ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਸਿਖਲਾਈ ਦਾ ਸੱਤਵਾਂ ਬੈਚ 9 ਅਗਸਤ ਤੋਂ

Sorry, this news is not available in your requested language. Please see here.

ਐਸ.ਏ.ਐਸ. ਨਗਰ, 28 ਜੁਲਾਈ 2021
ਕੋਰੋਨਾ ਮਹਾਂਮਾਰੀ ਕਾਰਨ ਕਿਸਾਨਾਂ ਦੀ ਅਰਥਵਿਵਸਥਾ ਉਤੇ ਪਏ ਮਾੜੇ ਅਸਰ ਨੂੰ ਖ਼ਤਮ ਕਰਨ ਲਈ ਤਤਪਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕਰਨੈਲ ਸਿੰਘ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਰਾਹੀਂ ਦੋ ਹਫ਼ਤਿਆਂ ਦੇ ਡੇਅਰੀ ਸਿਖਲਾਈ ਪ੍ਰੋਗਰਾਮ ਦਾ ਸੱਤਵਾਂ ਬੈਚ ਮਿਤੀ 9 ਅਗਸਤ ਤੋਂ ਚਤਾਮਲੀ ਵਿਖੇ ਚਲਾਇਆ ਜਾ ਰਿਹਾ ਹੈ।
ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਗੁਰਿੰਦਰਪਾਲ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਸਬੰਧੀ ਚਾਹਵਾਨ ਕਿਸਾਨ, ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ. ਨਗਰ ਦੇ ਕਮਰਾ ਨੰਬਰ 434, ਤੀਜੀ ਮੰਜ਼ਿਲ ਵਿਖੇ ਅਪਲਾਈ ਕਰ ਸਕਦੇ ਹਨ। ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਦਰਮਿਆਨ ਹੋਵੇ ਅਤੇ ਘੱਟੋ ਘੱਟ ਪੰਜਵੀਂ ਪਾਸ ਹੋਵੇ। ਉਨ੍ਹਾਂ ਖਾਸ ਤੌਰ ਉਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਡੇਅਰੀ ਸਿਖਲਾਈ ਪ੍ਰਾਪਤ ਕਰਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾਂ ਉਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇਂ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਸੋ ਚਾਹਵਾਨ ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫ਼ਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ. ਨਗਰ ਦੇ ਕਮਰਾ ਨੰਬਰ 434, ਤੀਜੀ ਮੰਜ਼ਿਲ ਉਤੇ ਆ ਕੇ ਬਿਨੈ ਪੱਤਰ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 98784-41386 ਉਤੇ ਸੰਪਰਕ ਕੀਤਾ ਜਾ ਸਕਦਾ ਹੈ।
Spread the love