ਡੈਂਗੂ ਦੇ ਖਾਤਮੇ ਲਈ ਸੀਨੀਅਰ ਮੈਡੀਕਲ ਅਫਸਰ ਨੇ ਲੋਕਾਂ ਨੂੰ ਕੀਤਾ ਜਾਗਰੂਕ

Sorry, this news is not available in your requested language. Please see here.

ਕਿਹਾ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਬੁਖਾਰ ਹੋਵੇ ਤਾਂ ਟੈਸਟ ਕਰਵਾ ਕੇ ਹੀ ਦਵਾਈ ਲਈ ਜਾਵੇ;ਘਰੇਲੂ ਉਹਪੋੜ ਨਾ ਕਿਤੇ ਜਾਣ
ਡੇਂਗੂ ਦੇ ਟੈਸਟ, ਇਲਾਜ ਅਤੇ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਉਪਲਬਧ
ਐਸ.ਏ.ਐਸ.ਨਗਰ, 05 ਜੁਲਾਈ 2021
ਸਿਵਲ ਸਰਜਨ ਐਸ.ਏ.ਐਸ ਨਗਰ ਦੇ ਦਿਸਾ ਨਰਦੇਸਾ ਅਨੁਸਾਰ ਜੁਲਾਈ ਮਹੀਨੇ ਨੂੰ ਹਰ ਸਾਲ ਦੀ ਤਰਾਂ ਡੇਂਗੂ ਮੰਥ ਮਨਾਉਣ ਦੀ ਰਵਾਇਤ ਨੂੰ ਜਾਰੀ ਰੱਖਦਿਆ ਡਾ. ਸੰਗੀਤਾ ਜੈਨ ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ. ਡੇਰਾਬੱਸੀ ਦੀ ਅਗਵਾਈ ਹੇਠ ਸਬ ਡਵੀਜਨਲ ਹਸਪਤਾਲ ਡੇਰਾਬਸੀ ਵਿਖੇ ਵਰਕਸ਼ਾਪ ਕੀਤੀ ਗਈ।
ਇਸ ਵਿੱਚ ਸਿਵਲ ਹਸਪਤਲ ਵਿਖੇ ਆਏ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਸਾਲ ਦੀ ਤਰਾ ਜੁਲਾਈ ਮਹੀਨੇ ਨੂੰ ਐਂਟੀ ਡੇਂਗੂ ਮੰਥ ਵਜੋਂ ਮਨਾਇਆ ਜਾਵੇਗਾ ਜਿਸ ਵਿੱਚ ਸਬ ਤੋਂ ਪਹਿਲਾ ਸਰਕਾਰੀ ਸਿਹਤ ਸੇਵਾਵਾ ਵਿੱਚ ਕੈਪ ਅਤੇ ਬਾਆਦ ਵਿੱਚ ਪਿੰਡ ਪੱਧਰ ਤੇ ਕੈਂਪ ਲਗਾਏ ਜਾਣਗੇ।
ਉਨਾ ਨੇ ਡੇਂਗੂ ਬੁਖਾਰ ਦੇ ਲੱਛਣਾ ਬਾਰੇ ਜਾਣਕਾਰੀ ਦਿੰਦਿਆ ਹੋਇਆ ਕਿਹਾ ਕਿ ਇਸ ਵਿੱਚ ਤੇਜ਼ ਬੁਖਾਰ ਤੇ ਸਿਰ ਦਰਦ, ਮਾਸਪੇਸ਼ੀਆਂ `ਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆਂ ਤੇ ਨੱਕ ਵਿੱਚੋਂ ਖੂਨ ਵਗਣਾ ਆਦਿ ਇਸ ਦੇ ਲੱਛਣ ਹਨ। ਇਸ ਲਈ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਬੁਖਾਰ ਹੋਵੇ ਤਾਂ ਟੈਸਟ ਕਰਵਾ ਕੇ ਹੀ ਦਵਾਈ ਲਈ ਜਾਵੇ ਆਪਣੇ ਘਰੇਲੂ ਉਹਪੋੜ ਨਹੀਂ ਕਰਨੇ ਚਾਹੀਦੇ ਇਸ ਬਿਮਾਰੀ ਦੇ ਟੈਸਟ, ਇਲਾਜ ਅਤੇ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਉਪਲਬਧ ਹਨ।
