ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਨੋਡਲ ਅਫਸਰ ਅਤੇ ਕਲੱਸਟਰ ਅਫ਼ਸਰ ਕੀਤੇ ਨਿਯੁਕਤ: ਡਿਪਟੀ ਕਮਿਸ਼ਨਰ

ARVINDPAL SINGH
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Sorry, this news is not available in your requested language. Please see here.

ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਕੀਤਾ ਜਾਵੇ ਪਰਾਲੀ ਦਾ ਨਿਪਟਾਰਾ

ਫਾਜ਼ਿਲਕਾ, 16 ਸਤੰਬਰ 2021

ਫਾਜ਼ਿਲਕਾ ਜ਼ਿਲ੍ਹੇ ਵਿੱਚ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਪਿੰਡਾਂ ਵਿੱਚ ਨੋਡਲ ਅਫਸਰ ਅਤੇ ਕਲੱਸਟਰ ਅਫਸਰ ਲਗਾਏ ਗਏ ਹਨ। ਇਸ ਤੋਂ ਬਿਨਾਂ ਪਿੰਡ ਪੱਧਰ ਤੇ ਬਣਾਈ ਗਈ ਟੀਮ ਵਿੱਚ ਨੋਡਲ ਅਫਸਰ ਦੇ ਨਾਲ ਪਟਵਾਰੀ ਅਤੇ ਪੁਲਿਸ ਵਿਭਾਗ ਦਾ ਇਕ ਨੁਮਾਇੰਦਾ ਵੀ ਸ਼ਾਮਲ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ।

ਹੋਰ ਪੜ੍ਹੋ :-ਪਰਾਲੀ ਸਾੜਨ ਦੇ ਖ਼ਤਰੇ ਨੂੰ ਜੜ੍ਹੋਂ ਪੁੱਟਣ ਲਈ ਮੁਹਾਲੀ ਪ੍ਰਸ਼ਾਸਨ ਨੇ ਅਪਣਾਇਆ ਅਨੋਖਾ ਤਰੀਕਾ

ਡਿਪਟੀ ਕਮਿਸ਼ਨਰ ਨੇ

ਕਿਹਾ ਕ ਸਬੰਧਤ ਉਪ ਮੰਡਲ ਦੇ ਐਸ.ਡੀ.ਐਮ. ਆਪਣੇ ਉਪ ਮੰਡਲ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਚਲਾਈ ਜਾਣ ਵਾਲੀ ਇਸ ਮੁਹਿੰਮ ਦੀ ਨਿਗਰਾਨੀ ਕਰਨਗੇ।

ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜਿਲ੍ਹੇ ਵਿੱਚ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਜਿੱਥੇ ਖੇਤੀਬਾੜੀ ਵਿਭਾਗ ਦੀ ਅਗਵਾਈ ਹੇਠ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਉਥੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ 280 ਨੋਡਲ ਅਫ਼ਸਰ ਅਤੇ 30 ਕਲੱਸਟਰ ਅਫਸਰ ਤੈਨਾਤ ਕਰ ਦਿੱਤੇ ਗਏ ਹਨ। ਕਿਸਾਨਾਂ ਨੂੰ ਜਾਗਰੂਕ ਕਰਨ ਲਈ ਟੀਮਾਂ ਵਿੱਚ ਖੇਤੀਬਾੜੀ ਵਿਭਾਗ ਤੋਂ ਇਲਾਵਾ ਬਿਜਲੀ ਵਿਭਾਗ, ਮਾਲ ਵਿਭਾਗ, ਪੁਲਿਸ ਵਿਭਾਗ, ਪੰਚਾਇਤੀ ਵਿਭਾਗ, ਬਾਗਬਾਨੀ ਵਿਭਾਗ ਅਤੇ  ਪ੍ਰਦੂਸ਼ਣ ਵਿਭਾਗ ਨੂੰ ਸ਼ਾਮਿਲ ਕੀਤਾ ਗਿਆ ਹੈ, ਜਿੰਨਾ ਦਾ ਸਿੱਧਾ ਵਾਸਤਾ ਕਿਸਾਨਾਂ ਨਾਲ ਪੈਂਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਟੀਮਾਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨਗੀਆਂ। ਇਹ ਟੀਮਾਂ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਤੇ ਕੀ ਮਾੜੇ ਪ੍ਰਭਾਵ ਪੈਂਦੇ ਹਨ, ਮਨੁੱਖਾਂ ਤੇ ਪੰਛੀਆਂ ਤੇ ਪੈਣ ਵਾਲੇ ਮਾੜੇ ਪ੍ਰਭਾਵ ਆਦਿ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਗੀਆਂ ਅਤੇ ਪਿੰਡਾਂ ਵਿੱਚ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੀਆਂ।  ਉਨ੍ਹਾਂ ਕਿਹਾ ਕਿ ਇਹ ਟੀਮਾਂ ਕਿਸਾਨਾਂ ਨੂੰ ਸਹੁੰ ਚੁੱਕਣ ਲਈ ਪ੍ਰੇਰਿਤ ਵੀ ਕਰਨਗੀਆਂ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ।

ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵੱਲੋਂ ਕਿਸਾਨਾਂ ਨੂੰ ਆਧੁਨਿਕ ਸੰਦਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇਗੀ ਜਿਨਾਂ ਦੀ ਮੱਦਦ ਨਾਲ ਪਰਾਲੀ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਤੇ ਕਾਲਜਾਂ ਵਿੱਚ ਪੜਦੇ ਬੱਚਿਆਂ ਦਾ ਸਾਥ ਵੀ ਇਸ ਮੁਹਿੰਮ ਵਿੱਚ ਲਿਆ ਜਾਵੇਗਾ ਕਿਉਂਕਿ ਬੱਚੇ ਆਪਣੇ ਪਰਿਵਾਰਾਂ ਨੂੰ ਪਰਾਲੀ ਦੀ ਅੱਗ ਤੋਂ ਹੁੰਦੇ ਨੁਕਸਾਨ ਨੂੰ ਅਸਾਨੀ ਨਾਲ ਸਮਝਾ ਸਕਦੇ ਹਨ।

Spread the love