ਡੇਂਗੂ ਵਿਰੁੱਧ ਵਿਸ਼ੇਸ਼ ਮੁਹਿੰਮ: ਹਰ ਸੁੱਕਰਵਾਰ ਡੇਂਗੂ ’ਤੇ ਵਾਰ

Sorry, this news is not available in your requested language. Please see here.

ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਅਤੇ ਲੋਕਾਂ ਦਾ ਸਹਿਯੋਗ ਜਰੂਰੀ : ਸਿਵਲ ਸਰਜਨ ਬਰਨਾਲਾ

ਬਰਨਾਲਾ, 23 ਅਗਸਤ 2024

 ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਮੁਹਿੰਮ ਤਹਿਤ ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਰੋਡਵੇਜ਼ ਵਰਕਸ਼ਾਪ, ਬੱਸ ਸਟੈਂਡ,ਰੇਲਵੇ ਸਟੇਸਨ ਅਤੇ ਘਰ-ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਵੱਲੋਂ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ ਕੀਤੀਆਂ ਗਤੀਵਿਧੀਆਂ ਸਮੇਂ ਕੀਤਾ ਗਿਆ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਬਹੁਤ

ਜ਼ਿਲ੍ਹਾ ਐਪੀਡਿਮਾਲੋਜਿਸਟ ਡਾ.ਮੁਨੀਸ ਕੁਮਾਰ ਨੇ ਦੱਸਿਆ ਕਿ ਜੇਕਰ ਕਾਂਬੇ ਨਾਲ ਬੁਖਾਰ,ਤੇਜ ਸਿਰ ਦਰਦ,ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਮਾਸ ਪੇਸੀਆਂ ‘ਚ ਦਰਦ,ਸਰੀਰ ਤੇ ਲਾਲ ਰੰਗ ਦੇ ਧੱਫੜ,ਨੱਕ ਜਾਂ ਮੂੰਹ ਚੋਂ ਖੂਨ ਆਉਣਾ ਆਦਿ ਲੱਛਣ ਹੋਣ ਤਾਂ ਤੁਰੰਤ ਨੇੜੇ ਦੇ ਸਿਹਤ ਕੇਂਦਰ ਸੰਪਰਕ ਕਰਨਾ ਚਾਹੀਦਾ ਹੈ।ਡੇਂਗੂ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡਾਂ ਅਤੇ ਸਹਿਰਾਂ ਵਿੱਚ ਡੇਂਗੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਫੀਲਡ ਸਟਾਫ ਅਤੇ ਆਸ਼ਾ ਵਰਕਰਾਂ ਵੱਲੋਂ ਏਰੀਏ ਦਾ ਟੂਰ ਕਰਦੇ ਸਮੇਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

 ਸਿਹਤ ਸੁਪਰਵਾਇਜਰ ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ  ਨੇ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਗਏ ਵਿਸ਼ੇਸ਼ ਅਭਿਆਨ ਵਿੱਚ ਅੱਜ ਵੀ ਲਾਰਵਾ ਮਿਲਣਾ ਜਾਰੀ ।ਇਸ ਲਈ ਆਪਣੇ ਘਰਾਂ ਦੇ ਆਲੇ-ਦੁਆਲੇ ਅਤੇ ਘਰਾਂ ਵਿੱਚ ਟੁੱਟ-ਫੁੱਟੇ ਬਰਤਨਾਂ, ਕੁਲਰਾਂ, ਗਮਲਿਆਂ, ਫਰਿਜ਼ਾਂ ਦੀਆਂ ਟਰੇਆਂ ਆਦਿ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ। ਹਰੇਕ ਸ਼ੁਕਰਵਾਰ ਨੂੰ ਖੁਸ਼ਕ ਦਿਵਸ ਮਨਾ ਕੇ ਪਾਣੀ ਦੇ ਖੜੇ ਸਰੋਤਾਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਬਰਨਾਲਾ ਸ਼ਹਿਰ ਦੀ ਟੀਮ ਵਿੱਚ ਕੁਲਦੀਪ ਸਿੰਘ,ਗਣੇਸ ਦੱਤ , ਮਨਪ੍ਰੀਤ ਸ਼ਰਮਾ,ਪਰਮਿੰਦਰ ਸਿੰਘ,ਚਮਕੌਰ ਸਿੰਘ ਅਤੇ ਗੁਲਾਬ ਸਿੰਘ ਇਨਸੈਕਟ ਕੁਲੈਕਟਰ ਆਦਿ ਸਿਹਤ ਕਰਮਚਾਰੀ ਹਾਜਰ ਸਨ।