ਨਵਾਂਸ਼ਹਿਰ ਹਲਕੇ ਦੇ ਪਿੰਡਾਂ ਦੀ ਬਦਲ ਰਹੀ ਹੈ ਨੁਹਾਰ-ਵਿਧਾਇਕ ਅੰਗਦ ਸਿੰਘ

Sorry, this news is not available in your requested language. Please see here.

ਪਿੰਡ ਪੱਲੀਆਂ ਕਲਾਂ ਅਤੇ ਪੱਲੀਆਂ ਖੁਰਦ ਵਿਖੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
ਨਵਾਂਸ਼ਹਿਰ, 29 ਮਈ 2021
ਨਵਾਂਸ਼ਹਿਰ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ, ਜਿਨਾਂ ਸਦਕਾ ਇਨਾਂ ਦੀ ਨੁਹਾਰ ਬਦਲ ਰਹੀ ਹੈ। ਇਹ ਪ੍ਰਗਟਾਵਾ ਵਿਧਾਇਕ ਅੰਗਦ ਸਿੰਘ ਵੱਲੋਂ ਹਲਕੇ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ, ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਲਈ ਕੀਤੇ ਜਾ ਰਹੇ ਵੱਖ-ਵੱਖ ਪਿੰਡਾਂ ਦੇ ਦੌਰਿਆਂ ਦੀ ਲੜੀ ਤਹਿਤ ਅੱਜ ਪਿੰਡ ਪੱਲੀਆਂ ਕਲਾਂ ਅਤੇ ਪੱਲੀਆਂ ਖੁਰਦ ਦਾ ਦੌਰਾ ਕਰਨ ਮੌਕੇ ਕੀਤਾ ਗਿਆ। ਉਨਾਂ ਕਿਹਾ ਕਿ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਦਿਲ ਖੋਲ ਕੇ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਖੜੋਤ ਨਹੀਂ ਆਉਣ ਦਿੱਤੀ ਗਈ। ਉਨਾਂ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।
ਇਸ ਦੌਰਾਨ ਉਨਾਂ ਦੋਵਾਂ ਪਿੰਡਾਂ ਵਿਚ 25 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕੰਮਾਂ ਦੀ ਸਮੀਖਿਆ ਕੀਤੀ, ਜਿਨਾਂ ਵਿਚ ਗਲੀਆਂ-ਨਾਲੀਆਂ, ਗੰਦੇ ਪਾਣੀ ਦੇ ਨਿਕਾਸ, ਕਮਿਊਨਿਟੀ ਸੈਂਟਰ, ਸੋਲਰ ਲਾਈਟਾਂ, ਛੱਪੜ ਦੇ ਨਵੀਨੀਕਰਨ, ਵਾਟਰ ਰਿਚਾਰਜ ਸਟਰੱਕਚਰ ਤੇ ਸੋਕ ਪਿੱਟ, ਸਾਲਿਡ ਮੈਨੇਜਮੈਂਟ ਸਿਸਟਮ ਆਦਿ ਦੇ ਕੰਮ ਸ਼ਾਮਲ ਸਨ। ਇਸ ਮੌਕੇ ਉਨਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਥੇ ਚੱਲ ਰਹੇ ਮੌਜੂਦਾ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਉਨਾਂ ਨਾਲ ਚਰਚਾ ਕੀਤੀ। ਇਸ ਦੌਰਾਨ ਉਨਾਂ ਪਿੰਡ ਵਾਸੀਆਂ ਲਈ ਸਾਰੀਆਂ ਮੁਢਲੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਦੋਵਾਂ ਪੰਚਾਇਤਾਂ ਨੂੰ ਹਰ ਸੰਭਵ ਸਹਿਯੋਗ ਕਰਨ ਦੀ ਵੀ ਤਾਕੀਦ ਕੀਤੀ। ਉਨਾਂ ਕਿਹਾ ਕਿ ਹਲਕੇ ਦੇ ਲੋਕ ਸਾਡਾ ਮਾਣ ਹਨ ਅਤੇ ਉਨਾਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣੀ ਉਨਾਂ ਦਾ ਮੁੱਖ ਟੀਚਾ ਹੈ।
ਇਸ ਮੌਕੇ ਬੀ. ਡੀ. ਪੀ. ਓ ਰਾਜੇਸ਼ ਚੱਢਾ, ਜੇ. ਈ ਬਲਬੀਰ, ਬਲਾਕ ਸੰਮਤੀ ਮੈਂਬਰ ਅਜੀਤ ਸਿੰਘ ਸੋਇਤਾ, ਚਰਨ ਸਿੰਘ, ਸਰਪੰਚ ਪੱਲੀਆਂ ਕਲਾਂ ਜਰਨੈਲ ਸਿੰਘ, ਸਰਪੰਚ ਪੱਲੀਆਂ ਖੁਰਦ ਤਰਸੇਮ ਸਿੰਘ, ਪੰਚ ਗੁਰਚੈਨ ਲਾਲ, ਸਤਨਾਮ ਰਾਮ, ਪਰਮਜੀਤ ਸਿੰਘ, ਮੋਹਨ ਸਿੰਘ ਤੇ ਤਾਰਾ ਸਿੰਘ, ਪ੍ਰਕਾਸ਼ ਰਾਮ, ਭਗਤ ਰਾਮ, ਅਜੀਤ ਸਿੰਘ, ਜਸਵੀਰ ਸਿੰਘ, ਰਾਕੇਸ਼ ਕੁਮਾਰ, ਕੁਲਵਿੰਦਰ ਰਾਮ, ਦਿਲਬਾਗ ਸਿੰਘ, ਕੁਲਵੀਰ ਸਿੰਘ, ਅਵਤਾਰ ਸਿੰਘ, ਕਮਲ ਸਿੰਘ, ਸੰਤੋਖ ਸਿੰਘ, ਨਿਰਮਲ ਸਿੰਘ, ਸੁੱਚਾ ਸਿੰਘ, ਸੋਮ ਨਾਥ, ਜੀ. ਆਰ. ਐਸ ਹਰਜਿੰਦਰ, ਰਵਿੰਦਰ, ਗੁਰਦੀਪ ਤੇ ਹੋਰ ਹਾਜ਼ਰ ਸਨ।

Spread the love