਾਂ ਵਿੱਚ ਚੱਲਦੇ ਓਟ ਸੈਂਟਰਾਂ ਰਾਹੀਂ ਨਸ਼ਾ ਛੁਡਾਉਣ ਲਈ ਮੁਫ਼ਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਨਾਂ ਬਾਰੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨਾ ਚਾਹੀਦਾ ਹੈ, ਤਾਂ ਜੋ ਉਹ ਨਸ਼ੇ ਤੋਂ ਦੂਰ ਰਹਿ ਕੇ ਰੋਜ਼ਗਾਰ ਵੱਲ ਪ੍ਰੇਰਿਤ ਹੋਣ ਅਤੇ ਆਪਣੇ ਸੂਬੇ ਅਤੇ ਮੁਲਕ ਦੀ ਤਰੱਕੀ ਵਿਚ ਆਪਣਾ ਵਡਮੁੱਲਾ ਯੋਗਦਾਨ ਦੇਣ।
ਉਹਨਾਂ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਲੋਕਾਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਗਰੂਕ ਕੀਤਾ ਜਾਵੇ। ਇਸ ਲਈ ਵਿਦਿਆਰਥੀਆਂ, ਸਮਾਜ-ਸੇਵੀ ਸੰਸਥਾਵਾਂ, ਗਾਰਡੀਅਨਜ਼ ਆਫ਼ ਗਵਰਨੈਂਸ ਅਤੇ ਨੌਜਵਾਨਾਂ ਦਾ ਸਹਿਯੋਗ ਲਿਆ ਜਾਵੇ।ਉਹਨਾਂ ਦੱਸਿਆ ਕਿ ਨੌਜਵਾਨ ਪੀੜੀ ਨੂੰ ਨਸ਼ੇ ਤੋਂ ਦੂਰ ਰਹਿਣ ਸਬੰਧੀ ਪ੍ਰੇਰਿਤ ਕਰਨ ਲਈ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ, ਜਿਵੇਂ ਡੈਪੋ, ਬੱਡੀ, ਅਤੇ ਮਿਸ਼ਨ ਰੈੱਡ ਸਕਾਈ ਆਦਿ ਚੱਲ ਰਹੇ ਹਨ।
ਇਸ ਮੌਕੇ ਉਹਨਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਤਰਨ ਤਾਰਨ ਨੰੁ ਹਦਾਇਤ ਕੀਤੀ ਕਿ ਉਹ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਰਾਹੀਂ ਇਸ ਮੁਹਿੰਮ ਨੂੰ ਲਗਾਤਾਰ ਚਲਾਉਣ ਅਤੇ ਲੋਕਾਂ ਤੱਕ ਲਿਜਾਣ ਲਈ ਬਕਾਇਦਾ ਕੈਲੰਡਰ ਤਿਆਰ ਕਰਨ। ਕੈਲੰਡਰ ਮੁਤਾਬਿਕ ਗਤੀਵਿਧੀਆਂ ਕਰਵਾਈਆਂ ਜਾਣ।ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ।
———————-
Spread the love