ਨੈਸ਼ਨਲ ਲੋਕ ਅਦਾਲਤ ਚ ਹੋਇਆ 979 ਕੇਸਾਂ ਦਾ ਨਿਪਟਾਰਾ – ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

Sorry, this news is not available in your requested language. Please see here.

ਅੰਮ੍ਰਿਤਸਰ 10 ਜੁਲਾਈ 2021
ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਪੁਸ਼ਪਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋ ਅੱਜ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ ਗਿਆ। ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜਿਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 24 ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ 20 ਬੈਂਚ ਅੰਮ੍ਰਿਤਸਰ, 1 ਬੈਂਚ ਸਥਾਈ ਲੋਕ ਅਦਾਲਤ ਅਤੇ 1 ਬੈਂਚ ਅਜਨਾਲਾ ਅਤੇ 1 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਸ਼੍ਰੀ ਪੁਸ਼ਪਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 5899 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿੱਚੋਂ 979 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਕੁੱਲ 9,20,40,596/- ਰੁਪਏ ਦੀ ਰਕਮ ਦੇ ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕਿਤਾ ਗਿਆ।
ਇਸ ਦੋਰਾਣ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ, ਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ।
ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।

Spread the love