ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪਹਿਰਾ ਲਾਉਣ ਅਤੇ ਚੌਕਸੀ ਰੱਖਣ ਦੇ ਆਦੇਸ਼

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵਿਖੇ  29 ਸਤੰਬਰ ਨੂੰ ਲਗਾਇਆ ਜਾਵੇਗਾ ਕੌਂਸਲਿੰਗ ਕੈਂਪ  

Sorry, this news is not available in your requested language. Please see here.

ਫਾਜ਼ਿਲਕਾ, 14 ਅਗਸਤ 2021
ਜ਼ਿਲ੍ਹਾ ਮੈਜਿਸਟ੍ਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਵਿਚ ਪੰਜਾਬ ਵਿਲੇਜ ਅਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪਿੰਡਾਂ ਅਤੇ ਕਸਬਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡਾਂ ਅਤੇ ਟਰੱਸਟਾਂ ਦੇ ਮੁਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਹੁਕਮ 30 ਸਤੰਬਰ 2021 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪਿਛਲੇ ਦਿਨੀ ਧਾਰਮਿਕ ਸਥਾਨਾਂ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਹੋਇਆ ਹਨ। ਇਨ੍ਹਾਂ ਕਾਰਨ ਇਲਾਕੇ ਵਿਚ ਤਣਾਅ ਪੈਦਾ ਹੋਣ ਦਾ ਡਰ ਬਣਿਆ ਰਹਿੰਦਾ ਹੈ ਜਿਸ ਕਾਰਨ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਾਲਤਾਂ ਵਿਚ ਇਹ ਜ਼ਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਫੌਰੀ ਤੌਰ ‘ਤੇ ਚੁੱਕਣ ਦੀ ਜ਼ਰੂਰਤ ਤਹਿਤ ਇਹ ਹੁਕਮ ਜਾਰੀ ਕੀਤੇ ਗਏ ਹਨ।

Spread the love