ਨਸ਼ਿਆਂ ਦੀ ਰੋਕਥਾਮ ਲਈ ਸਾਂਝੇ ਤੌਰ ਤੇ ਜਾਗਰੂਕਤਾ ਗਤੀਵਿਧੀਆਂ ਅਤੇ ਕਾਰਵਾਈਆਂ ਕੀਤੀਆਂ ਜਾਣ -ਡਿਪਟੀ ਕਮਿਸ਼ਨਰ

Senu Duggal (2)
ਸਰਹੱਦੀ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀਜੇ ਚਲਾਉਣ ਤੇ ਪਾਬੰਦੀ

Sorry, this news is not available in your requested language. Please see here.

ਫਾਜ਼ਿਲਕਾ, 27 ਦਸੰਬਰ:

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਮੌਜੂਦ ਅਧਿਕਾਰੀਆਂ ਅਤੇ ਆਨਲਾਈਨ ਮਾਧਿਅਮ ਰਾਹੀਂ ਜੁੜੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨਸ਼ਿਆ ਦੀ ਰੋਕਥਾਮ ਲਈ ਸਾਂਝੇ ਤੌਰ ਤੇ  ਵਿਭਾਗੀ ਜਾਗਰੂਕਤਾ ਗਤੀਵਿਧੀਆਂ ਕਰਨ ਸੰਬਧੀ ਆਖਿਆ|

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਪ੍ਰਸ਼ਾਸਨੀਕ ਅਧਿਕਾਰੀ ਲਗਾਤਾਰ ਨਸ਼ਿਆਂ ਖਿਲਾਫ ਜਾਗਰੂਕਤਾ ਗਤੀਵਿਧੀਆਂ ਕਰਨ ਦੇ ਨਾਲ ਨਾਲ ਕਾਰਵਾਈਆਂ ਆਰੰਭ ਰਹੇ ਹਨ| ਉਨ੍ਹਾਂ ਕਿਹਾ ਕਿ ਨਸ਼ਿਆਂ *ਤੇ ਠਲ ਪਾਉਣ ਲਈ  ਨਸ਼ਾ ਤਸਕਰਾਂ ਵਿਰੁੱਧ ਹੋਰ ਸਖਤ ਕਦਮ ਚੁੱਕਣ ਸਬੰਧੀ ਚਰਚਾ ਕੀਤੀ ਗਈ।

ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ—ਆਪਣੇ ਖੇਤਰ ਵਿਖੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰੇਰਿਤ ਕਰਨ ਅਤੇ ਵੱਧ ਤੋਂ ਵੱਧ ਜਾਗਰੂਕਤਾ ਸੈਮੀਨਾਰ ਲਗਾਉਣ ਤਾਂ ਜ਼ੋ ਬੱਚਿਆਂ ਦੇ ਨਾਲ—ਨਾਲ ਨੌਜਵਾਨ ਵਰਗ ਇਸ ਤੋਂ ਦੂਰ ਰਹੇ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਏਰੀਏ *ਤੇ ਵਿਸ਼ੇਸ਼ ਨਜਰ ਰੱਖੀ ਜਾਵੇ | ਉਨ੍ਹਾਂ ਕਿਹਾ ਕਿ ਬੀ.ਐਸ.ਐਫ ਤੇ ਪੁਲਿਸ ਵਿਭਾਗ ਵੱਲੋਂ ਸਾਂਝੇ ਤੌਰ *ਤੇ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਲਗਾਤਾਰ ਕਾਰਵਾਈਆਂ ਆਰੰਭੀਆਂ ਗਈਆਂ ਹਨ| ਉਨ੍ਹਾਂ ਕਿਹਾ ਕਿ ਸੈਮੀਨਾਰ ਦੌਰਾਨ ਹਾਜ਼ਰੀਨ ਨੂੰ ਨਸ਼ਿਆਂ ਖਿਲਾਫ ਸਹੁੰ ਵੀ ਚੁਕਾਈ ਜਾਵੇ |

ਡਿਪਟੀ ਕਮਿਸ਼ਨਰ ਨੇ ਮੌਜੂਦ ਅਧਿਕਾਰੀਆਂ ਤੇ ਆਨਲਾਈਨ ਮਾਧਿਅਮ ਰਾਹੀਂ ਜੁੜੇ ਅਧਿਕਾਰੀਆਂ ਨੂੰ ਕਿਹਾ ਕਿ ਨਸ਼ੇ ਦੀ ਚੇਨ ਨੂੰ ਤੋੜਨ ਲਈ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਪਵੇਗਾ।

ਇਸ ਮੌਕੇ ਸ੍ਰੀ ਅਤੁਲ ਸੋਨੀ ਡੀ.ਐੱਸ.ਪੀ. ਫਾਜਿਲਕਾ, ਸਿਖਿਆ ਵਿਭਾਗ ਤੋਂ ਸਤਿੰਦਰ ਬਤਰਾ ਤੇ ਵੀਡੀਓ ਕੋਨਫਰੈਸ ਰਾਹੀਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।