ਇਸ ਲਈ ਇਸ ਤੋਂ ਬੱਚਖਣ ਲਈ ਹਫਤੇ ਵਿੱਚ ਇੱਕਵਾਰ ਕੂਲਰਾਂ ਦਾ ਪਾਣੀ ਪੂਰੀ ਤਰ੍ਹਾਂ ਕੱਢ ਕੇ, ਸਾਫ ਕਰਕੇ ਫਿਰ ਪਾਣੀ ਭਰਿਆ ਜਾਵੇ ਅਤੇ ਵਾਧੂ ਪਏ ਬਰਤਨਾਂ, ਟਾਇਰਾਂ , ਗਮਲਿਆਂ, ਡਰੰਮਾਂ ਆਦਿ ਵਿੱਚ ਪਾਣੀ ਇੱਕਠਾ/ਖੜਾ ਨਾ ਹੋਣ ਦਿੱਤਾ ਜਾਵੇ। ਛੱਤਾਂ ਤੇ ਲੱਗੀਆਂ ਪਾਣੀ ਦੀ ਟੈਂਕੀਆਂ ਢੱਕਣ ਚੰਗੀ ਤਰ੍ਹਾਂ ਨਾਲ ਲੱਗੇ ਹੋਣ। ਘਰਾਂ, ਦਫ਼ਤਰਾ ਦੇ ਆਲੇ-ਦੁਆਲੇ ਤੇ ਛੱਤਾਂ ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਮੱਛਰਾਂ ਤੋਂ ਬਚਣ ਲਈ ਮੱਛਰਦਾਨੀਆਂ ਅਤੇ ਪੂਰੀ ਬਾਹਵਾਂ ਦੇ ਕੱਪੜਿਆ ਦਾ ਪ੍ਰਯੋਗ ਕੀਤਾ ਜਾਵੇ। ਲੋਕਾਂ ਵੱਲੋਂ ਘਰਾਂ ਵਿੱਚ ਮੱਛਰਾਂ ਤੋਂ ਬਚਣ ਲਈ ਆਲ-ਆਊਟ, ਮੋਰਟੀਨ, ਅੋਡੋਮੋਸ ਅਤੇ ਹਿੱਟ ਆਦਿ ਦਾ ਪ੍ਰਯੋਗ ਕੀਤਾ ਜਾਵੇ। ਜਾਲੀਦਾਰ ਦਰਵਾਜ਼ੇ ਬੰਦ ਰੱਖੇ ਜਾਣ।
ਇਥੇ ਨਾਲ ਹੀ ਉਹਨਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਐਸਪ੍ਰੀਨ,ਡੀਸਪ੍ਰੀਨ ਦੀ ਵਰਤੋਂ ਨਾ ਕੀਤੀ ਜਾਵੇ ਜੋ ਕਿ ਇਸ ਬੁਖਾਰ ਵਿਚ ਰੋਗੀ ਨੂੰ ਮੌਤ ਦੇ ਮੂੰਹ ਤੱਕ ਲਿਜਾ ਸਕਦੀ ਹੈ। ਇਸ ਤੋਂ ਇਲਾਵਾ ਉਨਾਂ ਸਕੂਲ ਮੁਖੀਆਂ ਨੂੰ ਸਰਕਾਰੀ ਦਫਤਰਾਂ ,ਸਾਪਿੰਗ ਮਾਲਾਂ,ਸੁਸਾਇਟੀਆ ਅਤੇ ਹੋਰ ਜਨਤਕ ਅਦਾਰਿਆ ਨੂੰ ਅਪੀਲ ਕੀਤੀ ਕਿ ਹਰ ਸੁਕਰਵਾਰ ਨੂੰ ਕੂਲਰਾਂ ਅਤੇ ਹੋਰ ਪਾਣੀ ਵਾਲੇ ਸੋਮਿਆ ਨੂੰ ਸੁਕਾ ਕੇ ਡਰਾਈ-ਡੇ ਵਜੋਂ ਮਨਾਇਆ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਸੰਦੀਪ ਮੈਡੀਸਨ ਸਪੈਸ਼ਲਿਸਟ, ਰਾਜਿੰਦਰ ਸਿੰਘ (ਐਸ.ਐਮ.ਆਈ), ਸ਼ਿਵ ਕੁਮਾਰ (ਐਸ.ਆਈ) , ਰੁਪਿੰਦਰ ਸਿੰਘ,ਮੁਨੀਸ ਕੁਮਾਰ,ਮਨਪ੍ਰੀਤ ਸਿੰਘ,ਕੁਲਵਿੰਦਰ ਕੁਮਾਰ ਸਿਹਤ ਕਰਮਚਾਰੀ ਹਾਜਰ ਸਨ।

Spread the love