*20 ਸਤੰਬਰ ਤੱਕ ਘਰ-ਘਰ ਜਾਗਰੂਕਤਾ ਮੁਹਿੰਮ ਚਲਾਏਗਾ ਯੁਵਕ ਸੇਵਾਵਾਂ ਵਿਭਾਗ
ਨਵਾਂਸ਼ਹਿਰ, 14 ਸਤੰਬਰ :
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕੋਵਿਡ ਦੀ ਰੋਕਥਾਮ ਅਤੇ ਇਸ ਬਿਮਾਰੀ ਸਬੰਧੀ ਅਫ਼ਵਾਹਾਂ ਤੋਂ ਸੁਚੇਤ ਕਰਨ ਸਬੰਧੀ ਤਿਆਰ ਕੀਤੇ ਗਏ ਪੋਸਟਰ ਅਤੇ ਪੈਂਫਲਿਟ ਜਾਰੀ ਕੀਤੇ ਗਏ। ਇਸ ਮੌਕੇ ਉਨਾਂ ਜ਼ਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲੇ ਨੂੰ ਇਸ ਬਿਮਾਰੀ ਤੋਂ ਮੁਕਤ ਕਰਨ ਲਈ ਅੱਗੇ ਆਉਣ ਅਤੇ ਇਸ ਸਬੰਧੀ ਸਾਵਧਾਨੀਆਂ ਵਰਤਣ ਦਾ ਸੁਨੇਹਾ ਘਰ-ਘਰ ਪਹੁੰਚਾਉਣ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨਾਂ ਕਿਹਾ ਕਿ ਇਸ ਬਿਮਾਰੀ ਸਬੰਧੀ ਸ਼ਰਾਰਤੀ ਅਨਸਰਾਂ ਵੱਲੋਂ ਫ਼ੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਬੰਧੀ ਜ਼ਿਲਾ ਵਾਸੀਆਂ ਨੂੰ ਸੁਚੇਤ ਕਰਨ ਵਿਚ ਨੌਜਵਾਨ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੇ ਹਨ। ਇਸ ਮੌਕ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮਨਤੇਜ ਸਿੰਘ ਚੀਮਾ ਨੇ ਕਿਹਾ ਕਿ ਜ਼ਿਲੇ ਦੇ ਸਮੂਹ ਯੂਥ ਕਲੱਬ, ਕੌਮੀ ਸੇਵਾ ਯੋਜਨਾ ਇਕਾਈਆਂ ਅਤੇ ਰੈੱਡ ਰੀਬਨ ਕਲੱਬਾਂ ਦੇ ਵਲੰਟੀਅਰਾਂ ਵੱਲੋਂ ਇਨਾਂ ਪੋਸਟਰਾਂ ਅਤੇ ਪੈਂਫਲਿਟਾਂ ਰਾਹੀਂ ਜ਼ਿਲੇ ਵਿਚ 20 ਸਤੰਬਰ ਤੱਕ ਘਰ-ਘਰ ਜਾ ਕੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਦੌਰਾਨ ਕੋਵਿਡ ਤੋਂ ਬਚਾਅ ਦੇ ਤਰੀਕਿਆਂ ਅਤੇ ਸੋਸ਼ਲ ਮੀਡੀਆ ਆਦਿ ਰਾਹੀਂ ਇਸ ਬਿਮਾਰੀ ਬਾਰੇ ਫ਼ੈਲਾਈਆਂ ਜਾ ਰਹੀਆਂ ਅਫ਼ਵਾਹਾਂ ਪ੍ਰਤੀ ਲੋਕਾਂ ਨੂੰ ਸੁਚੇਤ ਕੀਤਾ ਜਾਵੇਗਾ। ਇਸ ਮੌਕੇ ਸਤਨਾਮ ਸਿੰਘ, ਗੁਰਪ੍ਰੀਤ ਸਿੰਘ ਬਾਂਸਲ ਅਤੇ ਹੋਰ ਹਾਜ਼ਰ ਸਨ।